ਭਾਜਪਾ ਦੇ ਜਨਰਲ ਸਕੱਤਰ ਮੁਖਤਿਆਰ ਸਿੰਘ ਸੰਧੂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸਨਮਾਨਿਤ
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਮਾਨਵ ਸ਼ਾਂਤੀ ਦੇ ਪ੍ਰਤੀਕ ਸੇਖ ਬਾਬਾ ਫਰੀਦ ਜੀ ਦਾ ਆਗਮਨ ਪੁਰਬ ਫ਼ਰੀਦਕੋਟ ਦੀ ਚਰਨਛੋਹ ਪ੍ਰਾਪਤ ਧਰਤੀ ‘ਤੇ ਚੱਲ ਰਿਹਾ ਹੈ ਜਿਸ ਵਿਚ ਹਰ ਸਾਲ ਲੱਖਾਂ ਦੀ ਤਾਦਾਦ ਵਿਚ ਲੋਕ ਆਗਮਨ ਪੁਰਬ ‘ਤੇ ਉਨ੍ਹਾਂ ਨੂੰ ਸਜਦਾ ਕਰਦੇ ਹਨ। ਮੋਗਾ ਤੋਂ ਭਾਜਪਾ ਦੇ ਜਨਰਲ ਸਕੱਤਰ ਸਾਬਕਾ ਐਸ.
ਲ
ਲੰਗੇਆਣਾ ਵਿਖੇ ਕਮਲਜੀਤ ਸਿੰਘ ਬਰਾੜ ਤੇ ਹੋਰ ਸੱਜਣਾਂ ਨੂੰ ਸਨਮਾਨਿਤ ਕਰਦੇ ਹੋਏ ਮਨਵੀਰ ਸਿੰਘ ਤੇ ਪ੍ਰਬੰਧਕ ਕਮੇਟੀ। ਤਸਵੀਰ : ਨਵਦੀਪ ਸਿੰਘ
26-09-2026
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਮਾਨਵ ਸ਼ਾਂਤੀ ਦੇ ਪ੍ਰਤੀਕ ਸੇਖ ਬਾਬਾ ਫਰੀਦ ਜੀ ਦਾ ਆਗਮਨ ਪੁਰਬ ਫ਼ਰੀਦਕੋਟ ਦੀ ਚਰਨਛੋਹ ਪ੍ਰਾਪਤ ਧਰਤੀ ‘ਤੇ ਚੱਲ ਰਿਹਾ ਹੈ ਜਿਸ ਵਿਚ ਹਰ ਸਾਲ ਲੱਖਾਂ ਦੀ ਤਾਦਾਦ ਵਿਚ ਲੋਕ ਆਗਮਨ ਪੁਰਬ ‘ਤੇ ਉਨ੍ਹਾਂ ਨੂੰ ਸਜਦਾ ਕਰਦੇ ਹਨ। ਮੋਗਾ ਤੋਂ ਭਾਜਪਾ ਦੇ ਜਨਰਲ ਸਕੱਤਰ ਸਾਬਕਾ ਐਸ.ਪੀ. ਮੁਖਤਿਆਰ ਸਿੰਘ ਸੰਧੂ ਵੀ ਆਪਣੀ ਟੀਮ ਨਾਲ ਬਾਬਾ ਫਰੀਦ ਜੀ ਦੀ ਚਰਨਛੋਹ ਪ੍ਰਾਪਤ ਜਗ੍ਹਾ ‘ਤੇ ਫ਼ਰੀਦਕੋਟ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੂੰ ਮੁੱਖ ਸੇਵਾਦਾਰ ਐਡਵੋਕੇਟ ਜਤਿੰਦਰ ਮੜੀਆ ਅਤੇ ਸਕੱਤਰ ਅਨਿਲ ਕਟਾਰੀਆ ਨੇ ਬਾਬਾ ਫਰੀਦ ਯਾਦਗਾਰੀ ਤਸਵੀਰ ਨਾਲ ਸਨਮਾਨਿਤ ਕੀਤਾ। ਇਸ ਮੌਕੇ ਮੁਖਤਿਆਰ ਸਿੰਘ ਸੰਧੂ ਨੇ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਫਰੀਦ ਜੀ ਸਮੁੱਚੀ ਮਾਨਵਤਾ ਦੇ ਕਲਿਆਣ ਵਾਲੇ ਰੁਹਾਨੀਂ ਸੰਤ, ਦਰਵੇਸ਼ ਅਤੇ ਰਹਿਬਰ ਸਨ ਜਿਨ੍ਹਾਂ ਦੀ ਗੁਰਬਾਣੀ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੋਣ ਦਾ ਸੁਭਾਗ ਪ੍ਰਾਪਤ ਹੈ ਅਤੇ ਉਨ੍ਹਾਂ ਦੇ ਰੂਹਾਨੀਅਤ ਭਰੇ ਸਲੋਕ ਪੂਰੇ ਭਾਰਤ ਵਰਸ਼ ਲਈ ਇਕ ਚਾਨਣ ਮੁਨਾਰੇ ਹਨ ਅਤੇ ਅੱਜ ਦੇ ਮੌਜੂਦਾ ਦੌਰ ਵਿਚ ਸਾਨੂੰ ਬਾਬਾ ਸੇਖ ਫਰੀਦ ਜੀ ਦੇ ਜੀਵਨ ਫ਼ਲਸਫ਼ੇ ਤੇ ਉਪਦੇਸ਼ਾਂ ਨੂੰ ਮੰਨਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਨਤਮਸਤਕ ਹੋਣ ਲਈ ਵਿਸ਼ੇਸ਼ ਤੌਰ ਤੇ ਆਏ ਹਨ ਅਤੇ ਉਹ ਆਪਣੇ ਆਪ ਨੂੰ ਸੁਭਾਗਾ ਮਹਿਸੂਸ ਕਰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਣਾਮ ਸਿੰਘ ਮੌੜ, ਗੁਰਤੇਜ ਸਿੰਘ ਸਰਪੰਚ ਢੁੱਡੀ, ਡਾ. ਜਤਿੰਦਰ ਕੁਮਾਰ, ਚਾਵਲਾ, ਸਰਪੰਚ ਗੁਰਤੇਜ ਸਿੰਘ ਬਰਾੜ, ਐਡਵੋਕੇਟ ਤਰੁਣਜੀਤ ਸਿੰਘ, ਮਾਸਟਰ ਜਤਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।