23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸੰਗਠਨ ਅਹੁਦੇਦਾਰਾਂ ਤੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਮੋਗਾ ਦੀ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਸੰਗਠਨ ਦੇ ਅਹੁਦੇਦਾਰਾਂ ਅਤੇ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 23-09-2026
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਮੋਗਾ ਦੀ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਸੰਗਠਨ ਦੇ ਅਹੁਦੇਦਾਰਾਂ ਅਤੇ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਬਿਹਤਰ ਤਾਲਮੇਲ ਕਾਇਮ ਕਰਨ ਅਤੇ ਆਉਣ ਵਾਲੀਆਂ ਜ਼ਿੰਮੇਵਾਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਅਹੁਦੇਦਾਰਾਂ ਅਤੇ ਬਲਾਕ ਪ੍ਰਧਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਹਰੇਕ ਅਹੁਦੇਦਾਰ ਅਤੇ ਵਰਕਰ ਨੂੰ ਆਪਣੇ-ਆਪਣੇ ਖੇਤਰ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਹਿਤ ਦੇ ਕੰਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਸੰਗਠਨ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਪੂਰੀ ਜ਼ਿੰਮੇਵਾਰੀ ਅਤੇ ਮਿਹਨਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਵਿਧਾਇਕਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰ ਤੱਕ ਵਰਕਰਾਂ ਨਾਲ ਸੰਪਰਕ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਅਹੁਦੇਦਾਰ ਇਕ ਜੁੱਟ ਹੋ ਕੇ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰਦੇ ਰਹਿਣਗੇ। ਮੀਟਿੰਗ ਦੌਰਾਨ ਸੰਗਠਨ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਦੇ ਨਾਲ-ਨਾਲ ਆਉਣ ਵਾਲੇ ਪ੍ਰੋਗਰਾਮਾਂ ਅਤੇ ਜ਼ਿੰਮੇਵਾਰੀਆਂ ਸਬੰਧੀ ਅਹੁਦੇਦਾਰਾਂ ਤੋਂ ਸੁਝਾਅ ਵੀ ਲਏ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੰਗਠਨ ਅਹੁਦੇਦਾਰ, ਬਲਾਕ ਪ੍ਰਧਾਨ ਅਤੇ ਹੋਰ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਦੇ ਵਿਦਿਆਰਥੀਆਂ ਵੱਲੋਂ ਵਿੱਦਿਅਕ ਤੇ ਮਨੋਰੰਜਕ ਟੂਰ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ, ਮਧੇਕੇ ਵਿਖੇ ਨਵੇਂ ਕਮਰੇ ਦੀ ਚੇਅਰਮੈਨ ਬਰਿੰਦਰ ਕੁਮਾਰ ਨੇ ਨੀਂਹ ਰੱਖੀ
Ad Position 24