23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬੀ ਮਾਂ-ਬੋਲੀ ਦੇ ਸਤਿਕਾਰ ਲਈ ਬਲੌਜ਼ਮਜ਼ ਕਾਨਵੈਂਟ ਸਕੂਲ ਵਲੋਂ ਵਿਸ਼ੇਸ਼ ਉਪਰਾਲਾ

ਕਿਸ਼ਨਪੁਰਾ ਕਲਾਂ, 23 ਸਤੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੌਜ਼ਮਜ਼ ਕਾਨਵੈਂਟ ਸਕੂਲ, ਲੀਲ੍ਹਾਂ ਮੇਘ ਸਿੰਘ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 24-09-2026
ਕਿਸ਼ਨਪੁਰਾ ਕਲਾਂ, 23 ਸਤੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੌਜ਼ਮਜ਼ ਕਾਨਵੈਂਟ ਸਕੂਲ, ਲੀਲ੍ਹਾਂ ਮੇਘ ਸਿੰਘ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਇਸ ਦੇ ਇਤਿਹਾਸ, ਸਾਹਿਤ ਅਤੇ ਸਭਿਆਚਾਰਕ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਵਰਤਣ ਅਤੇ ਇਸ ਦੀ ਅਮੀਰ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਨੇ ਪੰਜਾਬੀ ਭਾਸ਼ਾ ਨੂੰ ਸਾਂਭਣ, ਇਸ ਦਾ ਸਤਿਕਾਰ ਕਰਨ ਅਤੇ ਆਉਣ ਵਾਲੀ ਪੀੜ੍ਹੀ ਤੱਕ ਇਸ ਦੀ ਵਿਰਾਸਤ ਨੂੰ ਪਹੁੰਚਾਉਣ ਦਾ ਪ੍ਰਣ ਵੀ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਪੰਜਾਬੀ ਭਾਸ਼ਾ ਦੀ ਵਿਸ਼ੇਸ਼ਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਾਸ਼ਾ ਕਿਸੇ ਵੀ ਕੌਮ ਦੀ ਪਛਾਣ ਅਤੇ ਵਿਰਾਸਤ ਦਾ ਅਹਿਮ ਹਿੱਸਾ ਹੁੰਦੀ ਹੈ। ਇਸ ਲਈ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਮਾਂ-ਬੋਲੀ ਪੰਜਾਬੀ ਨੂੰ ਪਿਆਰ, ਸਤਿਕਾਰ ਅਤੇ ਮਾਣ ਨਾਲ ਅਪਣਾਈਏ ਅਤੇ ਇਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਈਏ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਪੜ੍ਹਨ ਅਤੇ ਪੰਜਾਬੀ ਭਾਸ਼ਾ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਵੀ ਉਤਸ਼ਾਹਿਤ ਕੀਤਾ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵਿਸ਼ਵ ਪੰਜਾਬੀ ਦਿਵਸ ਦੀਆਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਪਣੀ ਮਾਂ-ਬੋਲੀ ਅਤੇ ਸਭਿਆਚਾਰ ਨਾਲ ਜੁੜਨਾ ਹਰ ਵਿਅਕਤੀ ਦਾ ਫ਼ਰਜ਼ ਹੈ। ਉਨ੍ਹਾਂ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਅਗਲੀ ਖ਼ਬਰ ਕੈਲੀਫੋਰਨੀਆ ਪਬਲਿਕ ਸਕੂਲ ’ਚ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ
Ad Position 24