ਨਸ਼ਾ ਮੁਕਤ ਪੰਜਾਬ ਯਾਤਰਾ 25 ਨੂੰ ਮੋਗਾ ਜ਼ਿਲ੍ਹੇ ’ਚ ਹੋਵੇਗੀ ਦਾਖ਼ਲ-ਡਾ. ਹਰਜੋਤ ਕਮਲ
ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਭ ਤੋਂ ਮੰਗਿਆ ਸਹਿਯੋਗ
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸੂਬੇ ਭਰ ਵਿਚ ਜਨ-ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਹ ਯਾਤਰਾ 25 ਸਤੰਬਰ ਨੂੰ ਪੰਜਗਰਾਈਂ ਕਲਾਂ ਤੋਂ ਜ਼ਿਲ੍ਹਾ ਮੋਗਾ ਵਿਚ ਦਾਖ਼ਲ ਹੋਵੇਗੀ ਅਤੇ 25 ਤੋਂ 27 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚੋਂ ਹੁੰਦੀ ਹੋਈ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ।
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸੂਬੇ ਭਰ ਵਿਚ ਜਨ-ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਹ ਯਾਤਰਾ 25 ਸਤੰਬਰ ਨੂੰ ਪੰਜਗਰਾਈਂ ਕਲਾਂ ਤੋਂ ਜ਼ਿਲ੍ਹਾ ਮੋਗਾ ਵਿਚ ਦਾਖ਼ਲ ਹੋਵੇਗੀ ਅਤੇ 25 ਤੋਂ 27 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚੋਂ ਹੁੰਦੀ ਹੋਈ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ। ਰਾਜ ਪੱਧਰ ‘ਤੇ ਇਹ ਮੁਹਿੰਮ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਅਤੇ ਇਸ ਮੁੱਦੇ ਨੂੰ ਸਮਾਜਿਕ ਜਾਗਰੂਕਤਾ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਨਸ਼ਾ ਪੰਜਾਬ ਦੇ ਭਵਿੱਖ ਅਤੇ ਨੌਜਵਾਨ ਪੀੜ੍ਹੀ ਨਾਲ ਜੁੜਿਆ ਇਕ ਗੰਭੀਰ ਸਮਾਜਿਕ ਮੁੱਦਾ ਹੈ। ਇਸ ਲਈ ਨਸ਼ਿਆਂ ਵਿਰੁੱਧ ਸਮਾਜ ਦੇ ਹਰ ਵਰਗ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਡਾ. ਕਮਲ ਨੇ ਮੋਗਾ ਜ਼ਿਲ੍ਹੇ ਦੀਆਂ ਸਾਰੀਆਂ ਧਾਰਮਿਕ, ਸਮਾਜਿਕ, ਗੈਰ-ਸਰਕਾਰੀ ਸੰਸਥਾਵਾਂ, ਨੌਜਵਾਨ ਜਥੇਬੰਦੀਆਂ ਅਤੇ ਨਸ਼ਿਆਂ ਵਿਰੁੱਧ ਕੰਮ ਕਰ ਰਹੇ ਸੂਝਵਾਨ ਨਾਗਰਿਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।