21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ 25 ਸਤੰਬਰ ਨੂੰ ਠੱਠੀ ਭਾਈ ਪੁੱਜੇਗੀ ਆਗੂਆਂ ਅਤੇ ਵਰਕਰਾਂ ਵਲੋਂ ਸਵਾਗਤ ਦੀਆਂ ਤਿਆਰੀਆਂ ਮੁਕੰਮਲ

ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ 25 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਠੱਠੀ ਭਾਈ ਵਿਖੇ ਪੁੱਜੇਗੀ। ਭਾਜਪਾ ਵਲੋਂ 18 ਸਤੰਬਰ ਤੋਂ ਸ਼ੁਰੂ ਕੀਤੀ ਗਈ ਇਹ ਯਾਤਰਾ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ‘ਚੋਂ ਲੰਘਣੀ ਹੈ ਅਤੇ 30 ਸਤੰਬਰ ਨੂੰ ਜਲੰਧਰ ਵਿਖੇ ਸਮਾਪਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 21-09-2026
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ 25 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਠੱਠੀ ਭਾਈ ਵਿਖੇ ਪੁੱਜੇਗੀ। ਭਾਜਪਾ ਵਲੋਂ 18 ਸਤੰਬਰ ਤੋਂ ਸ਼ੁਰੂ ਕੀਤੀ ਗਈ ਇਹ ਯਾਤਰਾ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ‘ਚੋਂ ਲੰਘਣੀ ਹੈ ਅਤੇ 30 ਸਤੰਬਰ ਨੂੰ ਜਲੰਧਰ ਵਿਖੇ ਸਮਾਪਤ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾੜੀ ਮੁਸਤਫ਼ਾ ਸਰਕਲ ਦੇ ਪ੍ਰਧਾਨ ਗੁਰਚਰਨ ਸਿੰਘ ਕਲਿਆਣ ਠੱਠੀ ਭਾਈ ਨੇ ਦੱਸਿਆ ਕਿ ਯਾਤਰਾ ਦੇ ਸਵਾਗਤ ਲਈ ਭਾਜਪਾ ਵਰਕਰਾਂ ਵਲੋਂ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦੇ ਠੱਠੀ ਭਾਈ ਪੁੱਜਣ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵਰਕਰ ਇਸ ਮੌਕੇ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਤਿਆਰ ਹਨ। ਭਾਜਪਾ ਕਿਸਾਨ ਵਿੰਗ ਦੇ ਸੂਬਾ ਸੈਕਟਰੀ ਸੁਖਜਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ 25 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਠੱਠੀ ਭਾਈ ਵਿਖੇ ਪੁੱਜ ਕੇ ਨਸ਼ਾ ਮੁਕਤੀ ਯਾਤਰਾ ਦਾ ਸਵਾਗਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ’ਚ 19ਵਾਂ ਸ਼੍ਰੀ ਗਣੇਸ਼ ਮਹਾਂ ਉਤਸਵ ਧੂਮਧਾਮ ਨਾਲ ਸੰਪੂਰਨ- ਸ਼ਰਧਾ ਭਾਵਨਾ ਨਾਲ ਕੀਤਾ ਮੂਰਤੀ ਵਿਸਰਜਨ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24