19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਕਿਯੂ ਖੋਸਾ ਦੀ ਮਹੀਨਾਵਾਰ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 19 ਸਤੰਬਰ (ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਮਹਿੰਦਰ ਸਿੰਘ ਦੀਨਾਂ ਦੀ ਅਗਵਾਈ ਹੇਠ ਗੁਰਦੁਆਰਾ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਿਹਾਲ ਸਿੰਘ ਵਾਲਾ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਬਲਾਕ ਪ੍ਰਧਾਨ ਮਹਿੰਦਰ ਸਿੰਘ ਦੀਨਾਂ, ਰਮਨਜੀਤ ਸਿੰਘ ਰੰਮਾ ਧੂੜਕੋਟ, ਇਕਾਈ ਪ੍ਰਧਾਨ ਬਸੰਤ ਸਿੰਘ ਰੌਂਤਾ, ਜਸਵੀਰ ਸਿੰਘ ਖਾਈ ਨੇ ਕਿਹਾ ਕਿ ਕੁਝ ਦਿਨਾਂ ‘ਚ ਹੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਮੰਡੀਆਂ ‘ਚ ਆਉਣੀ ਸ਼ੁਰੂ ਹੋ ਜਾਵੇਗੀ ਇਸ ਲਈ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਦੌਰਾਨ ਮੰਡੀਆਂ ‘ਚ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਪੁਖ਼ਤਾ ਪ੍ਰਬੰਧ ਕਰੇ ਤਾਂ ਕਿ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆ ਵਰਗ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
ਅਜੀਤ ਡੈਸਕ 20-09-2026
ਨਿਹਾਲ ਸਿੰਘ ਵਾਲਾ, 19 ਸਤੰਬਰ (ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਮਹਿੰਦਰ ਸਿੰਘ ਦੀਨਾਂ ਦੀ ਅਗਵਾਈ ਹੇਠ ਗੁਰਦੁਆਰਾ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਿਹਾਲ ਸਿੰਘ ਵਾਲਾ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਬਲਾਕ ਪ੍ਰਧਾਨ ਮਹਿੰਦਰ ਸਿੰਘ ਦੀਨਾਂ, ਰਮਨਜੀਤ ਸਿੰਘ ਰੰਮਾ ਧੂੜਕੋਟ, ਇਕਾਈ ਪ੍ਰਧਾਨ ਬਸੰਤ ਸਿੰਘ ਰੌਂਤਾ, ਜਸਵੀਰ ਸਿੰਘ ਖਾਈ ਨੇ ਕਿਹਾ ਕਿ ਕੁਝ ਦਿਨਾਂ ‘ਚ ਹੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਮੰਡੀਆਂ ‘ਚ ਆਉਣੀ ਸ਼ੁਰੂ ਹੋ ਜਾਵੇਗੀ ਇਸ ਲਈ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਦੌਰਾਨ ਮੰਡੀਆਂ ‘ਚ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਪੁਖ਼ਤਾ ਪ੍ਰਬੰਧ ਕਰੇ ਤਾਂ ਕਿ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆ ਵਰਗ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਕਤ ਆਗੂਆਂ ਨੇ ਕਿਹਾ ਕਿ ਦਾਣਾ ਮੰਡੀ ‘ਚ ਜਦੋਂ ਕਿਸਾਨ ਝੋਨਾ ਲੈ ਕੇ ਆਉਂਦਾ ਹੈ ਤਾਂ ਇਕ ਵਾਰ ਹੀ ਮੁਇਸਚਰ ਚੈੱਕ ਕਰਕੇ ਤੁਰੰਤ ਖ਼ਰੀਦ ਕਰਵਾਈ ਜਾਵੇ ਤਾਂ ਕਿ ਕਿਸਾਨਾਂ ਨੂੰ ਲੰਬਾ ਸਮਾਂ ਮੰਡੀ ‘ਚ ਨਾ ਬੈਠਣਾ ਪਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਮੰਡੀ ‘ਚ ਆਉਣ ਸਮੇਂ ਮੌਸਮ ਦੀ ਖ਼ਰਾਬੀ ਨੂੰ ਧਿਆਨ ‘ਚ ਰੱਖਦੇ ਹੋਏ ਫ਼ਸਲ ਨੂੰ ਢਕਣ ਲਈ ਪੂਰੇ ਪ੍ਰਬੰਧ ਕੀਤੇ ਜਾਣ ਅਤੇ ਤੁਲਾਈ ਹੋਣ ਤੋਂ ਬਾਅਦ ਤੁਰੰਤ ਮੰਡੀਆਂ ‘ਚੋਂ ਫ਼ਸਲ ਚੁੱਕੀ ਜਾਵੇ। ਇਸ ਮੌਕੇ ਰਣਜੀਤ ਸਿੰਘ, ਸੁਖਵਿੰਦਰ ਸਿੰਘ ਰੌਂਤਾ, ਜਲੌਰ ਸਿੰਘ ਰੌਂਤਾ, ਕੇਵਲ ਸਿੰਘ ਖਾਈ, ਬਲਵਿੰਦਰ ਸਿੰਘ ਖਾਈ, ਪ੍ਰਦੀਪ ਸਿੰਘ ਖਾਈ, ਜਗਤਾਰ ਸਿੰਘ ਖਾਈ, ਜੰਗ ਸਿੰਘ ਖਾਈ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਰਜਾਚਾਰ ਕਰਮਚਾਰੀ ਯੂਨੀਅਨ ਪੰਜਾਬ ਸਿੱਖਿਆ ਵਿਭਾਗ ਨੇ ਡੀ.ਈ.ਓ. ਮੋਗਾ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਸੰਤ ਬਾਬਾ ਭਾਗ ਸਿੰਘ ਕਾਲਜ ਸੁਖਾਨੰਦ ਦੀ ਝੰਡੀ
Ad Position 24