ਬਾਘਾ ਪੁਰਾਣਾ ਹਲਕੇ ਦੇ ਪਿੰਡ ਬੰਬੀਹਾ ਭਾਈ ਵਿਖੇ ਕਾਂਗਰਸ...
ਸਫ਼ਾ 5 ਦੀ ਬਾਕੀ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲੇ ਬਦਲਾਅ ਤੋਂ ਅੱਕ ਚੁੱਕੇ ਲੋਕ ਹੁਣ ਫਿਰ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲ ਉਮੀਦ ਦੀਆਂ ਨਜ਼ਰਾਂ ਨਾਲ ਦੇਖ ਰਹੇ ਹਨ।
“
“ ਜਿਨ ਪਤ ਰਾਖੀ ਮੇਰੀ” ਨਾਟਕ ਦੀ ਸਫ਼ਲ ਪੇਸ਼ਕਾਰੀ
21-09-2026
ਸਫ਼ਾ 5 ਦੀ ਬਾਕੀ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲੇ ਬਦਲਾਅ ਤੋਂ ਅੱਕ ਚੁੱਕੇ ਲੋਕ ਹੁਣ ਫਿਰ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲ ਉਮੀਦ ਦੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਗੇ। ਇਸ ਮੌਕੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ ਵਾਂਦਰ, ਬੀਬੀ ਖੁਸ਼ਵਿੰਦਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਸੁਖਬੀਰ ਸਿੰਘ ਸੁੱਖਾ ਪ੍ਰਧਾਨ ਐਸ ਓ ਆਈ ਹਲਕਾ ਬਾਘਾ ਪੁਰਾਣਾ, ਗੁਰਚਰਨ ਸਿੰਘ ਸਿੱਧੂ ਸਾਬਕਾ ਸਰਪੰਚ ਬੰਬੀਹਾ ਭਾਈ, ਸਰਬਜੀਤ ਸਿੰਘ ਸਿੱਧੂ ਬੰਬੀਹਾ ਭਾਈ, ਦਰਸ਼ਨ ਸਿੰਘ ਸਿੱਧੂ ਸਾਬਕਾ ਸਰਪੰਚ ਸਾਹੋਕੇ, ਜਗਜੀਤ ਸਿੰਘ ਮੱਲ੍ਹੀ ਸਾਹੋਕੇ, ਨੰਬਰਦਾਰ ਹਰਪ੍ਰੀਤ ਸਿੰਘ ਸਾਹੋਕੇ, ਕਰਮ ਸਿੰਘ ਬਰਾੜ, ਮਨਜੀਤ ਸਿੰਘ ਵਾਂਦਰ, ਰਣਜੀਤ ਸਿੰਘ ਰਾਣਾ ਸਿੱਧੂ ਬੰਬੀਹਾ ਭਾਈ, ਗੁਰਮੀਤ ਸਿੰਘ ਕਾਢੀ ਬੰਬੀਹਾ ਭਾਈ, ਸੁਖਪਿੰਦਰ ਸਿੰਘ ਹੇਰ ਬੰਬੀਹਾ ਭਾਈ, ਕੁਲਦੀਪ ਸਿੰਘ ਪੰਚ, ਤੇਜਿੰਦਰ ਸਿੰਘ ਰਾਏ ਬੰਬੀਹਾ ਭਾਈ, ਪਰਮਜੀਤ ਸਿੰਘ ਫ਼ੌਜੀ ਬੰਬੀਹਾ ਭਾਈ, ਸਮੇਤ ਵੱਖ ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।