ਸੰਤ ਦਰਬਾਰਾ ਸਿੰਘ ਕਾਲਜ ਫਾਰ ਵਿਮੈਨ ਵਿਖੇ ਸੰਤੁਲਿਤ ਆਹਾਰ ’ਤੇ ਵਿਸ਼ੇਸ਼ ਸੈਮੀਨਾਰ
ਨਿਹਾਲ ਸਿੰਘ ਵਾਲਾ, 25 ਸਤੰਬਰ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫਾਰ ਵਿਮੈਨ ਲੋਪੋ ਵਿਖੇ ਐਨ. ਐਸ.
ਨਿਹਾਲ ਸਿੰਘ ਵਾਲਾ, 25 ਸਤੰਬਰ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫਾਰ ਵਿਮੈਨ ਲੋਪੋ ਵਿਖੇ ਐਨ.ਐਸ.ਐਸ. ਯੂਨਿਟ ਵਲੋਂ ਰਾਸ਼ਟਰੀ ਪੋਸ਼ਣ ਮਾਹ ਦੇ ਮੌਕੇ ’ਤੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਸਹਾਇਕ ਪ੍ਰੋਫੈਸਰ ਮਨਜਿੰਦਰ ਕੌਰ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ‘ਸੰਤੁਲਿਤ ਆਹਾਰ’ ਵਿਸ਼ੇ ਸਬੰਧੀ ਵਿਦਿਆਰਥਣਾਂ ਨੂੰ ਸੰਤੁਲਿਤ ਭੋਜਨ ਦੇ ਮੁੱਖ ਤੱਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਨੇ ਵਿਦਿਆਰਥਣਾਂ ਨੂੰ ਆਪਣੀ ਖੁਰਾਕ ਵੱਲ ਧਿਆਨ ਦੇਣ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਜ਼ੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਤੇ ਸੰਭਵ ਹੋਵੇ ਤਾਂ ਆਰਗੈਨਿਕ ਫੂਡ ਹੀ ਅਪਣਾਉਣੇ ਚਾਹੀਦੇ ਹਨ। ਪ੍ਰੋਗਰਾਮ ’ਚ ਸਹਾਇਕ ਪ੍ਰੋਗਰਾਮ ਅਫਸਰ ਮਨਪ੍ਰੀਤ ਕੌਰ, ਸਹਾਇਕ ਪ੍ਰੋਫੈਸਰ, ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।