22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਾਘਾ ਪੁਰਾਣਾ ’ਚ ਨਾਜਾਇਜ਼ ਕਬਜ਼ੇ ਹਟਾਉਣ ਗਈ ਨਗਰ ਕੌਂਂਸਲ ਟੀਮ ਤੇ ਦੁਕਾਨਦਾਰ ਵਿਚਾਲੇ ਹੋਇਆ ਤਕਰਾਰ

ਬਾਘਾ ਪੁਰਾਣਾ, 21 ਸਤੰਬਰ (ਟਿੰਕੂ ਕਾਠਪਾਲ)-ਸ਼ਹਿਰ ਵਿਚ ਨਾਜਾਇਜ਼ ਕਬਜ਼ੇ ਹਟਾਉਣ ਅਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਗਈ ਨਗਰ ਕੌਂਸਲ ਦੀ ਟੀਮ ਅਤੇ ਇਕ ਸਥਾਨਕ ਦੁਕਾਨਦਾਰ ਵਿਚਾਲੇ ਤਿੱਖੀ ਬਹਿਸਬਾਜ਼ੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੱਜ ਸੈਨੇਟਰੀ ਇੰਸਪੈਕਟਰ ਦੀਪਕ ਕੁਮਾਰ ਦੀ ਅਗਵਾਈ ਹੇਠ ਨਗਰ ਕੌਂਸਲ ਦੀ ਟੀਮ ਬਾਜ਼ਾਰਾਂ ਵਿਚ ਦੁਕਾਨਾਂ ਅੱਗੇ ਰੱਖੇ ਸਮਾਨ ਨੂੰ ਹਟਵਾ ਰਹੀ ਸੀ।

Ad Position 21
No active advertisement
ਅਜੀਤ ਡੈਸਕ 22-09-2026
ਬਾਘਾ ਪੁਰਾਣਾ, 21 ਸਤੰਬਰ (ਟਿੰਕੂ ਕਾਠਪਾਲ)-ਸ਼ਹਿਰ ਵਿਚ ਨਾਜਾਇਜ਼ ਕਬਜ਼ੇ ਹਟਾਉਣ ਅਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਗਈ ਨਗਰ ਕੌਂਸਲ ਦੀ ਟੀਮ ਅਤੇ ਇਕ ਸਥਾਨਕ ਦੁਕਾਨਦਾਰ ਵਿਚਾਲੇ ਤਿੱਖੀ ਬਹਿਸਬਾਜ਼ੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੱਜ ਸੈਨੇਟਰੀ ਇੰਸਪੈਕਟਰ ਦੀਪਕ ਕੁਮਾਰ ਦੀ ਅਗਵਾਈ ਹੇਠ ਨਗਰ ਕੌਂਸਲ ਦੀ ਟੀਮ ਬਾਜ਼ਾਰਾਂ ਵਿਚ ਦੁਕਾਨਾਂ ਅੱਗੇ ਰੱਖੇ ਸਮਾਨ ਨੂੰ ਹਟਵਾ ਰਹੀ ਸੀ। ਇਸ ਦੌਰਾਨ ਰਵੀ ਰੈਡੀਮੇਡ ਦੁਕਾਨ ਦੇ ਮਾਲਕ ਰਵੀ ਨੇ ਨਗਰ ਕੌਂਸਲ ਟੀਮ ਅਤੇ ਸੈਨੇਟਰੀ ਇੰਸਪੈਕਟਰ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਪੱਖਪਾਤ ਕਰਨ ਦੇ ਗੰਭੀਰ ਦੋਸ਼ ਲਗਾਏ ਤੇ ਕਿਹਾ ਕਿ ਆਲੇ ਦੁਆਲੇ ਦੇ ਕੁੱਝ ਦੁਕਾਨਦਾਰਾਂ ਨਾਲ ਉਸ ਦੀ ਅਣਬਣ ਚੱਲ ਰਹੀ ਹੈ ਜੋ ਉਸ ਦੀ ਦੁਕਾਨ ਦੀਆਂ ਫੋਟੋਆਂ ਖਿੱਚ ਕੇ ਅਧਿਕਾਰੀਆਂ ਨੂੰ ਭੇਜ ਦਿੰਦੇ ਹਨ। ਇਨ੍ਹਾਂ ਫੋਟੋਆਂ ਦੇ ਆਧਾਰ ’ਤੇ ਹੀ ਸੈਨੇਟਰੀ ਇੰਸਪੈਕਟਰ ਸਿਰਫ ਉਸ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਪ੍ਰੇਸ਼ਾਨ ਕਰਦਾ ਹੈ| ਉਸ ਨੇ ਕਿਹਾ ਕਿ ਜੇਕਰ ਨਗਰ ਕੌਂਸਲ ਨੇ ਕਾਰਵਾਈ ਕਰਨੀ ਹੀ ਹੈ ਤਾਂ ਸਾਰੇ ਬਾਜ਼ਾਰ ਵਿਚ ਬਰਾਬਰ ਰੂਪ ਨਾਲ ਕੀਤੀ ਜਾਵੇ ਨਾ ਕਿ ਕਿਸੇ ਇਕ ਨੂੰ ਨਿਸ਼ਾਨਾ ਬਣਾਇਆ ਜਾਵੇ। ਦੂਜੇ ਪਾਸੇ ਜਦੋਂ ਇਸ ਸਬੰਧੀ ਸੈਨੇਟਰੀ ਇੰਸਪੈਕਟਰ ਦੀਪਕ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਪੱਖਪਾਤ ਦੇ ਦੋਸ਼ਾਂ ’ਤੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਸਪਸ਼ਟ ਕੀਤਾ ਕਿ ਦੁਕਾਨਦਾਰਾਂ ਵਲੋਂ ਦੁਕਾਨ ਦੇ ਅੱਗੇ ਆਪਣਾ ਸਮਾਨ ਰੱਖ ਬਾਜ਼ਾਰ ਨੂੰ ਤੰਗ ਕੀਤਾ ਜਾ ਰਿਹਾ ਸੀ ਜਿਸ ਦੀਆਂ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਸਨ। ਉਨ੍ਹਾਂ ਸ਼ਿਕਾਇਤਾਂ ਦੇ ਆਧਾਰ ’ਤੇ ਹੀ ਇਹ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ|
Ad Position 22
No active advertisement
ਪਿਛਲੀ ਖ਼ਬਰ ਰਾਧੇ ਕ੍ਰਿਸ਼ਨਾ ਗਊਸ਼ਾਲਾ ਸੁਸਾਇਟੀ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ-ਬਲਜਿੰਦਰ ਸਿੰਘ ਯੂ. ਕੇ.
Ad Position 24