20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬਾਬਾ ਰੁੱਖੜ ਦਾਸ ਦੇ ਸਥਾਨ ’ਤੇ ਸਾਲਾਨਾ ਭੰਡਾਰਾ ਅਤੇ ਸਭਿਆਚਾਰਕ ਜੋੜ ਮੇਲੇ ਦਾ ਆਯੋਜਨ ਬਲਕਾਰ ਅਣਖੀਲਾ-ਬੀਬਾ ਮਨਜਿੰਦਰ ਗੁਲਸ਼ਨ, ਨੂਰਾਂ ਸਿਸਟਰ, ਜਲੌਰ ਸਿੱਧੂ ਦੁਗਾਣਾ ਜੋੜੀ ਸਮੇਤ ਦੋ ਦਰਜਨ ਕਲਾਕਾਰਾਂ ਨੇ ਬੰਨ੍ਹਿਆਂ ਰੰਗ

ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)-ਨੇੜਲੇ ਪਿੰਡ ਸੇਖਾ ਕਲਾਂ ਵਿਖੇ ਬਾਬਾ ਰੁੱਖੜ ਦਾਸ ਦੇ ਸਥਾਨ ‘ਤੇ ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਸੇਖਾ ਕਲਾਂ ਵਲੋਂ ਸਮੂਹ ਨਗਰ ਨਿਵਾਸੀਆਂ, ਐਨ. ਆਰ.

Ad Position 21
No active advertisement
ਅਜੀਤ ਡੈਸਕ 21-09-2026
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)-ਨੇੜਲੇ ਪਿੰਡ ਸੇਖਾ ਕਲਾਂ ਵਿਖੇ ਬਾਬਾ ਰੁੱਖੜ ਦਾਸ ਦੇ ਸਥਾਨ ‘ਤੇ ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਸੇਖਾ ਕਲਾਂ ਵਲੋਂ ਸਮੂਹ ਨਗਰ ਨਿਵਾਸੀਆਂ, ਐਨ.ਆਰ.ਆਈ. ਵੀਰਾਂ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸਾਲਾਨਾ ਭੰਡਾਰਾ ਅਤੇ ਸਭਿਆਚਾਰਕ ਜੋੜ ਮੇਲਾ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਸਰੋਵਰ ਵਿਚ ਇਸ਼ਨਾਨ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੀ ਸ਼ੁਰੂਆਤ ਸਵੇਰੇ ਸ਼ਰਧਾ ਪੂਰਵਕ ਭੋਗ ਪਾਉਣ ਨਾਲ ਹੋਈ। ਇਸ ਉਪਰੰਤ ਸੰਗਤਾਂ ਦੀ ਸਹੂਲਤ ਲਈ ਚਾਹ-ਜਲੇਬੀਆਂ, ਪੂਰੀਆਂ ਛੋਲੇ, ਠੰਢੇ ਮਿੱਠੇ ਜਲ, ਠੰਢੀ ਮਿੱਠੀ ਲੱਸੀ ਅਤੇ ਕੇਲਿਆਂ ਸਮੇਤ ਵੱਖ-ਵੱਖ ਤਰ੍ਹਾਂ ਦੇ ਲੰਗਰ ਸ਼ੁਰੂ ਕੀਤੇ ਗਏ, ਜੋ ਦੇਰ ਰਾਤ ਤੱਕ ਅਤੁੱਟ ਵਰਤਾਏ ਗਏ। ਸਮਾਗਮ ਸ਼ੁਰੂ ਹੁੰਦਿਆਂ ਹੀ ਸੰਗਤਾਂ ਦੀ ਆਮਦ ਦਾ ਸਿਲਸਿਲਾ ਲਗਾਤਾਰ ਜਾਰੀ ਰਿਹਾ। ਜੋੜ ਮੇਲੇ ਦੌਰਾਨ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਨਾਮੀ ਗਾਇਕ ਕਲਾਕਾਰਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਹਾਜ਼ਰ ਸੰਗਤਾਂ ਦਾ ਮਨੋਰੰਜਨ ਕੀਤਾ। ਪ੍ਰਸਿੱਧ ਦੁਗਾਣਾ ਗਾਇਕ ਜੋੜੀ ਬਲਕਾਰ ਅਣਖੀਲਾ ਅਤੇ ਬੀਬਾ ਮਨਜਿੰਦਰ ਗੁਲਸ਼ਨ, ਨੂਰਾਂ ਸਿਸਟਰ, ਜਲੌਰ ਸਿੱਧੂ ਦੁਗਾਣਾ ਜੋੜੀ ਸਮੇਤ ਕਰੀਬ ਦੋ ਦਰਜਨ ਗਾਇਕਾਂ ਅਤੇ ਕਲਾਕਾਰਾਂ ਨੇ ਪੰਜਾਬੀ ਸਭਿਆਚਾਰ, ਲੋਕ ਗੀਤਾਂ ਅਤੇ ਸੰਗੀਤ ਨਾਲ ਸਬੰਧਿਤ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਸਮਾਗਮ ਦੀ ਸਫਲਤਾ ਲਈ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਪਿੰਡ ਸੇਖਾ ਕਲਾਂ ਦੇ ਸਰਪੰਚ ਦਰਸ਼ਨ ਸਿੰਘ ਸੋਹੀ ਦੀ ਅਗਵਾਈ ਹੇਠ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਸਹਿਯੋਗ ਦਿੱਤਾ ਗਿਆ। ਇਸੇ ਤਰ੍ਹਾਂ ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਭੋਲਾ ਸਿੱਧੂ, ਪ੍ਰਧਾਨ ਸਾਧੂ ਸਿੰਘ ਸੋਹੀ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਨੇ ਜਿੱਥੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਹਿਮ ਭੂਮਿਕਾ ਨਿਭਾਈ ਉੱਥੇ ਸੰਗਤਾਂ ਦੀ ਵੱਡੀ ਆਮਦ ਨੂੰ ਦੇਖਦਿਆਂ ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ਇਕਬਾਲ ਸਿੰਘ ਰੋਮਾਣਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਸੁਰੱਖਿਆ ਅਤੇ ਆਵਾਜਾਈ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਸਨ।
Ad Position 22
No active advertisement
ਪਿਛਲੀ ਖ਼ਬਰ 2027 ’ ਚ ਬਸਪਾ ਸਰਕਾਰ ਬਣਨ ’ਤੇ ਬਾਬਾ ਸਾਹਿਬ ਦੀਆਂ ਬੇਅਦਬੀਆਂ ਦਾ ਇਨਸਾਫ਼ ਹੋਵੇਗਾ- ਰੋੜੀਆਂ ਅਗਲੀ ਖ਼ਬਰ ਗਣੇਸ਼ ਚਤੁਰਥੀ ਮੌਕੇ ਸ਼ਾਮ ਨਰਸਿੰਗ ਹੋਮ ਵਲੋਂ ਭਜਨ ਸੰਧਿਆ
Ad Position 24