ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)- ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ’ਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)- ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ’ਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਸ਼ੇਸ਼ ਅਸੈਂਬਲੀ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਨਾਲ ਜੁੜਨ, ਇਸ ਦਾ ਮਾਣ ਕਰਨ ਅਤੇ ਪੰਜਾਬੀ ਭਾਸ਼ਾ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਸਾਡੀ ਪਹਿਚਾਣ ਅਤੇ ਸਾਡੇ ਅਮੀਰ ਵਿਰਸੇ ਦੀ ਨਿਸ਼ਾਨੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦਾ ਸਤਿਕਾਰ ਕਰਨ ਅਤੇ ਇਸ ਨੂੰ ਪੜ੍ਹਨ, ਲਿਖਣ ਤੇ ਬੋਲਣ ਲਈ ਉਤਸ਼ਾਹਿਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਭਾਸ਼ਣ ਪੇਸ਼ ਕੀਤੇ ਗਏ। ਬੱਚਿਆਂ ਨੇ ਆਪਣੇ ਭਾਸ਼ਣਾਂ ਰਾਹੀਂ ਪੰਜਾਬੀ ਭਾਸ਼ਾ ਦੇ ਇਤਿਹਾਸ, ਅਮੀਰ ਵਿਰਸੇ, ਸਭਿਆਚਾਰ ਅਤੇ ਸਾਡੇ ਜੀਵਨ ਵਿਚ ਇਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਮੇਰੀ ਪੰਜਾਬੀ ਮੇਰਾ ਮਾਣ ਮੁਹਿੰਮ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਸੁੰਦਰ ਅਤੇ ਰਚਨਾਤਮਿਕ ਪੋਸਟਰ ਤਿਆਰ ਕੀਤੇ। ਪੋਸਟਰ ਮੇਕਿੰਗ ਗਤੀਵਿਧੀ ਰਾਹੀਂ ਬੱਚਿਆਂ ਨੇ ਆਪਣੀ ਕਲਾ, ਰਚਨਾਤਮਿਕਤਾ ਅਤੇ ਪੰਜਾਬੀ ਭਾਸ਼ਾ ਪ੍ਰਤੀ ਆਪਣੀਆਂ ਭਾਵਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਕੂਲ ਦੀ ਡਾਇਰੈਕਟਰ ਮੈਡਮ ਨੇ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਇਨਸਾਨ ਬਣਾਉਣ ਲਈ ਨੈਤਿਕ ਕਦਰਾਂ-ਕੀਮਤਾਂ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ। ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਿਰਫ਼ ਸਾਡੀ ਮਾਂ-ਬੋਲੀ ਹੀ ਨਹੀਂ, ਸਗੋਂ ਸਾਡੀ ਪਹਿਚਾਣ, ਵਿਰਸੇ ਅਤੇ ਸਭਿਆਚਾਰ ਦਾ ਅਹਿਮ ਹਿੱਸਾ ਹੈ।