24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਤੀਜਾ ਸ਼ਾਨਦਾਰ ਰਿਹਾ

ਸਮਾਲਸਰ, 24 ਸਤੰਬਰ (ਗੁਰਜੰਟ ਕਲਸੀ ਲੰਡੇ)- ਅਲਪਾਈਨ ਗਰਲਜ਼ ਕਾਲਜ ਜੀ. ਟੀ.

Ad Position 21
No active advertisement
ਅਜੀਤ ਡੈਸਕ 25-09-2026
ਸਮਾਲਸਰ, 24 ਸਤੰਬਰ (ਗੁਰਜੰਟ ਕਲਸੀ ਲੰਡੇ)- ਅਲਪਾਈਨ ਗਰਲਜ਼ ਕਾਲਜ ਜੀ.ਟੀ.ਬੀ. ਗੜ੍ਹ ਦੀਆਂ ਵਿਦਿਆਰਥਣਾਂ ਨੇ ਆਪਣੀ ਸਖ਼ਤ ਮਿਹਨਤ, ਲਗਨ, ਰਚਨਾਤਮਿਕ ਸੋਚ ਤੇ ਅਧਿਆਪਕਾਂ ਵਲੋਂ ਦਿੱਤੀ ਯੋਗ ਅਗਵਾਈ ਸਦਕਾ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਸ਼ਾਨਦਾਰ ਨਤੀਜੇ ਕਾਰਨ ਕਾਲਜ ਕੈਂਪਸ ’ਚ ਖ਼ੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਚੌਥੇ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਬੇਅੰਤ ਕੌਰ ਪੁੱਤਰੀ ਸਿਕੰਦਰ ਸਿੰਘ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਲਾਸ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਰਾਜਵੀਰ ਕੌਰ ਪੁੱਤਰੀ ਹਰਪਾਲ ਸਿੰਘ ਨੇ 84.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਜਦਕਿ ਖ਼ੁਸ਼ਦੀਪ ਕੌਰ ਪੁੱਤਰੀ ਜਸਪਾਲ ਸਿੰਘ ਤੇ ਨਿਸ਼ੂ ਕੌਰ ਪੁੱਤਰੀ ਅਵਤਾਰ ਸਿੰਘ ਨੇ 83.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ‘ਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਬੰਧਕ ਕੁਲਜਿੰਦਰ ਕੌਰ ਨੇ ਸ਼ਾਨਦਾਰ ਨਤੀਜਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਮੈਡਮ ਕੁਲਜਿੰਦਰ ਕੌਰ ਨੇ ਕਿਹਾ ਕਿ ਕਾਲਜ ਪਰਿਵਾਰ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿਚ ਵੀ ਵਿਦਿਆਰਥਣਾਂ ਇਸੇ ਤਰ੍ਹਾਂ ਆਪਣੀ ਮਿਹਨਤ ਤੇ ਪ੍ਰਤਿਭਾ ਨਾਲ ਨਵੀਆਂ ਪ੍ਰਾਪਤੀਆਂ ਹਾਸਲ ਕਰਦੀਆਂ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਵਲੋਂ ਸਿਵਲ ਹਸਪਤਾਲ ਵਿਖੇ ਆਧੁਨਿਕ ਫੇਕੋ ਮਸ਼ੀਨ ਦਾ ਉਦਘਾਟਨ ਅਗਲੀ ਖ਼ਬਰ ਪ੍ਰੋਜੈਕਟ ਨੰਨ੍ਹੀ ਕਲੀ ਤਹਿਤ ਵਿਦਿਆਰਥਣਾਂ ਨੂੰ ਬੂਟ ਵੰਡੇ
Ad Position 24