24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੰਤ ਬਾਬਾ ਕਾਰਜ ਸਿੰਘ ਦੀ ਬਰਸੀ ਭਲਕੇ ਬਰਸੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਭੁੱਲਰ

ਕਿਸ਼ਨਪੁਰਾ ਕਲਾਂ, 23 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ 13ਵੀ ਬਰਸੀ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਅਕਾਲਸਰ ਸਾਹਿਬ ਦੂਖ ਨਿਵਾਰਨ ਪਿੰਡ ਜੀਦੜਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਮੇਲ ਸਿੰਘ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਬਰਸੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਗੁਰਨਾਮ ਸਿੰਘ ਭੁੱਲਰ ਅਤੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਸ਼੍ਰੀ ਅਖੰਡ ਪਾਠਾਂ ਦੀਆਂ ਲੜੀਆਂ ਆਰੰਭ ਹਨ ਜਿਨ੍ਹਾਂ ਦੇ ਭੋਗ 25 ਸਤੰਬਰ ਨੂੰ ਪਾਏ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਵਿਚ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਰਾਗੀ ਭਾਈ ਸਰੂਪ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲੇ ਤੇ ਹੋਰ ਉਚ ਕੋਟੀ ਦੇ ਰਾਗੀ ਢਾਡੀ ਜਥਾ ਗਿਆਨੀ ਸਤਪਾਲ ਸਿੰਘ ਐਮ.

Ad Position 21
No active advertisement
ਅਜੀਤ ਡੈਸਕ 24-09-2026
ਕਿਸ਼ਨਪੁਰਾ ਕਲਾਂ, 23 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ 13ਵੀ ਬਰਸੀ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਅਕਾਲਸਰ ਸਾਹਿਬ ਦੂਖ ਨਿਵਾਰਨ ਪਿੰਡ ਜੀਦੜਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਮੇਲ ਸਿੰਘ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਬਰਸੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਗੁਰਨਾਮ ਸਿੰਘ ਭੁੱਲਰ ਅਤੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਸ਼੍ਰੀ ਅਖੰਡ ਪਾਠਾਂ ਦੀਆਂ ਲੜੀਆਂ ਆਰੰਭ ਹਨ ਜਿਨ੍ਹਾਂ ਦੇ ਭੋਗ 25 ਸਤੰਬਰ ਨੂੰ ਪਾਏ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਵਿਚ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਰਾਗੀ ਭਾਈ ਸਰੂਪ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲੇ ਤੇ ਹੋਰ ਉਚ ਕੋਟੀ ਦੇ ਰਾਗੀ ਢਾਡੀ ਜਥਾ ਗਿਆਨੀ ਸਤਪਾਲ ਸਿੰਘ ਐਮ.ਏ. ਅਤੇ ਇਲਾਕੇ ਦੇ ਸੰਤ ਮਹਾਂਪੁਰਸ਼ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਚੇਅਰਮੈਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਗੁਰਨਾਮ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਨੇ ਦੱਸਿਆ ਕਿ ਬਰਸੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਉਨ੍ਹਾਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਉਹ ਸੰਤ ਸਮਾਗਮ ਦਾ ਲਾਹਾ ਲੈਣ। ਇਸ ਮੌਕੇ ਸੁੱਚਾ ਸਿੰਘ, ਡਾ. ਕਾਰਜ ਸਿੰਘ, ਸਾਬਕਾ ਸਰਪੰਚ ਅੰਗਰੇਜ਼ ਸਿੰਘ, ਪ੍ਰਭਜੋਤ ਸਿੰਘ ਭੁੱਲਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੀ ਖਿਡਾਰਨ ਜੈਨੀਫਰ ਨੇ ਜਿੱਤਿਆ ਰਾਜ ਪੱਧਰੀ ਖੇਡਾਂ ’ਚ ਸਿਲਵਰ ਮੈਡਲ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਭੇਖਾ ਨੂੰ ਠੰਢੇ ਪਾਣੀ ਲਈ ਵਾਟਰ ਕੂਲਰ ਭੇਟ
Ad Position 24