23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ਼ਿਆਮ ਮੰਦਰ ’ਚ ‘ਇਕ ਸ਼ਾਮ ਖਾਟੂ ਵਾਲੇ ਦੇ ਨਾਮ’ ਭਜਨ ਸੰਧਿਆ ਕਰਵਾਈ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਜਲੰਧਰ ਕਾਲੋਨੀ ਸਥਿਤ ਸ਼ਿਆਮ ਮੰਦਰ ਵਿਖੇ ਸੰਸਥਾਪਕ ਕਮਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਰਿਵਰਤਨੀ ਇਕਾਦਸ਼ੀ ਮੌਕੇ ਸ਼ਿਆਮ ਸੇਵਾ ਸੋਸਾਇਟੀ ਵਲੋਂ ‘ਇਕ ਸ਼ਾਮ ਖਾਟੂ ਵਾਲੇ ਦੇ ਨਾਮ’ ਵਿਸ਼ਾਲ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸੱਦੇ ਗਏ ਭਜਨ ਗਾਇਕਾਂ ਨੇ ਸ਼ਿਆਮ ਮਹਿਮਾ ਦਾ ਅਜਿਹਾ ਭਗਤੀ ਰਸ ਬਿਖੇਰਿਆ ਕਿ ਹਰ ਸ਼ਰਧਾਲੂ ਦੇ ਕੰਠ ਤੋਂ ‘ਜੈ ਸ਼੍ਰੀ ਸ਼ਿਆਮ, ਜੈ ਸ਼੍ਰੀ ਸ਼ਿਆਮ’ ਦੇ ਜੈਕਾਰਿਆਂ ਨਾਲ ਮੰਦਰ ਗੂੰਜ ਉੱਠਿਆ।

Ad Position 21
No active advertisement
ਅਜੀਤ ਡੈਸਕ 24-09-2026
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਜਲੰਧਰ ਕਾਲੋਨੀ ਸਥਿਤ ਸ਼ਿਆਮ ਮੰਦਰ ਵਿਖੇ ਸੰਸਥਾਪਕ ਕਮਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਰਿਵਰਤਨੀ ਇਕਾਦਸ਼ੀ ਮੌਕੇ ਸ਼ਿਆਮ ਸੇਵਾ ਸੋਸਾਇਟੀ ਵਲੋਂ ‘ਇਕ ਸ਼ਾਮ ਖਾਟੂ ਵਾਲੇ ਦੇ ਨਾਮ’ ਵਿਸ਼ਾਲ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸੱਦੇ ਗਏ ਭਜਨ ਗਾਇਕਾਂ ਨੇ ਸ਼ਿਆਮ ਮਹਿਮਾ ਦਾ ਅਜਿਹਾ ਭਗਤੀ ਰਸ ਬਿਖੇਰਿਆ ਕਿ ਹਰ ਸ਼ਰਧਾਲੂ ਦੇ ਕੰਠ ਤੋਂ ‘ਜੈ ਸ਼੍ਰੀ ਸ਼ਿਆਮ, ਜੈ ਸ਼੍ਰੀ ਸ਼ਿਆਮ’ ਦੇ ਜੈਕਾਰਿਆਂ ਨਾਲ ਮੰਦਰ ਗੂੰਜ ਉੱਠਿਆ। ਸੰਕੀਰਤਨ ਦੀ ਸ਼ੁਰੂਆਤ ਪੁਜਾਰੀ ਦੀ ਅਗਵਾਈ ਹੇਠ ਸ਼ਿਆਮ ਸੇਵਾ ਸੋਸਾਇਟੀ ਦੇ ਮੈਂਬਰਾਂ ਵਲੋਂ ਸ਼ਿਆਮ ਬਾਬਾ ਦੇ ਦਰਬਾਰ ਵਿਚ ਜੋਤ ਪ੍ਰਜਵਲਿਤ ਕਰਨ ਦੀ ਰਸਮ ਅਦਾ ਕਰਕੇ ਕੀਤੀ ਗਈ। ਇਸ ਤੋਂ ਪਹਿਲਾਂ ਸੋਸਾਇਟੀ ਦੇ ਪ੍ਰਧਾਨ ਵਿਨੋਦ ਪੋਪਲੀ, ਸੀਨੀਅਰ ਉਪ-ਪ੍ਰਧਾਨ ਤੇ ਕੌਂਸਲਰ ਭੂਸ਼ਨ ਗਰਗ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ, ਵਿੱਤ ਸਕੱਤਰ ਚੰਦਰਮੋਹਨ ਸਹਿਗਲ, ਭੁਪੇਸ਼ ਸ਼ਰਮਾ, ਸੰਜੀਵ ਗਰਗ ਟੀਟੂ, ਰਾਜੇਸ਼ ਸਿੰਗਲਾ, ਸੁਦਾਮਾ ਪੁਰੀ, ਜਗਜੀਵ ਧੀਰ, ਯੋਗੇਸ਼ ਸ਼ਰਮਾ, ਵਿੱਕੀ ਮਿੱਤਲ, ਕਪਿਲ ਕਪੂਰ, ਸੁਮਿਤ ਗਰਗ, ਪਾਰੁਸ਼ ਗਰਗ, ਗਗਨ ਅਰੋੜਾ, ਅਮਨ ਅਰੋੜਾ, ਜਗਦੀਸ਼ ਬੱਤਰਾ, ਡਾ. ਰਾਮ ਗੋਪਾਲ, ਮਿਲਨ ਗਰਗ, ਰੌਸ਼ਨ ਕੁਮਾਰ, ਰਾਜੀਵ ਉੱਪਲ, ਨਰੇਸ਼ ਬਾਂਸਲ, ਕਪਿਲ ਖੰਨਾ ਆਦਿ ਸਮੇਤ ਸਮੂਹ ਸ਼ਿਆਮ ਪ੍ਰੇਮੀਆਂ ਨੇ ਆਪਣੇ ਪਰਿਵਾਰਾਂ ਸਮੇਤ ਸਾਂਝੇ ਤੌਰ ‘ਤੇ ਨਵ ਗ੍ਰਹਿ ਪੂਜਨ ਕੀਤਾ। ਸੰਕੀਰਤਨ ਦੀ ਸਮਾਪਤੀ ਉਪਰੰਤ ਆਰਤੀ ਕੀਤੀ ਗਈ ਅਤੇ ਸਮੂਹ ਸ਼ਰਧਾਲੂਆਂ ਨੂੰ ਲੰਗਰ ਦਾ ਪ੍ਰਸਾਦ ਵਰਤਾਇਆ ਗਿਆ। ਇਸ ਮੌਕੇ ਸੋਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ, ਸੀਨੀਅਰ ਉਪ-ਪ੍ਰਧਾਨ ਭੂਸ਼ਨ ਗਰਗ, ਪ੍ਰਧਾਨ ਵਿਨੋਦ ਪੋਪਲੀ ਅਤੇ ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ ਨੇ ਦੱਸਿਆ ਕਿ ਮੰਦਰ ਵਿਚ ਲੰਗਰ ਹਾਲ ਦਾ ਲੈਂਟਰ ਪਾਉਣ ਦਾ ਨਿਰਮਾਣ ਕਾਰਜ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਰਧਾਲੂ ਜਾਂ ਸ਼ਿਆਮ ਪ੍ਰੇਮੀ ਇਸ ਕਾਰਜ ਵਿਚ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਕਿਸੇ ਵੀ ਸਮੇਂ ਮੰਦਰ ਕਮੇਟੀ ਦੇ ਮੈਂਬਰਾਂ ਨਾਲ ਸੰਪਰਕ ਕਰ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ਾ ਲਈ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ-ਡੱਲਾ ਅਗਲੀ ਖ਼ਬਰ ਪੈਨਸ਼ਨਰ ਜੁਆਇੰਟ ਫ਼ਰੰਟ ਦੀ ਸੂਬਾ ਪੱਧਰੀ ਮੀਟਿੰਗ ਹੋਈ ਭਾਕਿਯੂ ਏਕਤਾ ਉਗਰਾਹਾਂ ਵਲੋਂ ਪੰਜ ਅਕਤੂਬਰ ਨੂੰ ਡੀ. ਸੀ. ਦਫ਼ਤਰ ਮ...
Ad Position 24