26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਿੱਖਾਂ ਦੀਆਂ ਸਿਰਮੌਰ ਧਾਰਮਿਕ ਸੰਸਥਾਵਾਂ ’ਤੇ ਨਰੈਣੂ ਮਹੰਤਾਂ ਦਾ ਕਬਜ਼ਾ ਹੋਇਆ-ਰੇਸ਼ਮ ਸਿੰਘ ਠੱਠੀ ਭਾਈ

ਠੱਠੀ ਭਾਈ, 25 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਮੀਤ ਪ੍ਰਧਾਨ ਰੇਸ਼ਮ ਸਿੰਘ ਠੱਠੀ ਭਾਈ ਨੇ ਕਿਹਾ ਕਿ ਸਿੱਖਾਂ ਦੀਆਂ ਸਿਰਮੌਰ ਧਾਰਮਿਕ ਸੰਸਥਾਵਾਂ ਪਹਿਲਾਂ ਵੀ ਵੱਖ-ਵੱਖ ਘਪਲਿਆਂ ਅਤੇ ਬੇਨਿਯਮੀਆਂ ਕਾਰਨ ਸਵਾਲਾਂ ਦੇ ਘੇਰੇ ਵਿਚ ਰਹੀਆਂ ਹਨ ਪਰ ਮੌਜੂਦਾ ਚਾਵਲਾ ਮਾਮਲੇ ਨੇ ਧਾਰਮਿਕ ਸੰਸਥਾਵਾਂ ਦੇ ਪ੍ਰਬੰਧ ਅਤੇ ਜਵਾਬਦੇਹੀ ਸਬੰਧੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਦੀਆਂ ਸਿਰਮੌਰ ਧਾਰਮਿਕ ਸੰਸਥਾਵਾਂ ‘ਤੇ ਮੁੜ ‘ਨਰੈਣੂ ਮਹੰਤਾਂ’ ਦਾ ਕਬਜ਼ਾ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 26-09-2026
ਠੱਠੀ ਭਾਈ, 25 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਮੀਤ ਪ੍ਰਧਾਨ ਰੇਸ਼ਮ ਸਿੰਘ ਠੱਠੀ ਭਾਈ ਨੇ ਕਿਹਾ ਕਿ ਸਿੱਖਾਂ ਦੀਆਂ ਸਿਰਮੌਰ ਧਾਰਮਿਕ ਸੰਸਥਾਵਾਂ ਪਹਿਲਾਂ ਵੀ ਵੱਖ-ਵੱਖ ਘਪਲਿਆਂ ਅਤੇ ਬੇਨਿਯਮੀਆਂ ਕਾਰਨ ਸਵਾਲਾਂ ਦੇ ਘੇਰੇ ਵਿਚ ਰਹੀਆਂ ਹਨ ਪਰ ਮੌਜੂਦਾ ਚਾਵਲਾ ਮਾਮਲੇ ਨੇ ਧਾਰਮਿਕ ਸੰਸਥਾਵਾਂ ਦੇ ਪ੍ਰਬੰਧ ਅਤੇ ਜਵਾਬਦੇਹੀ ਸਬੰਧੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਦੀਆਂ ਸਿਰਮੌਰ ਧਾਰਮਿਕ ਸੰਸਥਾਵਾਂ ‘ਤੇ ਮੁੜ ‘ਨਰੈਣੂ ਮਹੰਤਾਂ’ ਦਾ ਕਬਜ਼ਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਨੂੰ ਅਜਿਹੇ ਪ੍ਰਭਾਵਾਂ ਤੋਂ ਮੁਕਤ ਕਰਵਾਉਣ ਅਤੇ ਸੰਗਤ ਪ੍ਰਤੀ ਜਵਾਬਦੇਹ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਰਵਾਉਣੀਆਂ ਜ਼ਰੂਰੀ ਹਨ। ਰੇਸ਼ਮ ਸਿੰਘ ਠੱਠੀ ਭਾਈ ਨੇ ਕਿਹਾ ਕਿ ਮੌਜੂਦਾ ਘਟਨਾਕ੍ਰਮ ਤੋਂ ਬਾਅਦ ਧਾਰਮਿਕ ਸੰਸਥਾਵਾਂ ਦੇ ਪ੍ਰਬੰਧ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸੰਗਤ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਹਰ ਪੱਧਰ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦਾ ਪ੍ਰਬੰਧ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਿਧਾਂਤਾਂ ਅਨੁਸਾਰ ਹੋਣਾ ਚਾਹੀਦਾ ਹੈ। ਚਾਵਲਾ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਵਲੋਂ ਪੂਰੇ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਣੀ ਚਾਹੀਦੀ ਹੈ, ਤਾਂ ਜੋ ਘਟਨਾ ਨਾਲ ਸਬੰਧਿਤ ਤੱਥ ਸੰਗਤ ਅਤੇ ਲੋਕਾਂ ਦੇ ਸਾਹਮਣੇ ਸਪਸ਼ਟ ਹੋ ਸਕਣ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜਿਸ ਵੀ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ, ਉਸ ਸਬੰਧੀ ਕਾਨੂੰਨ ਅਤੇ ਨਿਯਮਾਂ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਚਾਵਲਾ ਮਾਮਲੇ ਦੀ ਜਾਂਚ ਜਲਦ ਮੁਕੰਮਲ ਕਰਕੇ ਸਾਰੇ ਤੱਥ ਸੰਗਤ ਦੇ ਸਾਹਮਣੇ ਰੱਖੇ ਜਾਣ ਅਤੇ ਜੇਕਰ ਕਿਸੇ ਪੱਧਰ ‘ਤੇ ਪ੍ਰਬੰਧਕੀ ਖ਼ਾਮੀਆਂ ਜਾਂ ਬੇਨਿਯਮੀਆਂ ਸਾਹਮਣੇ ਆਉਂਦੀਆਂ ਹਨ ਤਾਂ ਉਨ੍ਹਾਂ ਲਈ ਜਵਾਬਦੇਹੀ ਤੈਅ ਕੀਤੀ ਜਾਵੇ। ਰੇਸ਼ਮ ਸਿੰਘ ਨੇ ਕਿਹਾ ਕਿ ਮੌਜੂਦਾ ਸਮਾਂ ਸਿੱਖ ਸੰਸਥਾਵਾਂ ਦੀ ਮਜ਼ਬੂਤੀ, ਪਾਰਦਰਸ਼ੀ ਪ੍ਰਬੰਧ ਅਤੇ ਸੰਗਤ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਗੰਭੀਰ ਕਦਮ ਚੁੱਕਣ ਦੀ ਮੰਗ ਕਰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀਆਂ ਧਾਰਮਿਕ ਸੰਸਥਾਵਾਂ ਪ੍ਰਤੀ ਆਸਥਾ ਅਤੇ ਵਿਸ਼ਵਾਸ ਕਾਇਮ ਰੱਖਣ ਲਈ ਜਵਾਬਦੇਹ ਪ੍ਰਬੰਧ ਸਭ ਤੋਂ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਫੀਲਡ ਕਾਨਵੈਂਟ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਕਾਂਸੀ ਦਾ ਮੈਡਲ ਅਗਲੀ ਖ਼ਬਰ ਘੱਲ ਕਲਾਂ ਰੇਲਵੇ ਫਾਟਕਾਂ ’ਤੇ ਅੰਡਰ ਬ੍ਰਿਜ ਬਣਨ ਨਾਲ ਲੋਕਾਂ ਨੂੰ ਹੋਵੇਗਾ ਵੱਡਾ ਫਾਇਦਾ-ਲਾਲ ਸਿੰਘ ਘੱਲ ਕਲਾਂ
Ad Position 24