24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸੰਤ ਵਿਸਾਖਾ ਸਿੰਘ ਸਕੂਲ ’ਚ ਮਾਪੇ ਅਧਿਆਪਕ ਮਿਲਣੀ

ਕਿਸ਼ਨਪੁਰਾ ਕਲਾਂ, 24 ਸਤੰਬਰ (ਅਮੋਲਕ ਸਿੰਘ ਕਲਸੀ)-ਜਥੇਦਾਰ ਠਾਕੁਰ ਸਿੰਘ ਮਾਨ ਦੁਆਰਾ ਸਥਾਪਿਤ ਕੀਤੀ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਜਿਸ ਦੌਰਾਨ ਵਿਦਿਆਰਥੀਆਂ ਵਲੋਂ ਦਿੱਤੇ ਇਮਤਿਹਾਨਾਂ ਦਾ ਲੇਖਾ ਜੋਖਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਕਿਸ਼ਨਪੁਰਾ ਕਲਾਂ, 24 ਸਤੰਬਰ (ਅਮੋਲਕ ਸਿੰਘ ਕਲਸੀ)-ਜਥੇਦਾਰ ਠਾਕੁਰ ਸਿੰਘ ਮਾਨ ਦੁਆਰਾ ਸਥਾਪਿਤ ਕੀਤੀ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਜਿਸ ਦੌਰਾਨ ਵਿਦਿਆਰਥੀਆਂ ਵਲੋਂ ਦਿੱਤੇ ਇਮਤਿਹਾਨਾਂ ਦਾ ਲੇਖਾ ਜੋਖਾ ਕੀਤਾ ਗਿਆ। ਵਾਈਸ ਪ੍ਰਿੰਸੀਪਲ ਬਰਜੀਤ ਕੌਰ ਨੇ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਅੱਗੋਂ ਤੋਂ ਹੋਰ ਵੀ ਵਧੀਆ ਪੜ੍ਹਨ ਲਈ ਪ੍ਰੇਰਿਤ ਕੀਤਾ ਅਤੇ ਬੱਚਿਆਂ ਵਲੋਂ ਦਿੱਤੇ ਟੈੱਸਟਾਂ ਬਾਰੇ ਮਾਪਿਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ, ਇਨ੍ਹਾਂ ਟੈੱਸਟਾਂ ਤੋਂ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਅੰਤ ਵਿਚ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ, ਮੈਨੇਜਰ ਜਰਨੈਲ ਸਿੰਘ ਸੈਣੀ ਅਤੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲਿਆਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅੱਗੋਂ ਤੋਂ ਹੋਰ ਵੀ ਵਧੀਆ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਾਜਪ੍ਰੀਤ ਕੌਰ, ਗੁਰਬਾਣੀ ਅਧਿਆਪਕ ਰਣਜੀਤ ਕੌਰ, ਸਵਿਤਾ ਸ਼ਰਮਾ, ਬਲਰਾਜ ਕੌਰ, ਰਾਜਵੀਰ ਕੌਰ, ਜਤਿੰਦਰ ਕੌਰ, ਸਿਮਰਨਜੀਤ ਕੌਰ, ਪਰਮਜੀਤ ਕੌਰ, ਗੁਰਸ਼ਰਨਪ੍ਰੀਤ ਕੌਰ, ਗੁਰਬੀਰ ਕੌਰ, ਬੇਅੰਤ ਕੌਰ, ਮਨਿੰਦਰ ਕੌਰ, ਸਿਮਰਨਜੀਤ ਕੌਰ, ਰਮਨਦੀਪ ਕੌਰ, ਬਲਜੀਤ ਕੌਰ, ਡਾ. ਹਰਮਿੰਦਰ ਸਿੰਘ ਮਾਨ ਅਤੇ ਮਾਸਟਰ ਜਗਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੂਰੇ ਮੁਆਵਜ਼ੇ ਦੀ ਪ੍ਰਾਪਤੀ ਤੋਂ ਬਾਅਦ ਪੱਕਾ ਮੋਰਚਾ ਜੇਤੂ ਰੈਲੀ ਕਰ ਕੇ ਕੀਤਾ ਸਮਾਪਤ ਅਗਲੀ ਖ਼ਬਰ ਕਿਸ਼ਨਪੁਰਾ ਕਲਾਂ ਦੀ ਕੋਆਪ੍ਰੇਟਿਵ ਸੁਸਾਇਟੀ ਵਿਖੇ ਨਵੀਂ ਖੇਤੀਬਾੜੀ ਮਸ਼ੀਨਰੀ ਲਿਆਂਦੀ
Ad Position 24