23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ 26 ਨੂੰ ਨਿਹਾਲ ਸਿੰਘ ਵਾਲਾ ਅਤੇ ਬੱਧਨੀ ਕਲਾਂ ’ਚ ਹੋਣਗੀਆਂ ਰੈਲੀਆਂ-ਮੁਖਤਿਆਰ ਸਿੰਘ ਸੰਧੂ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਵਧ ਰਹੇ ਨਸ਼ਿਆਂ, ਅਪਰਾਧ, ਭ੍ਰਿਸ਼ਟਾਚਾਰ ਦੇ ਮੁੱਦਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਅਭਿਆਨ’ ਯਾਤਰਾ 25 ਸਤੰਬਰ ਨੂੰ ਹਲਕਾ ਨਿਹਾਲ ਸਿੰਘ ਵਾਲਾ ਵਿਚ ਪਹੁੰਚੇਗੀ। ਯਾਤਰਾ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹਲਕੇ ਵਿਚ ਯਾਤਰਾ ਦਾ ਭਰਵਾਂ ਸਵਾਗਤ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 23-09-2026
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਵਧ ਰਹੇ ਨਸ਼ਿਆਂ, ਅਪਰਾਧ, ਭ੍ਰਿਸ਼ਟਾਚਾਰ ਦੇ ਮੁੱਦਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਅਭਿਆਨ’ ਯਾਤਰਾ 25 ਸਤੰਬਰ ਨੂੰ ਹਲਕਾ ਨਿਹਾਲ ਸਿੰਘ ਵਾਲਾ ਵਿਚ ਪਹੁੰਚੇਗੀ। ਯਾਤਰਾ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹਲਕੇ ਵਿਚ ਯਾਤਰਾ ਦਾ ਭਰਵਾਂ ਸਵਾਗਤ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਤੇ ਸਾਬਕਾ ਐਸ.ਪੀ. ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਨੌਤੀਆਂ ਵਿਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਆਪਣੀਆਂ ਫਲੈਗਸ਼ਿਪ ਸਕੀਮਾਂ ਅਤੇ ਉਪਲਬਧੀਆਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਜੀਵਨ ਵਿਚ ਨਸ਼ਾ, ਅਪਰਾਧ, ਭ੍ਰਿਸ਼ਟਾਚਾਰ ਅਤੇ ਰੰਗਦਾਰੀ ਵਰਗੇ ਮੁੱਦੇ ਵੱਡੀ ਚਿੰਤਾ ਦਾ ਕਾਰਨ ਬਣੇ ਹੋਏ ਹਨ। ਐਸ.ਪੀ. ਮੁਖਤਿਆਰ ਸਿੰਘ ਸੰਧੂ ਨੇ ਦੱਸਿਆ ਕਿ 26 ਸਤੰਬਰ ਨੂੰ ਯਾਤਰਾ ਵੱਖ-ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਬੱਧਨੀ ਕਲਾਂ ਅਤੇ ਨਿਹਾਲ ਸਿੰਘ ਵਾਲਾ ਦੇ ਵਿਚ ਪਹੁੰਚੇ ਕੀ ਜਿੱਥੇ ਇਨ੍ਹਾਂ ਸ਼ਹਿਰਾਂ ਦੇ ਵਿਚ ਰੈਲੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਅਨੁਸਾਰ ਇਸ ਰੈਲੀ ਨੂੰ ਭਾਜਪਾ ਦੇ ਕੌਮੀ ਆਗੂ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਨਸ਼ਿਆਂ ਨੂੰ ਲੈ ਕੇ ਚਿੰਤਤ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸ਼ਮੂਲੀਅਤ ਵੀ ਯਕੀਨੀ ਬਣਾਉਣ ਲਈ ਸੱਦਾ ਦਿੱਤਾ ਜਾ ਰਿਹਾ ਹੈ। ਮੁਖਤਿਆਰ ਸਿੰਘ ਸੰਧੂ ਨੇ ਭਗਵੰਤ ਮਾਨ ਸਰਕਾਰ ‘ਤੇ ਸਿਆਸੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਚਿੱਟੇ ਦੀ ਵਿੱਕਰੀ ਸਬੰਧੀ ਸ਼ਿਕਾਇਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਪ੍ਰਭਾਵ ਸਿਰਫ਼ ਨੌਜਵਾਨਾਂ ਤੱਕ ਸੀਮਤ ਨਹੀਂ ਰਹਿੰਦਾ ਸਗੋਂ ਇਸ ਦਾ ਅਸਰ ਪੂਰੇ ਪਰਿਵਾਰ ਅਤੇ ਸਮਾਜ ‘ਤੇ ਪੈਂਦਾ ਹੈ। ਨਸ਼ਿਆਂ ਕਾਰਨ ਪਰਿਵਾਰਾਂ ਨੂੰ ਆਰਥਿਕ, ਸਮਾਜਿਕ ਅਤੇ ਮਾਨਸਿਕ ਪੱਧਰ ‘ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ 25 ਸਤੰਬਰ ਨੂੰ ਇਹ ਯਾਤਰ ਾ ਸ਼ਾਮ ਸਮੇਂ ਹਲਕਾ ਨਿਹਾਲ ਸਿੰਘ ਵਾਲਾ ਵਿਚ ਪਹੁੰਚੇਗੀ। ਯਾਤਰਾ ਦਾ ਵੱਖ-ਵੱਖ ਥਾਵਾਂ ‘ਤੇ ਸਵਾਗਤ ਕੀਤਾ ਜਾਵੇਗਾ ਅਤੇ ਭਾਜਪਾ ਵਰਕਰਾਂ ਤੋਂ ਇਲਾਵਾ ਆਮ ਲੋਕਾਂ ਦੀ ਸ਼ਮੂਲੀਅਤ ਵੀ ਯਕੀਨੀ ਬਣਾਉਣ ਲਈ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਬੱਧਨੀ ਕਲਾਂ ਪਹੁੰਚੇਗੀ ਜਿੱਥੇ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਲੋਕਾਂ ਦੀਆਂ ਚਿੰਤਾਵਾਂ ਅਤੇ ਸੁਝਾਵਾਂ ਨੂੰ ਵੀ ਸਾਹਮਣੇ ਲਿਆਉਣ ਦਾ ਯਤਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ’ਚ ਡੀ.ਫਾਰਮ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਲੈਕਚਰ ਦਾ ਆਯੋਜਨ ਅਗਲੀ ਖ਼ਬਰ ਗਤਕਾ ਮੁਕਾਬਲਿਆਂ ’ਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੀ ਪ੍ਰਭਲੀਨ ਕੌਰ ਨੇ ਜਿੱਤਿਆ ਗੋਲਡ ਮੈਡਲ
Ad Position 24