21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਸ਼ਰਧਾ ਨਾਲ ਗਣਪਤੀ ਬੱਪਾ ਨੂੰ ਦਿੱਤੀ ਭਾਵਪੂਰਨ ਵਿਦਾਈ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਪਬਲਿਕ ਸਕੂਲ ਮੋਗਾ ਵਿਖੇ ਗਣੇਸ਼ ਚਤੁਰਥੀ ਦੇ ਮੌਕੇ ਸਥਾਪਿਤ ਕੀਤੀ ਗਈ ਭਗਵਾਨ ਗਣੇਸ਼ ਦੀ ਮੂਰਤੀ ਦਾ ਸ਼ਰਧਾ, ਭਗਤੀ ਅਤੇ ਭਾਵਪੂਰਨ ਮਾਹੌਲ ਵਿਚ ਵਿਸਰਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-09-2026
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਪਬਲਿਕ ਸਕੂਲ ਮੋਗਾ ਵਿਖੇ ਗਣੇਸ਼ ਚਤੁਰਥੀ ਦੇ ਮੌਕੇ ਸਥਾਪਿਤ ਕੀਤੀ ਗਈ ਭਗਵਾਨ ਗਣੇਸ਼ ਦੀ ਮੂਰਤੀ ਦਾ ਸ਼ਰਧਾ, ਭਗਤੀ ਅਤੇ ਭਾਵਪੂਰਨ ਮਾਹੌਲ ਵਿਚ ਵਿਸਰਜਨ ਕੀਤਾ ਗਿਆ। ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੇ ਵਿਧੀਵਤ ਪੂਜਾ-ਅਰਚਨਾ ਕਰ ਕੇ ਗਣਪਤੀ ਬੱਪਾ ਨੂੰ ਭਾਵਭਿੰਨੀ ਵਿਦਾਈ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੂੰ ਭਗਵਾਨ ਗਣੇਸ਼ ਦੇ ਅਧਿਆਤਮਿਕ ਅਤੇ ਸਭਿਆਚਾਰਕ ਮਹੱਤਵ ਬਾਰੇ ਜਾਣੂੰ ਕਰਵਾਇਆ ਗਿਆ। ਬੱਚਿਆਂ ਨੂੰ ਦੱਸਿਆ ਗਿਆ ਕਿ ਭਗਵਾਨ ਗਣੇਸ਼ ਨੂੰ ਬੁੱਧੀ, ਵਿਵੇਕ, ਗਿਆਨ ਅਤੇ ਸ਼ੁੱਭ ਆਰੰਭ ਦੇ ਦੇਵਤਾ ਵਜੋਂ ਪੂਜਿਆ ਜਾਂਦਾ ਹੈ। ਉਨ੍ਹਾਂ ਦੇ ਜੀਵਨ ਤੋਂ ਵਿਦਿਆਰਥੀਆਂ ਨੂੰ ਇਹ ਪ੍ਰੇਰਨਾ ਮਿਲਦੀ ਹੈ ਕਿ ਸਫਲਤਾ ਲਈ ਗਿਆਨ ਦੇ ਨਾਲ ਇਕਾਗਰਤਾ, ਅਨੁਸ਼ਾਸਨ, ਨਿਮਰਤਾ ਅਤੇ ਲਗਾਤਾਰ ਮਿਹਨਤ ਵੀ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਗਣਪਤੀ ਅਰਾਧਨਾ ਦਾ ਵਿਦਿਆਰਥੀਆਂ ਦੇ ਜੀਵਨ ਵਿਚ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਗਣਪਤੀ ਜੀ ਦਾ ਸਿਮਰਨ ਕੇਵਲ ਧਾਰਮਿਕ ਆਸਥਾ ਦਾ ਵਿਸ਼ਾ ਨਹੀਂ, ਸਗੋਂ ਬੱਚਿਆਂ ਨੂੰ ਗਿਆਨ ਅਤੇ ਵਿਵੇਕ ਦੇ ਮਾਰਗ ‘ਤੇ ਅੱਗੇ ਵਧਣ ਦੀ ਪ੍ਰੇਰਨਾ ਵੀ ਦਿੰਦਾ ਹੈ। ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਚੰਗੇ ਅੰਕ ਪ੍ਰਾਪਤ ਕਰਨਾ ਨਹੀਂ, ਸਗੋਂ ਚੰਗੇ ਸੰਸਕਾਰਾਂ, ਉੱਤਮ ਵਿਚਾਰਾਂ ਅਤੇ ਜ਼ਿੰਮੇਵਾਰ ਨਾਗਰਿਕਤਾ ਦਾ ਨਿਰਮਾਣ ਕਰਨਾ ਵੀ ਹੈ। ਡਾਇ ਰੈਕਟਰ ਸੁਨੀਤਾ ਰਾਣੀ ਨੇ ਕਿਹਾ ਕਿ ਸਕੂਲ ਵਿਚ ਮਨਾਏ ਜਾਂਦੇ ਧਾਰਮਿਕ ਅਤੇ ਸਭਿਆਚਾਰਕ ਤਿਉਹਾਰ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਅਤੇ ਮਾਣਮੱਤੀਆਂ ਪਰੰਪਰਾਵਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਗਣਪਤੀ ਬੱਪਾ ਦੀ ਅਰਾਧਨਾ ਬੱਚਿਆਂ ਨੂੰ ਗਿਆਨ ਪ੍ਰਾਪਤ ਕਰਨ, ਸਹੀ ਫ਼ੈਸਲੇ ਲੈਣ, ਵੱਡਿਆਂ ਦਾ ਸਤਿਕਾਰ ਕਰਨ ਅਤੇ ਜੀਵਨ ਵਿਚ ਹਮੇਸ਼ਾ ਸਕਾਰਾਤਮਿਕ ਦਿਸ਼ਾ ਵੱਲ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ। ਗਣਪਤੀ ਵਿਸਰਜਨ ਦੌਰਾਨ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਕੁਦਰਤ ਦਾ ਸਤਿਕਾਰ ਅਤੇ ਵਾਤਾਵਰਨ ਦੀ ਸੰਭਾਲ ਵੀ ਸਾਡੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਇਨੋਵੇਸ਼ਨ ਅਤੇ ਐਂਟਰਪ੍ਰਿਨਿਊਰਸ਼ਿਪ ’ਤੇ ਵਿਖਿਆਨ ਦਾ ਆਯੋਜਨ ਸੀਨੀਅਰ ਸਿਟੀਜ਼ਨ ਵੈਲਫੇਅਰ... ਅਗਲੀ ਖ਼ਬਰ ਮੈਕਰੋ ਗਲੋਬਲ ਰਾਹੀਂ ਆਪਣਾ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰੋ-ਡੱਲਾ
Ad Position 24