ਪਰਮਜੀਤ ਸਿੰਘ ਫ਼ੌਜੀ ਬੰਬੀਹਾ ਭਾਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਪਰਮਜੀਤ ਸਿੰਘ ਫੌਜੀ ਬੰਬੀਹਾ ਭਾਈ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਸਿਫਾਰਸ਼ ’ਤੇ ਕੀਤੀ ਗਈ ਹੈ।
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਪਰਮਜੀਤ ਸਿੰਘ ਫੌਜੀ ਬੰਬੀਹਾ ਭਾਈ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਸਿਫਾਰਸ਼ ’ਤੇ ਕੀਤੀ ਗਈ ਹੈ। ਫੌਜੀ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਰਮਜੀਤ ਸਿੰਘ ਫੌਜੀ ਬੰਬੀਹਾ ਭਾਈ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਮੁੱਚੀ ਲੀਡਰਸ਼ਿਪ ਅਤੇ ਖਾਸ ਕਰਕੇ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਜਥੇਦਾਰ ਮਾਹਲਾ ਨੇ ਪਰਮਜੀਤ ਸਿੰਘ ਫੌਜੀ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।