21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨੰਬਰਦਾਰ ਹਰਪ੍ਰੀਤ ਸਿੰਘ ਸਾਹੋਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜ਼ਿਲ੍ਹਾ ਮੋਗਾ ਦਾ ਜਨਰਲ ਸਕੱਤਰ ਨਿਯੁਕਤ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਅਨਮੋਲ ਵੈਲਫੇਅਰ ਕਲੱਬ ਮੋਗਾ ਸਿਟੀ ਵਲੋਂ ਨਵਰਾਤਰਿਆਂ ਦੇ ਪਾਵਨ ਮੌਕੇ ‘ਤੇ 11 ਅਕਤੂਬਰ ਤੋਂ 20 ਅਕਤੂਬਰ ਤੱਕ ਪੁਰਾਣੀ ਦਾਣਾ ਮੰਡੀ ਵਿਚ ਕਰਵਾਏ ਜਾ ਰਹੇ ਮੇਲੇ ਮਈਆ ਦੇ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-09-2026
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਅਨਮੋਲ ਵੈਲਫੇਅਰ ਕਲੱਬ ਮੋਗਾ ਸਿਟੀ ਵਲੋਂ ਨਵਰਾਤਰਿਆਂ ਦੇ ਪਾਵਨ ਮੌਕੇ ‘ਤੇ 11 ਅਕਤੂਬਰ ਤੋਂ 20 ਅਕਤੂਬਰ ਤੱਕ ਪੁਰਾਣੀ ਦਾਣਾ ਮੰਡੀ ਵਿਚ ਕਰਵਾਏ ਜਾ ਰਹੇ ਮੇਲੇ ਮਈਆ ਦੇ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ, ਸਰਪ੍ਰਸਤ ਹਰੀ ਸਿੰਗਲਾ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਕੈਸ਼ੀਅਰ ਐਡਵੋਕੇਟ ਪ੍ਰਵੀਨ ਸਚਦੇਵਾ, ਵਾਈਸ ਪ੍ਰਧਾਨ ਗੌਰਵ ਜਿੰਦਲ, ਸਹਿ ਸਕੱਤਰ ਰਾਜੇਸ਼ ਧੀਮਾਨ, ਪ੍ਰੋਜੈਕਟ ਚੇਅਰਮੈਨ ਪ੍ਰਲ੍ਹਾਦ ਕਾਲੜਾ, ਸਲਾਹਕਾਰ ਗਗਨਦੀਪ ਮਿੱਤਲ, ਪ੍ਰੈੱਸ ਸਕੱਤਰ ਕਪਿਲ ਕਪੂਰ, ਰਮਾਕਾਂਤ ਜੈਨ, ਵਿਸ਼ਾਲ ਢੀਂਗਰਾ, ਅਜੈ ਮੋਂਗਾ, ਅਕਸ਼ੈ ਗੁਲਾਟੀ, ਸੇਵਾ ਪ੍ਰਭਾਰੀ ਚਮਨ ਲਾਲ ਮਿੱਤਲ, ਰਾਘਵ ਗੁਪਤਾ, ਸਾਹਿਲ ਅਰੋੜਾ, ਰਾਹੁਲ ਗਰੋਵਰ, ਸਚਿਨ ਮੋਂਗਾ, ਮਾਨਵ ਕਾਲੜਾ, ਦੀਪਕ ਸ਼ਰਮਾ, ਪੰਡਤ ਰਾਹੁਲ ਗੌੜ ਆਦਿ ਹਾਜ਼ਰ ਸਨ। ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੇ ਦੱਸਿਆ ਕਿ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਵਾਸੀਆਂ ਅਤੇ ਧਾਰਮਿਕ, ਰਾਜਨੀਤਕ, ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਮੇਲੇ ਮਈਆ ਦੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਸਮਾਗਮ ਵਿਚ ਪਹਿਲੀ ਵਾਰ ਨੇਪਾਲ ਤੋਂ ਮਾਂ ਭਗਵਤੀ ਦੀ ਪਾਵਨ ਜੋਤ ਵੀ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਲਿਆਂਦੀ ਜਾ ਰਹੀ ਹੈ, ਜੋ ਸਮਾਗਮ ਦੌਰਾਨ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇਗੀ। ਉਨ੍ਹਾਂ ਦੱਸਿਆ ਕਿ 26 ਸਿੱਧਪੀਠਾਂ ਤੋਂ ਮਹਾਮਾਈ ਦੀਆਂ ਪਵਿੱਤਰ ਜੋਤਾਂ ਤੋਂ ਇਲਾਵਾ ਸ੍ਰੀ ਬਾਲਾ ਜੀ ਮਹਾਰਾਜ ਸਾਲਾਸਰ ਧਾਮ ਅਤੇ ਭੈਰਵ ਨਾਥ ਬਾਬਾ ਦੀ ਪਵਿੱਤਰ ਜੋਤ ਵੀ ਜੰਮੂ-ਕਸ਼ਮੀਰ ਸਥਿਤ ਕਟੜਾ ਤੋਂ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਲਿਆਂਦੀ ਜਾਵੇਗੀ। ਰਾਜੇਸ਼ ਅਰੋੜਾ ਨੇ ਦੱਸਿਆ ਕਿ 10 ਅਕਤੂਬਰ ਨੂੰ ਮੋਗਾ ਤੋਂ ਪਾਵਨ ਜੋਤੀਆਂ ਦੀ ਵਿਸ਼ਾਲ ਸ਼ੋਭਾ ਯਾਤਰਾ ਗੀਤਾ ਭਵਨ ਤੋਂ ਧੂਮਧਾਮ ਨਾਲ ਕੱਢੀ ਜਾਵੇਗੀ। ਇਸ ਉਪਰੰਤ 11 ਅਕਤੂਬਰ ਤੋਂ 20 ਅਕਤੂਬਰ ਤੱਕ ਰੋਜ਼ਾਨਾ ਮਾਂ ਭਗਵਤੀ ਦੀਆਂ ਚੌਕੀਆਂ ਸਜਾਈਆਂ ਜਾਣਗੀਆਂ, ਜਿਨ੍ਹਾਂ ਵਿਚ ਪ੍ਰਸਿੱਧ ਭਜਨ ਗਾਇਕਾਂ ਵਲੋਂ ਮਾਂ ਭਗਵਤੀ ਦਾ ਗੁਣਗਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ‘ਗਣਪਤੀ ਬੱਪਾ ਮੌਰਿਆ ਅਗਲੇ ਬਰਸ ਤੂੰ ਜਲਦੀ ਆ’ ਦੇ ਜੈਕਾਰਿਆਂ ਨਾਲ ਗੂੰਜਿਆ ਆਈ.ਐਸ.ਐਫ. ਕਾਲਜ ਕੈਂਪਸ ਅਗਲੀ ਖ਼ਬਰ ਭਾਈ ਘਨੱਈਆ ਇੰਸਟੀਚਿਊਟ ਆਫ ਮੈਡੀਕਲ ਹੈਲਥ ਸਾਇੰਸਜ਼ ਦੀ ਸ਼ੁਰੂਆਤ ਸਮੇਂ ਧਾਰਮਿਕ ਸਮਾਗਮ ਕਰਵਾਇਆ
Ad Position 24