20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਨੀ ਗਿੱਲ ਦੀ ਅਗਵਾਈ ਵਿਚ ਸਰਕਲ ਘੱਲ ਕਲਾਂ ਦੀ ਹੋਈ ਮੀਟਿੰਗ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ ਵਿਚ ਪਿੰਡ ਘੱਲ ਕਲਾਂ ਵਿਖੇ ਘੱਲ ਕਲਾਂ ਸਰਕਲ ਦੀ ਮੀਟਿੰਗ ਸਾਬਕਾ ਸਰਪੰਚ ਜਗਰਾਜ ਸਿੰਘ ਜੱਗਾ ਦੇ ਘਰ ਹੋਈ ਜਿੱਥੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸਰਕਲ ਪ੍ਰਧਾਨ ਨਰਿੰਦਰ ਸਿੰਘ ਬੁੱਕਣ ਵਾਲਾ, ਸਾਬਕਾ ਸਰਪੰਚ ਲਾਲ ਸਿੰਘ ਘੱਲ ਕਲਾਂ, ਸਾਬਕਾ ਸਰਕਲ ਪ੍ਰਧਾਨ ਪਵਨਦੀਪ ਸਿੰਘ, ਬਲਜੀਤ ਸਿੰਘ ਸਾਬਕਾ ਸਰਪੰਚ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 21-09-2026
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ ਵਿਚ ਪਿੰਡ ਘੱਲ ਕਲਾਂ ਵਿਖੇ ਘੱਲ ਕਲਾਂ ਸਰਕਲ ਦੀ ਮੀਟਿੰਗ ਸਾਬਕਾ ਸਰਪੰਚ ਜਗਰਾਜ ਸਿੰਘ ਜੱਗਾ ਦੇ ਘਰ ਹੋਈ ਜਿੱਥੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸਰਕਲ ਪ੍ਰਧਾਨ ਨਰਿੰਦਰ ਸਿੰਘ ਬੁੱਕਣ ਵਾਲਾ, ਸਾਬਕਾ ਸਰਪੰਚ ਲਾਲ ਸਿੰਘ ਘੱਲ ਕਲਾਂ, ਸਾਬਕਾ ਸਰਕਲ ਪ੍ਰਧਾਨ ਪਵਨਦੀਪ ਸਿੰਘ, ਬਲਜੀਤ ਸਿੰਘ ਸਾਬਕਾ ਸਰਪੰਚ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਤਿਆਰੀ ਵੱਟਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਅਤੇ 24 ਸਤੰਬਰ ਨੂੰ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਮੋਗਾ ਵਿਖੇ ਧਰਨਾ ਲਗਾਇਆ ਜਾਣਾ ਹੈ ਅਤੇ ਉਸ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਤੇ ਡਿਊਟੀਆਂ ਵੀ ਲਗਵਾਈਆਂ। ਸਨੀ ਗਿੱਲ ਨੇ ਬੋਲਦਿਆਂ ਕਿਹਾ ਕਿ ਲੋਕ ਹੁਣ ਆਪ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖ਼ਫ਼ਾ ਹਨ ਕਿਉਂਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਕਰਜ਼ੇ ਵਿਚ ਡੁੱਬੋ ਦਿੱਤਾ ਹੈ ਅਤੇ ਸੂਬਾ ਵਿਕਾਸ ਪੱਖੋਂ ਵੀ ਪਛੜ ਗਿਆ ਹੈ ਅਤੇ ਅਤੇ ਸੂਬੇ ਦਾ ਜੋ ਵੀ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਸੂਬੇ ਦਾ ਹਰੇਕ ਵਰਗ ਖ਼ੁਸ਼ ਸੀ ਕਿਉਂਕਿ ਉਨ੍ਹਾਂ ਨੂੰ ਸਾਰੀਆਂ ਹੀ ਬੁਨਿਆਦੀ ਸਹੂਲਤਾਂ ਨਾਲ ਨਿਵਾਜਿਆ ਗਿਆ ਸੀ ਪਰ ਅੱਜ ਲੋਕ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਹੋਣਗੇ। ਉਨ੍ਹਾਂ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਚੋਣਾਂ ਦੀ ਤਿਆਰੀ ਵਿਚ ਹੁਣੇ ਤੋਂ ਹੀ ਜੁੱਟ ਜਾਵੋ ਤਾਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਕਰਵਾਈ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਤੇਜ ਸਿੰਘ ਗਿੱਲ ਬੁੱਕਣ ਵਾਲਾ, ਰਾਜੂ ਆੜ੍ਹਤੀਆ, ਚਮਕੌਰ ਸਿੰਘ ਨੰਬਰਦਾਰ, ਸਤਨਾਮ ਸਿੰਘ, ਸੇਵਕ ਸਿੰਘ, ਭੋਲਾ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ, ਬਲਵਿੰਦਰ ਸਿੰਘ ਮੈਂਬਰ ਅਤੇ ਜਤਿੰਦਰ ਸਿੰਘ ਤੋਂ ਇਲਾਵਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਬਾਘਾ ਪੁਰਾਣਾ ਵਿਖੇ ਖ਼ੂਨਦਾਨ ਕੈਂਪ ਆਯੋਜਿਤ ਅਗਲੀ ਖ਼ਬਰ ਡੇਰਾ ਝਿੜੀ ਚੂਹੜਚੱਕ ਵਿਖੇ ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ’ਤੇ ਤਿੰਨ ਦਿਨਾਂ ਧਾਰਮਿਕ ਸਮਾਗਮ
Ad Position 24