ਗਣਪਤੀ ਬੱਪਾ ਮੋਰੀਆ ਦੇ ਜੈਕਾਰਿਆਂ ਨਾਲ ਗੂੰਜਿਆ ਟੀ.ਐਲ.ਐਫ. ਕੈਂਪਸ
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਵਿਚ ਗਣੇਸ਼ ਚਤੁਰਥੀ ਦੇ ਮੌਕੇ ਸਥਾਪਿਤ ਕੀਤੀ ਗਈ ਸ੍ਰੀ ਗਣੇਸ਼ ਜੀ ਦੀ ਮੂਰਤੀ ਦਾ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਫਿਰੋਜ਼ਸ਼ਾਹ ਸਥਿਤ ਨਹਿਰ ਵਿਚ ਵਿਸਰਜਨ ਕੀਤਾ ਗਿਆ। ਸਕੂਲ ਕੈਂਪਸ ਵਿਚ ਫੁੱਲਾਂ ਰਾਹੀਂ ਵਿਧੀਵਤ ਰੂਪ ਵਿਚ ਸ੍ਰੀ ਗਣੇਸ਼ ਜੀ ਦੇ ਵਿਸਰਜਨ ਲਈ ਢੋਲ-ਨਗਾੜਿਆਂ ਦੀ ਥਾਪ ‘ਤੇ ਸ਼ੋਭਾ ਯਾਤਰਾ ਕੱਢੀ ਗਈ। ਇਸ ਦੌਰਾਨ ਪੂਰਾ ਕੈਂਪਸ ਗਣਪਤੀ ਬੱਪਾ ਮੋਰੀਆ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ ਅਤੇ ਟੀ.ਐਲ.ਐਫ. ਪਰਿਵਾਰ ਵਲੋਂ ਭਾਵਪੂਰਨ ਵਿਦਾਈ ਦਿੱਤੀ ਗਈ। ਵਿਸਰਜਨ ਤੋਂ ਪਹਿਲਾਂ ਸਕੂਲ ਕੈਂਪਸ ਵਿਚ ਵਿਧੀਵਤ ਪੂਜਾ-ਅਰਚਨਾ ਕੀਤੀ ਗਈ। ਸਕੂਲ ਪ੍ਰਬੰਧਨ, ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸ੍ਰੀ ਗਣੇਸ਼ ਜੀ ਨੂੰ ਫੁੱਲ ਅਤੇ ਪ੍ਰਸਾਦ ਅਰਪਿਤ ਕਰ ਕੇ ਸਭ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ, ਗਿਆਨ ਅਤੇ ਸਫਲਤਾ ਲਈ ਪ੍ਰਾਰਥਨਾ ਕੀਤੀ। ਇਸ ਤੋਂ ਬਾਅਦ ਫੁੱਲਾਂ ਰਾਹੀਂ ਵਾਤਾਵਰਨ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੰਦਿਆਂ ਸ੍ਰੀ ਗਣੇਸ਼ ਜੀ ਦੀ ਮੂਰਤੀ ਦਾ ਵਿਸਰਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਭਗਵਾਨ ਗਣੇਸ਼ ਜੀ ਨੂੰ ਗਿਆਨ, ਬੁੱਧੀ ਤੇ ਸ਼ੁੱਭ ਆਰੰਭ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਗਣਪਤੀ ਬੱਪਾ ਦਾ ਆਗਮਨ ਅਤੇ ਵਿਸਰਜਨ ਦੋਵੇਂ ਹੀ ਸਾਨੂੰ ਜੀਵਨ ਵਿਚ ਸਕਾਰਾਤਮਿਕਤਾ, ਨਿਮਰਤਾ ਅਤੇ ਚੰਗੇ ਸੰਸਕਾਰ ਅਪਣਾਉਣ ਦੀ ਪ੍ਰੇਰਨਾ ਦਿੰਦੇ ਹਨ। ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨਾਲ ਜੋੜਨਾ ਸਿੱਖਿਆ ਦਾ ਮਹੱਤਵਪੂਰਨ ਹਿੱਸਾ ਹੈ। ਗਣਪਤੀ ਵਿਸਰਜਨ ਦੇ ਮੌਕੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਭਾਗ ਲਿਆ ਅਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਸੰਦੇਸ਼ ਵੀ ਗ੍ਰਹਿਣ ਕੀਤਾ। ਇਸ ਮੌਕੇ ਪ੍ਰਿੰਸੀਪਲ, ਡੀਨ ਅਕਾਦਮਿਕਸ, ਹੈੱਡ ਮਿਸਟ੍ਰੈਸ, ਅਧਿਆਪਕ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।