23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮਾਤਾ ਹਰਪਾਲ ਕੌਰ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਫ਼ਰੀਦਕੋਟ , 22 ਸਤੰਬਰ ( ਜਸਵੰਤ ਸਿੰਘ ਪੁਰਬਾ )- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਅੱਜ ਫ਼ਰੀਦਕੋਟ ਫ਼ੇਰੀ ਦੌਰਾਨ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਮਾਤਾ ਹਰਪਾਲ ਕੌਰ ਦਾ ਸਵਾਗਤ ਕਰਦਿਆਂ ਇਸ ਸਥਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਫ਼ਰੀਦਕੋਟ ਦਾ ਨਾਮ ਮੋਕਲਹਰ ਤੋਂ ਬਾਬਾ ਸ਼ੇਖ ਫ਼ਰੀਦ ਜੀ ਦੇ ਨਾਮ ’ ਤੇ ਰੱਖਿਆ ਗਿਆ ।

Ad Position 21
No active advertisement
ਅਜੀਤ ਡੈਸਕ 23-09-2026
ਫ਼ਰੀਦਕੋਟ , 22 ਸਤੰਬਰ ( ਜਸਵੰਤ ਸਿੰਘ ਪੁਰਬਾ )- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਅੱਜ ਫ਼ਰੀਦਕੋਟ ਫ਼ੇਰੀ ਦੌਰਾਨ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਮਾਤਾ ਹਰਪਾਲ ਕੌਰ ਦਾ ਸਵਾਗਤ ਕਰਦਿਆਂ ਇਸ ਸਥਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਫ਼ਰੀਦਕੋਟ ਦਾ ਨਾਮ ਮੋਕਲਹਰ ਤੋਂ ਬਾਬਾ ਸ਼ੇਖ ਫ਼ਰੀਦ ਜੀ ਦੇ ਨਾਮ ’ ਤੇ ਰੱਖਿਆ ਗਿਆ । ਉਨ੍ਹਾਂ ਦੱਸਿਆਂ ਕਿ ਪਿਛਲੇ 57 ਸਾਲਾਂ ਤੋਂ ਸਵ . ਇੰਦਰਜੀਤ ਸਿੰਘ ਖਾਲਸਾ ਦੀ ਮਹਾਨ ਦੇਣ ਸਦਕਾ ਬਾਬਾ ਸ਼ੇਖ ਫ਼ਰੀਦ ਜੀ ਦਾ ਆਗਮਨ ਪੁਰਬ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਉਨ੍ਹਾਂ ਮਾਤਾ ਜੀ ਨੂੰ ਸਿਰਪਾਓ ਅਤੇ ਸਵ . ਇੰਦਰਜੀਤ ਸਿੰਘ ਖ਼ਾਲਸਾ ਦੁਆਰਾ ਲਿਖ਼ਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਚਰਨਜੀਤ ਸਿੰਘ ਸੇਖੋਂ , ਸੁਰਿੰਦਰ ਸਿੰਘ ਰੋਮਾਣਾ , ਦੀਪਇੰਦਰ ਸਿੰਘ ਸੇਖੋਂ , ਗੁਰਜਾਪ ਸਿੰਘ ਸੇਖੋਂ , ਰਾਜਪਾਲ ਕੌਰ ਸੇਖੋਂ , ਕੁਲਜੀਤ ਸਿੰਘ ਮੌਂਗੀਆ , ਗੁਰਇੰਦਰ ਮੋਹਨ ਸਿੰਘ ਅਤੇ ਨਰਿੰਦਰ ਪਾਲ ਸਿੰਘ ਬਰਾੜ ਸਮੇਤ ਹੋਰ ਪਤਵੰਤੇ ਹਾਜ਼ਰ ਸਨ । ਨਗਰ ਕੀਰਤਨ ਮੌਕੇ ਸ਼ਰਾਬ ਦੇ ਠੇਕੇ, ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਅੱਜ ਬੰਦ ਰੱਖਣ ਦੇ ਹੁਕਮ ਫ਼ਰੀਦਕੋਟ , 22 ਸਤੰਬਰ ( ਜਸਵੰਤ ਸਿੰਘ ਪੁਰਬਾ )- ਜ਼ਿਲ੍ਹਾ ਮੈਜਿਸਟਰੇਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 23-09-2026 ਦਿਨ ਬੁੱਧਵਾਰ ਨੂੰ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਸਬੰਧੀ ਜ਼ਿਲ੍ਹਾ ਫ਼ਰੀਦਕੋਟ ਅੰਦਰ ਇਸ ਪਵਿੱਤਰ ਨਗਰ ਕੀਰਤਨ / ਸ਼ੋਭਾ ਯਾਤਰਾ ਦੇ ਰੂਟ / ਸੜਕ ਉੱਪਰ ਸ਼ਰਾਬ ਦੇ ਠੇਕੇ , ਬੁਚੜਖਾਨੇ ਅਤੇ ਆਂਡੇ / ਮੀਟ ਦੀਆਂ ਦੁਕਾਨਾਂ ( ਕੇਵਲ ਸ਼ੋਭਾ ਯਾਤਰਾ / ਨਗਰ ਕੀਰਤਨ ਗੁਜ਼ਰਨ ਸਮੇਂ ) ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।
Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਤ ’ਚ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਵਿਖੇ ਬਰਸੀ ਤੇ ਯੱਗ ਸਮਾਗਮ ਸ਼ੁਰੂ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੀ ਹੋਈ ਆਰੰਭਤਾ-4 ਅਕ...
Ad Position 24