23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰੂ ਨਾਨਕ ਕਾਲਜ ਮੋਗਾ ਵਲੋਂ ਅਰੋੜਾ ਮਹਾਂ ਸਭਾ ਦੇ ਸਹਿਯੋਗ ਨਾਲ ਸਿਲਾਈ ਮਸ਼ੀਨਾਂ ਦਿੱਤੀਆਂ

ਮੋਗਾ, 23 ਸਤੰਬਰ (ਜਸਪਾਲ ਸਿੰਘ ਬੱਬੀ)-ਅਰੋੜਾ ਮਹਾਂ ਸਭਾ ਮੋਗਾ ਦੇ ਸਹਿਯੋਗ ਨਾਲ ਗੁਰੂ ਨਾਨਕ ਕਾਲਜ ਮੋਗਾ ਵਲੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਨੂੰ ਚਾਰ ਸਿਲਾਈ ਮਸ਼ੀਨਾਂ ਦਿੱਤੀਆਂ| ਇਹ ਸਿਲਾਈ ਮਸ਼ੀਨਾਂ ਗੁਰੂ ਨਾਨਕ ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਵਲੋਂ ਮਾਤਾ ਸਾਹਿਬ ਕੌਰ ਦੇ ਪ੍ਰੋ.

Ad Position 21
No active advertisement
ਅਜੀਤ ਡੈਸਕ 24-09-2026
ਮੋਗਾ, 23 ਸਤੰਬਰ (ਜਸਪਾਲ ਸਿੰਘ ਬੱਬੀ)-ਅਰੋੜਾ ਮਹਾਂ ਸਭਾ ਮੋਗਾ ਦੇ ਸਹਿਯੋਗ ਨਾਲ ਗੁਰੂ ਨਾਨਕ ਕਾਲਜ ਮੋਗਾ ਵਲੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਨੂੰ ਚਾਰ ਸਿਲਾਈ ਮਸ਼ੀਨਾਂ ਦਿੱਤੀਆਂ| ਇਹ ਸਿਲਾਈ ਮਸ਼ੀਨਾਂ ਗੁਰੂ ਨਾਨਕ ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਵਲੋਂ ਮਾਤਾ ਸਾਹਿਬ ਕੌਰ ਦੇ ਪ੍ਰੋ. ਡਾ. ਹਰਮੀਤ ਸਿੱਧੂ ਅਤੇ ਪ੍ਰੋ. ਪਵਨਪ੍ਰੀਤ ਕੌਰ ਨੂੰ ਭੇਟ ਕੀਤੀਆਂ ਗਈਆਂ| ਇਸ ਮੌਕੇ ਪ੍ਰਿੰਸੀਪਲ ਡਾ. ਭੁੱਲਰ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਦਾ ਉਦੇਸ਼ ਕੇਵਲ ਵਿੱਦਿਆ ਪ੍ਰਦਾਨ ਕਰਨਾ ਹੀ ਨਹੀਂ ਸਗੋਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣਾ ਵੀ ਹੈ| ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਹੁਨਰਮੰਦ ਅਤੇ ਸਵੈ-ਨਿਰਭਰ ਬਣਾਉਣ ਲਈ ਅਜਿਹੇ ਉਪਰਾਲੇ ਬੇਹੱਦ ਮਹੱਤਵਪੂਰਨ ਹਨ| ਇਸ ਮੌਕੇ ਅਰੋੜਾ ਮਹਾਂ ਸਭਾ ਅਤੇ ਗੁਰੂ ਨਾਨਕ ਕਾਲਜ ਮੋਗਾ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ| ਇਸ ਮੌਕੇ ਅਰੋੜਾ ਮਹਾਂ ਸਭਾ ਦੇ ਜਨਰਲ ਸਕੱਤਰ ਦਿਨੇਸ਼ ਕਟਾਰੀਆ, ਸੰਜੀਵ ਗਰੋਵਰ, ਪੁਨੀਤ ਗੁਲਾਟੀ, ਰਾਜ ਕੁਮਾਰ ਧੀਂਗੜਾ, ਰਾਜੇਸ਼ ਕੁਮਾਰ ਅਰੋੜਾ ਅਤੇ ਗੁਰੂ ਨਾਨਕ ਕਾਲਜ ਦੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਬਾਲਾ ਖੰਨਾ, ਰਮਨਦੀਪ ਸਿੰਘ ਮੱਕੜ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਪੰਜਾਬੀ ਦਿਵਸ *ਮਾਂ ਬੋਲੀ ਪੰਜਾਬੀ ਹੀ ਸਾਡੀ ਅਸਲ ਪਛਾਣ-ਚੇਅਰਮੈਨ ਕੁਲਵੰਤ... ਅਗਲੀ ਖ਼ਬਰ ਬੀ.ਕੇ.ਯੂ. ਖੋਸਾ ਰਜਿ. ਆਲ ਇੰਡੀਆ ਦੀ ਮੀਟਿੰਗ ਹੋਈ
Ad Position 24