24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਪਰਿੰਗ ਡਿਊ ਪਬਲਿਕ ਸਕੂਲ ’ ਚ ਪੰਜਾਬੀ ਦਿਵਸ ਮਨਾਇਆ

ਅਜੀਤਵਾਲ, 24 ਸਤੰਬਰ (ਹਰਦੇਵ ਸਿੰਘ ਮਾਨ)-ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਪੰਜਾਬੀ ਭਾਸ਼ਾ ਦੀ ਮਹੱਤਤਾ, ਸਤਿਕਾਰ ਅਤੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣਾ ਪਿਆਰ ਪ੍ਰਗਟ ਕਰਦਿਆਂ ਆਪਣੇ ਦਸਤਖ਼ਤ ਪੰਜਾਬੀ ਭਾਸ਼ਾ ਵਿਚ ਕੀਤੇ।

Ad Position 21
No active advertisement
ਅਜੀਤ ਡੈਸਕ 25-09-2026
ਅਜੀਤਵਾਲ, 24 ਸਤੰਬਰ (ਹਰਦੇਵ ਸਿੰਘ ਮਾਨ)-ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਪੰਜਾਬੀ ਭਾਸ਼ਾ ਦੀ ਮਹੱਤਤਾ, ਸਤਿਕਾਰ ਅਤੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣਾ ਪਿਆਰ ਪ੍ਰਗਟ ਕਰਦਿਆਂ ਆਪਣੇ ਦਸਤਖ਼ਤ ਪੰਜਾਬੀ ਭਾਸ਼ਾ ਵਿਚ ਕੀਤੇ। ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਨਾਲ ਜੁੜਨ ਅਤੇ ਗੁਰਮੁਖੀ ਲਿਪੀ ਦੀ ਵਰਤੋਂ ਨੂੰ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਐਲੀਮੈਂਟਰੀ ਵਿੰਗ ਦੇ ਵਿਦਿਆਰਥੀਆਂ ਲਈ ਪੰਜਾਬੀ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਆਪਣੀ ਪੇਸ਼ਕਾਰੀ ਰਾਹੀਂ ਪੰਜਾਬੀ ਭਾਸ਼ਾ ਦੀ ਸੁੰਦਰਤਾ ਨੂੰ ਉਜਾਗਰ ਕੀਤਾ। ਜੂਨੀਅਰ ਵਿੰਗ ਵਿਚ ਗੁਰਮੁਖੀ ਵਰਨਮਾਲਾ (ਪੈਂਤੀ ਅੱਖਰੀ) ਦੀ ਸੁੰਦਰ ਲਿਖਾਈ ਦਾ ਮੁਕਾਬਲਾ ਵੀ ਕਰਵਾਇਆ ਗਿਆ, ਅਤੇ ਆਧੁਨਿਕ ਤਕਨੀਕ ਨਾਲ ਪੰਜਾਬੀ ਨੂੰ ਜੋੜਨ ਲਈ ਕੰਪਿਊਟਰ ਵਿਚ ਪੰਜਾਬੀ ਫੌਂਟ ਦੀ ਵਰਤੋਂ ਕਰਨ ਅਤੇ ਪੰਜਾਬੀ ਵਿਚ ਟਾਈਪ ਕਰਨ ਦੇ ਢੰਗ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਪੰਜਾਬੀ ਪੁਸਤਕ ਮੇਲਾ ਵੀ ਲਗਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬੀ ਸਾਹਿਤ ਦੀਆਂ ਪੁਸਤਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲ ਪ੍ਰਿੰਸੀਪਲ ਰੀਨਾ ਜੈਦਕਾ ਅਤੇ ਵਾਈਸ ਪ੍ਰਿੰਸੀਪਲ ਬੇਅੰਤ ਬਾਵਾ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਅਤੇ ਸਭਿਆਚਾਰ ਦੀ ਪਛਾਣ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਰੋਜ਼ਾਨਾ ਜੀਵਨ ਵਿਚ ਵੱਧ ਤੋਂ ਵੱਧ ਵਰਤਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਨੇਜਮੈਂਟ ਤੋਂ ਪ੍ਰੈਜ਼ੀਡੈਂਟ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦਰ ਸਿੰਘ ਸਿੱਧੂ, ਹਰਜੀਤ ਸਿੰਘ ਸਿੱਧੂ ਯੂ.ਐਸ.ਏ. ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਕੰਨਿਆ ਸਕੂਲ ਬੱਧਨੀ ਕਲਾਂ ਵਿਖੇ ‘ਸਵੱਛ ਭਾਰਤ-ਵਿਕਸਿਤ ਭਾਰਤ’ ਤਹਿਤ ਸਫ਼ਾਈ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਭਾਈ ਰੂਪ ਚੰਦ ਮਾਡਲ ਹਾਈ ਸਕੂਲ ’­ਚ ਨੈਤਿਕ ਕਦਰਾਂ ਕੀਮਤਾਂ ਤੇ ਕਰੀਅਰ ਸਬੰਧੀ ਕੈਂਪ
Ad Position 24