ਭਾਈ ਰੂਪ ਚੰਦ ਮਾਡਲ ਹਾਈ ਸਕੂਲ ’ਚ ਨੈਤਿਕ ਕਦਰਾਂ ਕੀਮਤਾਂ ਤੇ ਕਰੀਅਰ ਸਬੰਧੀ ਕੈਂਪ
ਸਮਾਧ ਭਾਈ, 24 ਸਤੰਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਵਿਖੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਭਵਿੱਖ ਵਿਚ ਸਹੀ ਕੈਰੀਅਰ ਦੀ ਚੋਣ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਜੀਵਨ ਵਿਚ ਚੰਗੀਆਂ ਕਦਰਾਂ-ਕੀਮਤਾਂ ਅਪਣਾਉਣ ਦੇ ਨਾਲ-ਨਾਲ ਆਪਣੀ ਰੁਚੀ ਤੇ ਯੋਗਤਾ ਅਨੁਸਾਰ ਕੈਰੀਅਰ ਦੀ ਚੋਣ ਕਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।
ਸਮਾਧ ਭਾਈ, 24 ਸਤੰਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਵਿਖੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਭਵਿੱਖ ਵਿਚ ਸਹੀ ਕੈਰੀਅਰ ਦੀ ਚੋਣ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਜੀਵਨ ਵਿਚ ਚੰਗੀਆਂ ਕਦਰਾਂ-ਕੀਮਤਾਂ ਅਪਣਾਉਣ ਦੇ ਨਾਲ-ਨਾਲ ਆਪਣੀ ਰੁਚੀ ਤੇ ਯੋਗਤਾ ਅਨੁਸਾਰ ਕੈਰੀਅਰ ਦੀ ਚੋਣ ਕਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਬੁਲਾਰੇ ਗੁਰਵਿੰਦਰ ਸਿੰਘ, ਜੇ.ਐਸ. ਬਾਵਾ, ਦਮਨਪ੍ਰੀਤ ਕੌਰ, ਮਾਨਵ ਓਂਕਾਰ ਅਤੇ ਸੋਹਣ ਸਿੰਘ ਰੌਂਤਾ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ, ਇਮਾਨਦਾਰੀ ਤੇ ਚੰਗੇ ਆਚਰਨ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੈਰੀਅਰ ਸਬੰਧੀ ਵੱਖ-ਵੱਖ ਖੇਤਰਾਂ ਵਿਚ ਉਪਲਬਧ ਮੌਕਿਆਂ, ਸਿੱਖਿਆ ਦੀ ਮਹੱਤਤਾ ਅਤੇ ਭਵਿੱਖ ਦੀ ਯੋਜਨਾਬੰਦੀ ਬਾਰੇ ਵੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਇਸ ਸਮੇਂ ਮੁਖੀ ਗੁਰਪ੍ਰੀਤ ਸਿੰਘ ਧਾਲੀਵਾਲ ਵਲੋਂ ਇਸ ਉਪਰਾਲੇ ਲਈ ਆਏ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਮਾਲ ਸਾਹਿਬ ਦੇ ਪ੍ਰਧਾਨ ਸਾਧੂ ਸਿੰਘ ਭਾਈ, ਮੀਤ ਪ੍ਰਧਾਨ ਚਰਨ ਸਿੰਘ ਠੇਕੇਦਾਰ, ਖ਼ਜ਼ਾਨਚੀ ਬੂਟਾ ਸਿੰਘ ਭਾਈ, ਗੁਰਮੀਤ ਸਿੰਘ ਭਾਈ, ਗ੍ਰੰਥੀ ਕਰਮਜੀਤ ਸਿੰਘ ਵਲੋਂ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਬੁਲਾਰਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਕੈਂਪ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ, ਭਾਈ ਰੂਪ ਚੰਦ ਕਾਨਵੈਂਟ ਸਕੂਲ ਤੇ ਨਛੱਤਰ ਸਿੰਘ ਮੈਮੋਰੀਅਲ ਸਕੂਲ ਦੇ ਵਿਦਿਆਰਥੀਆ ਨੇ ਸ਼ਮੂਲੀਅਤ ਕੀਤੀ।