ਝੰਡੇਆਣਾ ਸਰਕੀ ਵਿਖੇ ਪਰਾਲੀ ਅਤੇ ਵਾਤਾਵਰਨ ਸੰਭਾਲ ਕੈਂਪ ਆਯੋਜਿਤ
ਮੋਗਾ, 22 ਸਤੰਬਰ (ਗੁਰਤੇਜ ਸਿੰਘ ਬੱਬੀ)-ਬੀਤੀ 19 ਸਤੰਬਰ ਨੂੰ ਜ਼ਿਲ੍ਹਾ ਮੋਗਾ ਦੇ ਕਸਬਾ ਬੱਧਨੀ ਕਲਾਂ ਦੇ ਵਾਰਡ ਨੰਬਰ 8 ਵਿਚ ਪੁਰਾਣੀ ਰੰਜਸ਼ ਦੇ ਚੱਲਦਿਆਂ ਇਕ ਨੌਜਵਾਨ ’ਤੇ ਲਾਠੀਆਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜ਼ਖਮੀ ਹਾਲਤ ਵਿਚ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਸਿਵਲ ਹਸਪਤਾਲ ਮੋਗਾ ਲੈ ਕੇ ਆਏ ਸਨ ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਸੀ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਝ
ਝੰਡੇਆਣਾ ਸਰਕੀ ਵਿਖੇ ਪਰਾਲੀ ਅਤੇ ਵਾਤਾਵਰਨ ਸੰਭਾਲ ਕੈਂਪ ਆਯੋਜਿਤ
23-09-2026
ਮੋਗਾ, 22 ਸਤੰਬਰ (ਗੁਰਤੇਜ ਸਿੰਘ ਬੱਬੀ)-ਬੀਤੀ 19 ਸਤੰਬਰ ਨੂੰ ਜ਼ਿਲ੍ਹਾ ਮੋਗਾ ਦੇ ਕਸਬਾ ਬੱਧਨੀ ਕਲਾਂ ਦੇ ਵਾਰਡ ਨੰਬਰ 8 ਵਿਚ ਪੁਰਾਣੀ ਰੰਜਸ਼ ਦੇ ਚੱਲਦਿਆਂ ਇਕ ਨੌਜਵਾਨ ’ਤੇ ਲਾਠੀਆਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜ਼ਖਮੀ ਹਾਲਤ ਵਿਚ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਸਿਵਲ ਹਸਪਤਾਲ ਮੋਗਾ ਲੈ ਕੇ ਆਏ ਸਨ ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਸੀ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਬੱਧਨੀ ਕਲਾਂ ਦੇ ਇੰਸਪੈਕਟਰ ਪ੍ਰੀਤਮ ਸਿੰਘ ਨੇ ਦੱਸਿਆ ਕਿ 40 ਸਾਲਾ ਅਰਸ਼ਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਬੱਧਨੀ ਕਲਾਂ ਦਾ ਪਿਛਲੇ ਦਿਨੀਂ ਪਿੰਡ ਦੇ ਹੀ ਰਹਿਣ ਵਾਲੇ ਡੋਗਰ ਸਿੰਘ ਨਾਂਅ ਦੇ ਵਿਅਕਤੀ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਗੱਲ ਦੀ ਰੰਜਸ਼ ਡੋਗਰ ਸਿੰਘ ਦਾ ਪੁੱਤਰ ਗਗਨਦੀਪ ਸਿੰਘ ਰੱਖਦਾ ਸੀ। ਪੁਲਿਸ ਅਨੁਸਾਰ 19 ਸਤੰਬਰ ਨੂੰ ਗਗਨਦੀਪ ਸਿੰਘ ਨੇ ਅਰਸ਼ਦੀਪ ਸਿੰਘ ਨੂੰ ਰਸਤੇ ਵਿਚ ਘੇਰ ਲਿਆ ਅਤੇ ਉਸ ’ਤੇ ਮਾਰੂ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਸੀ ਅਤੇ ਫਰੀਦਕੋਟ ਦੇ ਮੈਡੀਕਲ ਕਾਲਜ ਵਿਚ ਇਲਾਜ ਅਧੀਨ ਅਰਸ਼ਦੀਪ ਸਿੰਘ ਨੇ ਅੱਜ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਹਰਬੰਸ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਗਗਨਦੀਪ ਸਿੰਘ ਪੁੱਤਰ ਡੋਗਰ ਸਿੰਘ ਦੇ ਖਿਲਾਫ ਥਾਣਾ ਬੱਧਨੀ ਕਲਾਂ ਵਿਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।