ਵੱਖ-ਵੱਖ ਆਗੂਆਂ ਨੇ ਸਾਬਕਾ ਮੰਡੀ ਸੁਪਰਵਾਈਜ਼ਰ ਹਾਕਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਨੱਥੂਵਾਲਾ ਗਰਬੀ, 21 ਸਤੰਬਰ (ਨਵਦੀਪ ਸਿੰਘ)-ਪਿੰਡ ਹਰੀਏਵਾਲਾ ਦੇ ਸਾਬਕਾ ਮੰਡੀ ਸੁਪਰਵਾਈਜ਼ਰ ਹਾਕਮ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਰਾਜਨੀਤਕ ਅਤੇ ਸਮਾਜਿਕ ਆਗੂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਸੀਨੀਅਰ ਕਾਂਗਰਸੀ ਆਗੂ ਸੂਬੇਦਾਰ ਗੁਰਬਚਨ ਸਿੰਘ ਬਰਾੜ, ਭੋਲਾ ਸਿੰਘ ਬਰਾੜ ਸਮਾਧ ਭਾਈ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਤੇ ਐਡਵੋਕੇਟ ਧਰਮਪਾਲ ਡੀ.
ਨੱਥੂਵਾਲਾ ਗਰਬੀ, 21 ਸਤੰਬਰ (ਨਵਦੀਪ ਸਿੰਘ)-ਪਿੰਡ ਹਰੀਏਵਾਲਾ ਦੇ ਸਾਬਕਾ ਮੰਡੀ ਸੁਪਰਵਾਈਜ਼ਰ ਹਾਕਮ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਰਾਜਨੀਤਕ ਅਤੇ ਸਮਾਜਿਕ ਆਗੂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਸੀਨੀਅਰ ਕਾਂਗਰਸੀ ਆਗੂ ਸੂਬੇਦਾਰ ਗੁਰਬਚਨ ਸਿੰਘ ਬਰਾੜ, ਭੋਲਾ ਸਿੰਘ ਬਰਾੜ ਸਮਾਧ ਭਾਈ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਤੇ ਐਡਵੋਕੇਟ ਧਰਮਪਾਲ ਡੀ.ਪੀ. ਸਮੇਤ ਹੋਰ ਆਗੂਆਂ ਨੇ ਸਵਰਗਵਾਸੀ ਹਾਕਮ ਸਿੰਘ ਦੇ ਸਪੁੱਤਰ ਗੁਰਪ੍ਰੀਤ ਸਿੰਘ ਅਤੇ ਸਮੂਹ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ। ਇਸ ਦੌਰਾਨ ਰਣਜੀਤ ਸਿੰਘ, ਨਛੱਤਰ ਸਿੰਘ ਅਤੇ ਥਾਣਾ ਸਿੰਘ ਵੀ ਮੌਜੂਦ ਸਨ। ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕ ਰਦਿਆਂ ਕਿਹਾ ਕਿ ਹਾਕਮ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਪਿੰਡ ਅਤੇ ਇਲਾਕੇ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਂਦਾ ਰਿਹਾ ਹੈ।