26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਧੀਕ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪੱਕੇ ਝੋਨੇ ਦੀ ਹੀ ਕਟਾਈ ਕਰਾਉਣ ਦੀ ਅਪੀਲ

ਮੋਗਾ, 25 ਸਤੰਬਰ (ਅਸ਼ੋਕ ਬਾਂਸਲ)-ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹੇ ਦੀਆਂ 112 ਮੰਡੀਆਂ ਅਤੇ ਖਰੀਦ ਕੇਂਦਰਾਂ ਵਿਚ ਫਸਲ ਦੀ ਆਮਦ, ਤੋਲ, ਖਰੀਦ, ਲਿਫਟਿੰਗ ਅਤੇ ਅਦਾਇਗੀ ਨਾਲ ਸਬੰਧਿਤ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਦੀ ਸਮੀਖਿਆ ਵੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-09-2026
ਮੋਗਾ, 25 ਸਤੰਬਰ (ਅਸ਼ੋਕ ਬਾਂਸਲ)-ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹੇ ਦੀਆਂ 112 ਮੰਡੀਆਂ ਅਤੇ ਖਰੀਦ ਕੇਂਦਰਾਂ ਵਿਚ ਫਸਲ ਦੀ ਆਮਦ, ਤੋਲ, ਖਰੀਦ, ਲਿਫਟਿੰਗ ਅਤੇ ਅਦਾਇਗੀ ਨਾਲ ਸਬੰਧਿਤ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਦੀ ਸਮੀਖਿਆ ਵੀ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਸਿਰਫ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ। ਉਨ੍ਹਾਂ ਕਿਹਾ ਕਿ ਕੱਚੇ ਜਾਂ ਘੱਟ ਪੱਕੇ ਝੋਨੇ ਦੀ ਕਟਾਈ ਕਰਨ ਨਾਲ ਦਾਣਿਆਂ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਦੀ ਮੰਡੀਕਰਨ ਅਤੇ ਖਰੀਦ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫਸਲ ਦੀ ਗੁਣਵੱਤਾ ਅਤੇ ਸਰਕਾਰੀ ਖਖਰੀਦ ਦੇ ਮਾਪਦੰਡਾਂ ਨੂੰ ਧਿਆਨ ਵਿਚ ਰੱਖਦੇ ਹੋਏ ਝੋਨੇ ਦੀ ਕਟਾਈ ਉਸ ਸਮੇਂ ਹੀ ਕਰਨ ਜਦੋਂ ਫਸਲ ਪੂਰੀ ਤਰ੍ਹਾਂ ਪੱਕ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਕਟਾਈ ’ਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਰੋਕ ਲਗਾਈ ਗਈ ਹੈ। ਇਸ ਤੋਂ ਇਲਾਵਾ ਕਟਾਈ ਕੇਵਲ ਸੁਪਰ ਐਸ. ਐਮ. ਐਸ. ਵਾਲੀ ਕੰਬਾਈਨ ਨਾਲ ਹੀ ਕੀਤੀ ਜਾਵੇ ਤਾਂ ਜੋ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਕੀਤਾ ਜਾ ਸਕੇ|
Ad Position 22
No active advertisement
ਪਿਛਲੀ ਖ਼ਬਰ ਸਵਿਫਟ ਕਾਰ ਟਿੱਪਰ ਨਾਲ ਟਕਰਾਉਣ ’ਤੇ ਨੌਜਵਾਨ ਦੀ ਮੌਤ ਅਗਲੀ ਖ਼ਬਰ ਸਪਰਿੰਗ ਫੀਲਡ ਕਾਨਵੈਂਟ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਕਾਂਸੀ ਦਾ ਮੈਡਲ
Ad Position 24