ਦਰਜਾਚਾਰ ਕਰਮਚਾਰੀ ਯੂਨੀਅਨ ਪੰਜਾਬ ਸਿੱਖਿਆ ਵਿਭਾਗ ਨੇ ਡੀ.ਈ.ਓ. ਮੋਗਾ ਨੂੰ ਮੰਗ ਪੱਤਰ ਦਿੱਤਾ
ਮੋਗਾ, 19 ਸਤੰਬਰ (ਜਸਪਾਲ ਸਿੰਘ ਬੱਬੀ)-ਦਰਜਾਚਾਰ ਕਰਮਚਾਰੀ ਯੂਨੀਅਨ ਪੰਜਾਬ ਸਿੱਖਿਆ ਵਿਭਾਗ ਦੇ ਵਫ਼ਦ ਨੇ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਅਤੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਰਕਾਰੀ ਸਕੂਲਾਂ ਵਿਚ ਸਾਲ 2023 ਤੋਂ ਲਗਾਤਾਰ ਕੰਮ ਕਰਦੇ ਆ ਰਹੇ ਸਫ਼ਾਈ ਸੇਵਕਾਂ ਚੌਕੀਦਾਰਾਂ ਨੂੰ ਹਰ ਮਹੀਨੇ ਦੀ ਪੰਜ ਤਰੀਕ ਨੂੰ ਤਨਖ਼ਾਹ ਦੇਣ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਅਸ਼ੀਸ਼ ਕੁਮਾਰ ਸ਼ਰਮਾ ਨੂੰ ਦਫ਼ਤਰ ਮੋਗਾ ਵਿਖੇ ਦਿੱਤਾ। ਇਸ ਮੌਕੇ ਵਿਜੇ ਧੀਰ ਅਤੇ ਕਰਮ ਚੰਦ ਚਿੰਡਾਲੀਆ ਨੇ ਦੱਸਿਆ ਕਿ ਇਹ ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਨੂੰ ਬੀਤੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਜਦਕਿ ਹਦਾਇਤਾਂ ਮੁਤਾਬਿਕ ਹਰ ਮਹੀਨੇ ਦੀ ਪੰਜ ਤਰੀਕ ਨੂੰ ਤਨਖ਼ਾਹ ਮਿਲ ਜਾਣੀ ਚਾਹੀਦੀ ਹੈ।
ਮੋਗਾ, 19 ਸਤੰਬਰ (ਜਸਪਾਲ ਸਿੰਘ ਬੱਬੀ)-ਦਰਜਾਚਾਰ ਕਰਮਚਾਰੀ ਯੂਨੀਅਨ ਪੰਜਾਬ ਸਿੱਖਿਆ ਵਿਭਾਗ ਦੇ ਵਫ਼ਦ ਨੇ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਅਤੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਰਕਾਰੀ ਸਕੂਲਾਂ ਵਿਚ ਸਾਲ 2023 ਤੋਂ ਲਗਾਤਾਰ ਕੰਮ ਕਰਦੇ ਆ ਰਹੇ ਸਫ਼ਾਈ ਸੇਵਕਾਂ ਚੌਕੀਦਾਰਾਂ ਨੂੰ ਹਰ ਮਹੀਨੇ ਦੀ ਪੰਜ ਤਰੀਕ ਨੂੰ ਤਨਖ਼ਾਹ ਦੇਣ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਅਸ਼ੀਸ਼ ਕੁਮਾਰ ਸ਼ਰਮਾ ਨੂੰ ਦਫ਼ਤਰ ਮੋਗਾ ਵਿਖੇ ਦਿੱਤਾ। ਇਸ ਮੌਕੇ ਵਿਜੇ ਧੀਰ ਅਤੇ ਕਰਮ ਚੰਦ ਚਿੰਡਾਲੀਆ ਨੇ ਦੱਸਿਆ ਕਿ ਇਹ ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਨੂੰ ਬੀਤੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਜਦਕਿ ਹਦਾਇਤਾਂ ਮੁਤਾਬਿਕ ਹਰ ਮਹੀਨੇ ਦੀ ਪੰਜ ਤਰੀਕ ਨੂੰ ਤਨਖ਼ਾਹ ਮਿਲ ਜਾਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ੀਸ਼ ਕੁਮਾਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਨੂੰ ਹਰ ਮਹੀਨੇ ਦੀ ਪੰਜ ਤਰੀਕ ਨੂੰ ਤਨਖ਼ਾਹ ਮਿਲਣੀ ਯਕੀਨੀ ਬਣਾਉਣ ਲਈ ਉਹ ਜਲਦ ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕਰਨਗੇ। ਇਸ ਮੌਕੇ ਕੁਲਦੀਪ ਸਿੰਘ, ਅੰਗਰੇਜ਼ ਸਿੰਘ, ਲਖਵਿੰਦਰ ਸਿੰਘ, ਕਮਲਜੀਤ ਕੌਰ ਸ਼ਾਮਲ ਸਨ।