21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕਿਸਾਨਾਂ ਉੱਪਰ ਪਰਾਲੀ ਸਾੜਨ ਦੇ ਕੀਤੇ ਹੋਏ ਮੁਕੱਦਮੇ ਤੁਰੰਤ ਰੱਦ ਕੀਤੇ ਜਾਣ-ਦੌਲਤਪੁਰਾ, ਢਿੱਲੋਂ

ਮੋਗਾ, 20 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਹਰਮਨਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਧਰਨਿਆਂ ਦੀ ਬਜਾਏ ਸਿੱਧੀ ਗੱਲਬਾਤ ਕਰਨ ਦੀ ਕੀਤੀ ਅਪੀਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਧਰਨੇ ਲਾਉਣ ਦਾ ਕੋਈ ਸ਼ੌਂਕ ਨਹੀਂ ਹੁੰਦਾ| ਕਿਸਾਨ ਆਪਣਾ ਕੀਮਤੀ ਸਮਾਂ, ਆਪਣਾ ਕੰਮਕਾਰ ਅਤੇ ਆਪਣੀ ਖੇਤੀ ਛੱਡ ਕੇ ਸੜਕਾਂ ’ਤੇ ਤਾਂ ਹੀ ਆਉਂਦਾ ਹੈ ਜਦੋਂ ਉਸ ਦੀਆਂ ਮੰਗਾਂ ਨੂੰ ਸਰਕਾਰ ਵਲੋਂ ਗੰਭੀਰਤਾ ਨਾਲ ਨਾ ਸੁਣਿਆ ਜਾਵੇ| ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਆਪਣੀਆਂ ਮੰਗਾਂ ਲੈ ਕੇ ਸਰਕਾਰ ਕੋਲ ਜਾਂਦੇ ਹਨ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਗੰਭੀਰਤਾ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਵਰਗੀਆਂ ਨੀਤੀਆਂ ਨੂੰ ਲੈ ਕੇ ਕਿਸਾਨਾਂ ਅੰਦਰ ਪੈਦਾ ਹੋਏ ਖਦਸ਼ਿਆਂ ਨੂੰ ਵੀ ਸਰਕਾਰ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ| ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਸੰਯੁਕਤ ਕਿਸਾਨ ਮੋਰਚੇ ਅਤੇ ਹੋਰ ਕਿਸਾਨ ਜਥੇਬੰਦੀਆਂ ਨਾਲ ਨਿਯਮਤ ਮੀਟਿੰਗਾਂ ਕਰਨ| ਪੰਜਾਬ ਦੀ ਖੇਤੀ ਨਾਲ ਜੁੜੇ ਅਸਲ ਮਸਲਿਆਂ ਐਮ. ਐਸ.

Ad Position 21
No active advertisement
ਅਜੀਤ ਡੈਸਕ 21-09-2026
ਮੋਗਾ, 20 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਹਰਮਨਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਧਰਨਿਆਂ ਦੀ ਬਜਾਏ ਸਿੱਧੀ ਗੱਲਬਾਤ ਕਰਨ ਦੀ ਕੀਤੀ ਅਪੀਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਧਰਨੇ ਲਾਉਣ ਦਾ ਕੋਈ ਸ਼ੌਂਕ ਨਹੀਂ ਹੁੰਦਾ| ਕਿਸਾਨ ਆਪਣਾ ਕੀਮਤੀ ਸਮਾਂ, ਆਪਣਾ ਕੰਮਕਾਰ ਅਤੇ ਆਪਣੀ ਖੇਤੀ ਛੱਡ ਕੇ ਸੜਕਾਂ ’ਤੇ ਤਾਂ ਹੀ ਆਉਂਦਾ ਹੈ ਜਦੋਂ ਉਸ ਦੀਆਂ ਮੰਗਾਂ ਨੂੰ ਸਰਕਾਰ ਵਲੋਂ ਗੰਭੀਰਤਾ ਨਾਲ ਨਾ ਸੁਣਿਆ ਜਾਵੇ| ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਆਪਣੀਆਂ ਮੰਗਾਂ ਲੈ ਕੇ ਸਰਕਾਰ ਕੋਲ ਜਾਂਦੇ ਹਨ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਗੰਭੀਰਤਾ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਵਰਗੀਆਂ ਨੀਤੀਆਂ ਨੂੰ ਲੈ ਕੇ ਕਿਸਾਨਾਂ ਅੰਦਰ ਪੈਦਾ ਹੋਏ ਖਦਸ਼ਿਆਂ ਨੂੰ ਵੀ ਸਰਕਾਰ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ| ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਸੰਯੁਕਤ ਕਿਸਾਨ ਮੋਰਚੇ ਅਤੇ ਹੋਰ ਕਿਸਾਨ ਜਥੇਬੰਦੀਆਂ ਨਾਲ ਨਿਯਮਤ ਮੀਟਿੰਗਾਂ ਕਰਨ| ਪੰਜਾਬ ਦੀ ਖੇਤੀ ਨਾਲ ਜੁੜੇ ਅਸਲ ਮਸਲਿਆਂ ਐਮ.ਐਸ.ਪੀ., ਖੇਤੀ ਵਿਭਿੰਨਤਾ, ਬਿਜਲੀ, ਪਾਣੀ, ਕਰਜ਼ਾ, ਜ਼ਮੀਨ ਅਤੇ ਕਿਸਾਨੀ ਦੀ ਆਰਥਿਕ ਸਥਿਰਤਾ ’ਤੇ ਗੰਭੀਰ ਗੱਲਬਾਤ ਕਰਨੀ ਚਾਹੀਦੀ ਹੈ|
Ad Position 22
No active advertisement
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ’ਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਨਵਾਂ ਕਮਿਊਨਿਟੀ ਹਾਲ-ਵਿਧਾਇਕਾ ਡਾ. ਅਮਨਦੀਪ ਕੌਰ... ਅਗਲੀ ਖ਼ਬਰ ਡੀ-ਅਡਿਕਸ਼ਨ, ਰੀਹੈਬਿਲੀਟੇਸ਼ਨ ਤੇ ਓਟ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ ਕੀਤਾ ਜਾਵੇਗਾ-ਕੁਲਬੀਰ ਸਿੰਘ ਢਿੱਲੋਂ
Ad Position 24