ਸੰਤ ਦਰਬਾਰਾ ਸਿੰਘ ਕਾਲਜ ਲੋਪੋ ਵਿਖੇ ਵਿਦਿਆਰਥੀ ਕੌਂਸਲ ਦਾ ਕੀਤਾ ਗਠਨ
ਨਿਹਾਲ ਸਿੰਘ ਵਾਲਾ, 21 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵਿਮੈਨ, ਲੋਪੋਂ ਵਿਖੇ ਕਾਲਜ ਦੇ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਦੀ ਅਗਵਾਈ ਹੇਠ ਹੋਈ ਚੋਣ ਪ੍ਰਕਿਰਿਆ ਦੌਰਾਨ ਅਕਾਦਮਿਕ ਸੈਸ਼ਨ 2026-27 ਲਈ ਵਿਦਿਆਰਥੀ ਕੌਂਸਲ ਦਾ ਗਠਨ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਦੀ ਲਿਖਤੀ ਪ੍ਰੀਖਿਆ ਕਰਵਾਈ ਗਈ ਅਤੇ ਇਸ ਤੋਂ ਬਾਅਦ ਇੰਟਰਵਿਊ ਰਾਹੀਂ ਯੋਗ ਵਿਦਿਆਰਥਣਾਂ ਦੀ ਚੋਣ ਕੀਤੀ ਗਈ ਅਤੇ ਚੁਣੀਆਂ ਗਈਆਂ ਵਿਦਿਆਰਥਣਾਂ ਨੂੰ ਕਾਲਜ ਅਤੇ ਵੱਖ-ਵੱਖ ਕਲਾਸਾਂ ਨਾਲ ਸਬੰਧਿਤ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਨਿਹਾਲ ਸਿੰਘ ਵਾਲਾ, 21 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵਿਮੈਨ, ਲੋਪੋਂ ਵਿਖੇ ਕਾਲਜ ਦੇ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਦੀ ਅਗਵਾਈ ਹੇਠ ਹੋਈ ਚੋਣ ਪ੍ਰਕਿਰਿਆ ਦੌਰਾਨ ਅਕਾਦਮਿਕ ਸੈਸ਼ਨ 2026-27 ਲਈ ਵਿਦਿਆਰਥੀ ਕੌਂਸਲ ਦਾ ਗਠਨ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਦੀ ਲਿਖਤੀ ਪ੍ਰੀਖਿਆ ਕਰਵਾਈ ਗਈ ਅਤੇ ਇਸ ਤੋਂ ਬਾਅਦ ਇੰਟਰਵਿਊ ਰਾਹੀਂ ਯੋਗ ਵਿਦਿਆਰਥਣਾਂ ਦੀ ਚੋਣ ਕੀਤੀ ਗਈ ਅਤੇ ਚੁਣੀਆਂ ਗਈਆਂ ਵਿਦਿਆਰਥਣਾਂ ਨੂੰ ਕਾਲਜ ਅਤੇ ਵੱਖ-ਵੱਖ ਕਲਾਸਾਂ ਨਾਲ ਸਬੰਧਿਤ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਦੌਰਾਨ ਕੀਤੀ ਗਈ ਚੋਣ ‘ਚ ਕਾਲਜ ਪੱਧਰ ‘ਤੇ ਐਮ.ਐਸ.ਸੀ. ਦੂਜੇ ਸਾਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਹੈੱਡ ਗਰਲ ਅਤੇ ਬੀ.ਕਾਮ. ਤੀਜੇ ਸਾਲ ਦੀ ਵਿਦਿਆਰਥਣ ਖ਼ੁਸ਼ੀ ਪਲਤਾ ਨੂੰ ਵਾਈਸ ਹੈੱਡ ਗਰਲ ਨਿਯੁਕਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਨੇ ਨਵ-ਨਿਯੁਕਤ ਵਿਦਿਆਰਥੀ ਪ੍ਰਤੀਨਿਧੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਜ਼ਿੰਮੇਵਾਰੀਆਂ ਵਿਦਿਆਰਥੀਆਂ ‘ਚ ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਸੰਸਥਾ ਦੇ ਵਿੱਦਿਅਕ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਆਸ ਪ੍ਰਗਟਾਈ ਕਿ ਨਵ-ਨਿਯੁਕਤ ਵਿਦਿਆਰਥਣਾਂ ਕਾਲਜ ਦੀਆਂ ਵੱਖ-ਵੱਖ ਗਤੀਵਿਧੀਆਂ ‘ਚ ਸਰਗਰਮ ਭੂਮਿਕਾ ਨਿਭਾਉਂਦਿਆਂ ਕਾਲਜ ਦੇ ਅਨੁਸ਼ਾਸਨ, ਮਰਿਆਦਾ ਅਤੇ ਸਕਾਰਾਤਮਿਕ ਵਾਤਾਵਰਨ ਨੂੰ ਬਣਾਈ ਰੱਖਣ ‘ਚ ਆਪਣਾ ਪੂਰਾ ਸਹਿਯੋਗ ਦੇਣਗੀਆਂ। ਵਿਦਿਆਰਥੀ ਕੌਂਸਲ ਦੀ ਚੋਣ ਪ੍ਰਕਿਰਿਆ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ‘ਚ ਸਹਾਇਕ ਪ੍ਰੋਫੈਸਰ ਭਾਵਿਕਾ ਸਿੰਗਲਾ ਅੰਗਰੇਜ਼ੀ ਵਿਭਾਗ ਦਾ ਵਿਸ਼ੇਸ਼ ਸਹਿਯੋਗ ਰਿਹਾ।