22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕਾਂਗਰਸੀ ਆਗੂ ਪਰਮਪਾਲ ਸਿੰਘ ਤਖਤੂਪੁਰਾ ਵੱਲੋਂ ਪਿੰਡ ਖੁਖਰਾਣਾ ਵਿਖੇ ਵਰਕਰਾਂ ਨਾਲ ਮੀਟਿੰਗ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਮੋਗਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖਤੂਪੁਰਾ ਨੇ ਚੋਣਾਂ ਨੂੰ ਲੈ ਕੇ ਹੁਣੇ ਤੋਂ ਹੀ ਸਿਆਸੀ ਸਰਗਰਮੀਆਂ ਅਰੰਭ ਦਿੱਤੀਆਂ ਹਨ| ਉਹ ਹਲਕੇ ਦੇ ਪਿੰਡ ਪਿੰਡ ਜਾ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਮਿਲ ਰਹੇ ਹਨ| ਜਿਸ ਦੀ ਕੜੀ ਤਹਿਤ ਉਨ੍ਹਾਂ ਪਿੰਡ ਖੁਖਰਾਣਾ ਵਿਖੇ ਸਰਪੰਚ ਗੁਰਜੀਤ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਇਕ ਮੀਟਿੰਗ ਕੀਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੁੜੇ ਮੁੱਦਿਆਂ ਬਾਰੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ। ਪਰਮਪਾਲ ਸਿੰਘ ਤਖਤੂਪੁਰਾ ਨੇ ਕਿਹਾ ਕਿ ਜੁਝਾਰੂ ਵਰਕਰ ਹੀ ਉਨ੍ਹਾਂ ਦੀ ਅਸਲ ਤਾਕਤ ਹਨ ਅਤੇ ਮੋਗਾ ਹਲਕੇ ਦੇ ਲੋਕ ਉਨ੍ਹਾਂ ਦੇ ਦਿਲ ਵਿਚ ਵੱਸਦੇ ਹਨ।

Ad Position 21
No active advertisement
ਅਜੀਤ ਡੈਸਕ 23-09-2026
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਮੋਗਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖਤੂਪੁਰਾ ਨੇ ਚੋਣਾਂ ਨੂੰ ਲੈ ਕੇ ਹੁਣੇ ਤੋਂ ਹੀ ਸਿਆਸੀ ਸਰਗਰਮੀਆਂ ਅਰੰਭ ਦਿੱਤੀਆਂ ਹਨ| ਉਹ ਹਲਕੇ ਦੇ ਪਿੰਡ ਪਿੰਡ ਜਾ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਮਿਲ ਰਹੇ ਹਨ| ਜਿਸ ਦੀ ਕੜੀ ਤਹਿਤ ਉਨ੍ਹਾਂ ਪਿੰਡ ਖੁਖਰਾਣਾ ਵਿਖੇ ਸਰਪੰਚ ਗੁਰਜੀਤ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਇਕ ਮੀਟਿੰਗ ਕੀਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੁੜੇ ਮੁੱਦਿਆਂ ਬਾਰੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ। ਪਰਮਪਾਲ ਸਿੰਘ ਤਖਤੂਪੁਰਾ ਨੇ ਕਿਹਾ ਕਿ ਜੁਝਾਰੂ ਵਰਕਰ ਹੀ ਉਨ੍ਹਾਂ ਦੀ ਅਸਲ ਤਾਕਤ ਹਨ ਅਤੇ ਮੋਗਾ ਹਲਕੇ ਦੇ ਲੋਕ ਉਨ੍ਹਾਂ ਦੇ ਦਿਲ ਵਿਚ ਵੱਸਦੇ ਹਨ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦਾ ਸਾਥ ਦੇਣ। ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਪਰਮਪਾਲ ਸਿੰਘ ਤਖਤੂਪੁਰਾ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਨਾਲ ਡਟ ਕੇ ਖੜ੍ਹੇ ਹਨ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਡਗਰੂ, ਪੰਚ ਰਣਜੀਤ ਸਿੰਘ, ਅਤਰ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਡਾ. ਜਗਮੋਹਨ ਸਿੰਘ ਧੂੜਕੋਟ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ... ਅਗਲੀ ਖ਼ਬਰ ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਵਲੋਂ ਮੋਗਾ ਜ਼ਿਲ੍ਹੇ ਦੀ 17 ਮੈਂਬਰੀ ਕਮੇਟੀ ਦਾ ਗਠਨ ਇੰਦਰਜੀਤ ਗਰਗ ਜੌਲੀ ਜ਼ਿਲ੍ਹਾ ਚੇਅਰ...
Ad Position 24