22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਰਾਧੇ ਕ੍ਰਿਸ਼ਨਾ ਗਊਸ਼ਾਲਾ ਸੁਸਾਇਟੀ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 21 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੱਚਖੰਡ ਵਾਸੀ 108 ਸੰਤ ਸਿਪਾਹੀ ਸੰਤ ਬਾਬਾ ਵਿਸਾਖਾ ਸਿੰਘ ਦੀ 58ਵੀਂ ਬਰਸੀ ਮੌਕੇ ਰਾਧੇ ਕ੍ਰਿਸ਼ਨਾ ਗਊਸ਼ਾਲਾ ਸੇਵਾ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਮਾਨ, ਸੰਦੀਪ ਕੁਮਾਰ ਸੀਪਾ ਆਦਿ ਦੇ ਉੱਦਮ ਸਦਕਾ ਅਖਿਲ ਭਾਰਤੀ ਤੇਰਾ ਪੰਥ ਯੁਵਕ ਪ੍ਰੀਸ਼ਦ ਜਗਰਾਉਂ ਵਲੋਂ ਪੰਚਾਇਤ ਘਰ ਕਿਸ਼ਨਪੁਰਾ ਕਲਾਂ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਉੱਦਮੀ ਨੌਜਵਾਨ ਸਰਪੰਚ ਪ੍ਰਿੰਸ ਚਾਵਲਾ ਨੇ ਉਚੇਚੇ ਤੌਰ ਪਹੁੰਚ ਕੇ ਖੂਨਦਾਨ ਕੀਤਾ ਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 22-09-2026
ਕਿਸ਼ਨਪੁਰਾ ਕਲਾਂ, 21 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੱਚਖੰਡ ਵਾਸੀ 108 ਸੰਤ ਸਿਪਾਹੀ ਸੰਤ ਬਾਬਾ ਵਿਸਾਖਾ ਸਿੰਘ ਦੀ 58ਵੀਂ ਬਰਸੀ ਮੌਕੇ ਰਾਧੇ ਕ੍ਰਿਸ਼ਨਾ ਗਊਸ਼ਾਲਾ ਸੇਵਾ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਮਾਨ, ਸੰਦੀਪ ਕੁਮਾਰ ਸੀਪਾ ਆਦਿ ਦੇ ਉੱਦਮ ਸਦਕਾ ਅਖਿਲ ਭਾਰਤੀ ਤੇਰਾ ਪੰਥ ਯੁਵਕ ਪ੍ਰੀਸ਼ਦ ਜਗਰਾਉਂ ਵਲੋਂ ਪੰਚਾਇਤ ਘਰ ਕਿਸ਼ਨਪੁਰਾ ਕਲਾਂ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਉੱਦਮੀ ਨੌਜਵਾਨ ਸਰਪੰਚ ਪ੍ਰਿੰਸ ਚਾਵਲਾ ਨੇ ਉਚੇਚੇ ਤੌਰ ਪਹੁੰਚ ਕੇ ਖੂਨਦਾਨ ਕੀਤਾ ਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਖੂਨਦਾਨ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਦੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੂਨਦਾਨ ਕੀਤਾ ਗਿਆ। ਗਊਸ਼ਾਲਾ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮਾਨ, ਸੰਦੀਪ ਕੁਮਾਰ ਸੀਪਾ, ਗਿਆਨੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਛੋਟੇ ਜਿਹੇ ਸੱਦੇ ’ਤੇ 100 ਯੂਨਿਟ ਖੂਨਦਾਨ ਕੀਤਾ ਗਿਆ ਹੈ ਜੋ ਕੇ ਸਾਡੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਖੂਨਦਾਨ ਕਰਨ ਵਾਲਿਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਖੂਨ ਕਈ ਕੀਮਤੀ ਜਾਨਾਂ ਬਚਾਉਣ ਲਈ ਸਹਾਈ ਹੋਵੇਗਾ| ਇਸ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ। ਇਸ ਕੈਂਪ ਨੂੰ ਸਫਲ ਬਣਾਉਣ ਲਈ ਸਰਪੰਚ ਪ੍ਰਿੰਸ ਚਾਵਲਾ, ਜੋਗਿੰਦਰ ਸਿੰਘ ਗਿਆਨੀ, ਅਰਸ਼ੀ ਮਾਨ, ਡਾਕਟਰ ਮੋਹਨ ਸਿੰਘ, ਹੰਸ ਕੁਮਾਰ ਪੱਬੀ, ਨਿਰਮਲ ਸਿੰਘ ਸੰਘਾ ਪੇਂਟਰ, ਗੁਰਦੀਪ ਸਿੰਘ ਪੇਂਟਰ ਆਦਿ ਨੇ ਪੂਰਨ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਡਾਲਾ 1965 ਦੇ ਸ਼ਹੀਦ ਸਿਪਾਹੀ ਗੁਰਬਚਨ ਸਿੰਘ ਜੰਡੂ ਦੀ ਬਰਸੀ ਮਨਾਈ ਅਗਲੀ ਖ਼ਬਰ ਬਾਘਾ ਪੁਰਾਣਾ ’ਚ ਨਾਜਾਇਜ਼ ਕਬਜ਼ੇ ਹਟਾਉਣ ਗਈ ਨਗਰ ਕੌਂਂਸਲ ਟੀਮ ਤੇ ਦੁਕਾਨਦਾਰ ਵਿਚਾਲੇ ਹੋਇਆ ਤਕਰਾਰ
Ad Position 24