22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਭਾਜਪਾ ਆਗੂਆਂ ਤੇ ਵਰਕਰਾਂ ’ਚ ਉਤਸ਼ਾਹ-ਦੀਪਕ ਤਲਵਾੜ

ਬਾਘਾ ਪੁਰਾਣਾ, 21 ਸਤੰਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ 25 ਸਤੰਬਰ ਨੂੰ ਬਾਘਾ ਪੁਰਾਣਾ ਪਹੁੰਚਣ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਭਰਪੂਰ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਭਾਜਪਾ ਮੰਡਲ ਪ੍ਰਧਾਨ ਦੀਪਕ ਤਲਵਾੜ ਨੇ ਕੀਤਾ।

Ad Position 21
No active advertisement
ਦੀਪਕ ਤਲਵਾੜ ਅਤੇ ਸੁਰਿੰਦਰ ਸਿੰਘ ਨੱਥਾ| 22-09-2026
ਬਾਘਾ ਪੁਰਾਣਾ, 21 ਸਤੰਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ 25 ਸਤੰਬਰ ਨੂੰ ਬਾਘਾ ਪੁਰਾਣਾ ਪਹੁੰਚਣ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਭਰਪੂਰ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਭਾਜਪਾ ਮੰਡਲ ਪ੍ਰਧਾਨ ਦੀਪਕ ਤਲਵਾੜ ਨੇ ਕੀਤਾ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ 18 ਸਤੰਬਰ ਨੂੰ ਪਠਾਨਕੋਟ ਤੋਂ ਇਸ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਸੀ। ਪਾਰਟੀ ਵਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚੋਂ ਹੁੰਦੀ ਹੋਈ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੀ ਹੋਈ 25 ਸਤੰਬਰ ਦੀ ਸ਼ਾਮ ਨੂੰ ਬਾਘਾ ਪੁਰਾਣਾ ਪਹੁੰਚੇਗੀ। ਉਨ੍ਹਾਂ ਕਿਹਾ ਕਿ ਯਾਤਰਾ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਦੀਪਕ ਤਲਵਾੜ ਨੇ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਯਾਤਰਾ ਨਾਲ ਪਹੁੰਚਣਗੇ। ਇਸ ਮੌਕੇ ਦੀਪਕ ਤਲਵਾੜ ਦੇ ਨਾਲ ਐਸ.ਆਈ.ਆਰ. ਹਲਕਾ ਇੰਚਾਰਜ ਸੁਰਿੰਦਰ ਸਿੰਘ ਨੱਥਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 25 ਨੂੰ ਠੱਠੀ ਭਾਈ ਪਹੁੰਚਣ ਵਾਲੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ-ਹਰਵਿੰਦਰ ਸਿੰਘ ਧਾਲੀਵਾਲ ਅਗਲੀ ਖ਼ਬਰ ਨਿਊ ਗਰੀਨ ਗਰੋਵ ਸਕੂਲ ਲੰਢੇਕੇ ਵਿਖੇ ਗਣੇਸ਼ ਉਤਸਵ ਮਨਾਇਆ
Ad Position 24