ਹੇਮਕੁੰਟ ਸਕੂਲ ਵਿਖੇ ‘ ਕੌਮੀ ਸੇਵਾ ਯੋਜਨਾ ਦਿਵਸ ’ ਮਨਾਇਆ
ਕੋਟ ਈਸੇ ਖਾਂ, 24 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਅਗਾਂਹਵਧੂ ਤੇ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ, ਸੇਵਾ ਭਾਵਨਾ ਅਤੇ ਅਨੁਸ਼ਾਸਨ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸਕੂਲ ਵਿਚ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਕੂਲ ਪ੍ਰਬੰਧਕਾਂ ਦੀ ਅਗਵਾਈ ਹੇਠ ਬੱਚਿਆਂ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ।
ਕੋਟ ਈਸੇ ਖਾਂ, 24 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਅਗਾਂਹਵਧੂ ਤੇ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ, ਸੇਵਾ ਭਾਵਨਾ ਅਤੇ ਅਨੁਸ਼ਾਸਨ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸਕੂਲ ਵਿਚ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਕੂਲ ਪ੍ਰਬੰਧਕਾਂ ਦੀ ਅਗਵਾਈ ਹੇਠ ਬੱਚਿਆਂ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਕੌਮੀ ਸੇਵਾ ਯੋਜਨਾ ਦੇ ਮਹੱਤਵ ਅਤੇ ਇਸ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਸੇਵਾ ਯੋਜਨਾ ਦੀ ਸ਼ੁਰੂਆਤ 24 ਸਤੰਬਰ 1969 ਨੂੰ ਹੋਈ ਸੀ ਅਤੇ ਹਰ ਸਾਲ 24 ਸਤੰਬਰ ਨੂੰ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿਚ ਦੂਜਿਆਂ ਦੀ ਮਦਦ ਕਰਨ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨ ਦੀ ਭਾਵਨਾ ਪੈਦਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਨ.ਐਸ.ਐਸ. ਦੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਇਸ ਦਿਵਸ ਸਬੰਧੀ ਆਪਣੇ ਵਿਚਾਰ ਭਾਸ਼ਣ, ਸਲੋਗਨ ਵੀ ਪੇਸ਼ ਕੀਤੇ। ਪ੍ਰੋਗਰਾਮ ਅਫ਼ਸਰ ਅਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਐਨ.ਐਸ.ਐਸ. ਦੇ ਕੰਮਾਂ ਅਤੇ ਇਸ ਦੇ ਉਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ‘’ਖ਼ੁਦ ਤੋਂ ਪਹਿਲਾਂ ਤੁਸੀਂ’’ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।