24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵਿਸ਼ਵ ਪੰਜਾਬੀ ਦਿਵਸ ਮੌਕੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਠੱਠੀ ਭਾਈ, 23 ਸਤੰਬਰ (ਜਗਰੂਪ ਸਿੰਘ ਮਠਾੜੂ)- ਐਸ. ਬੀ.

Ad Position 21
No active advertisement
ਅਜੀਤ ਡੈਸਕ 24-09-2026
ਠੱਠੀ ਭਾਈ, 23 ਸਤੰਬਰ (ਜਗਰੂਪ ਸਿੰਘ ਮਠਾੜੂ)- ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਇਕ ਵਿਸ਼ੇਸ਼ ਅਸੈਂਬਲੀ ਕਰਵਾਈ ਗਈ। ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਦੀ ਮਹੱਤਤਾ ’ਤੇ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ। ਛੋਟੇ ਬੱਚਿਆਂ ਨੇ ਪੰਜਾਬੀ ਕਵਿਤਾਵਾਂ, ਲੋਕ ਗੀਤ ਅਤੇ ਬੋਲੀਆਂ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਪੰਜਾਬੀ ਵਿਰਸੇ ਨਾਲ ਸਬੰਧਿਤ ਚਾਰਟ ਅਤੇ ਮਾਡਲ ਵੀ ਲਗਾਏ ਗਏ। ਇਸ ਮੌਕੇ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੀ ਡਾਇਰੈਕਟਰ ਨੇ ਕਿਹਾ ਪੰਜਾਬੀ ਸਿਰਫ ਇਕ ਭਾਸ਼ਾ ਨਹੀਂ ਇਹ ਸਾਡੀ ਮਾਂ ਹੈ, ਸਾਡੀ ਪਹਿਚਾਣ ਹੈ। ਇਸ ਸਕੂਲ ਵਿਚ ਹਮੇਸ਼ਾ ਬੱਚਿਆਂ ਨੂੰ ਪੰਜਾਬੀ ਪੜ੍ਹਨ, ਲਿਖਣ ਅਤੇ ਬੋਲਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ| ਅੰਤ ਵਿਚ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਹ ਪ੍ਰਣ ਲਿਆ ਕਿ ਉਹ ਆਪਣੀ ਮਾਂ-ਬੋਲੀ ਪੰਜਾਬੀ ਦੀ ਸੇਵਾ ਅਤੇ ਸਤਿਕਾਰ ਹਮੇਸ਼ਾ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਡਾ. ਸੀਮਾਂਤ ਗਰਗ, ਮੇਅਰ ਵਿਨੈਪਾਲ ਕੌਰ, ਰਾਕੇਸ਼ ਕਾਲਾ ਬਜਾਜ ਸਮੇਤ ਹੋਰ ਸ਼ਖ਼ਸੀਅਤਾਂ ਨੂੰ ‘ਮੇਲੇ ਮਈਆ ਦੇ’ ਦਾ ਸੱਦਾ ਪੱਤਰ ਭ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਾਨ ਦਲ ਵਲੋਂ ਨਿਹਾਲ ਸਿੰਘ ਵਾਲਾ ਵਿਖੇ ਰੈਲੀ 27 ਨੂੰ
Ad Position 24