ਡਾ. ਮਨਮੋਹਨ ਸਿੰਘ ਨੇ ਭਾਰਤ ਦੀ ਡੁੱਬੀ ਅਰਥ ਵਿਵਸਥਾ ਨੂੰ ਚੁੱਕਣ ਲਈ ਸ਼ਲਾਘਾਯੋਗ ਕੰਮ ਕੀਤਾ-ਡਾ. ਮਾਲਤੀ ਥਾਪਰ
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਡਾ.
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਡਾ. ਮਨਮੋਹਨ ਸਿੰਘ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਯਾਦ ਕਰਦਿਆਂ ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਆਪਣੀ ਸੂਝ ਬੂਝ ਨਾਲ ਭਾਰਤ ਦੇ ਵਿੱਤ ਮੰਤਰੀ ਹੁੰਦੇ ਹੋਏ ਭਾਰਤ ਦੀ ਡੁੱਬੀ ਹੋਈ ਅਰਥ ਵਿਵਸਥਾ ਨੂੰ ਉੱਪਰ ਚੁੱਕਣ ਵਾਸਤੇ ਸ਼ਲਾਘਾਯੋਗ ਕੰਮ ਕੀਤਾ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਜੋ ਕੰਮ ਕੀਤੇ ਹਨ ਉਹ ਸਦਾ ਭਾਰਤ ਦੇਸ਼ ਦੇ ਵਾਸੀ ਯਾਦ ਰੱਖਣਗੇ। ਅਰਥ ਸ਼ਾਸਤਰੀ ਹੁੰਦੇ ਹੋਏ ਭਾਰਤ ਦੀ ਅਰਥ ਵਿਵਸਥਾ ਨੂੰ ਤਾਂ ਸੰਭਾਲਿਆਂ ਅਤੇ ਗਰੀਬ ਮਜ਼ਦੂਰ ਲਈ ਬਹੁਤ ਵੱਡੇ ਕੰਮ ਕੀਤੇ ਜਿੰਨਾਂ ਵਿਚ ਐਸ.ਸੀ . ਅਤੇ ਬੀ. ਸੀ. ਬੱਚਿਆਂ ਦੀ ਪੜ੍ਹਾਈ ਦੇ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸ਼ੁਰੂ ਕੀਤਾ । ਦੂਸਰਾ ਸਭ ਤੋਂ ਵੱਡਾ ਕੰਮ ਉਨ੍ਹਾਂ ਨੇ ਕੀਤਾ ਕਿ ਪਿੰਡਾਂ ਦੇ ਗਰੀਬ ਮਜ਼ਦੂਰ ਵਰਗ ਦੇ ਲੋਕਾ ਦੀ ਹਾਲਤ ਸੁਧਾਰਨ ਦੇ ਲਈ ਮਨਰੇਗਾ ਵਰਗਾ ਪ੍ਰੋਗਰਾਮ ਕੀਤਾ ਜਿਸ ਦੇ ਨਾਲ ਉਨ੍ਹਾਂ ਨੂੰ ਆਪਣੇ ਪਿੰਡ ਦੇ ਅੰਦਰ ਹੀ ਸਰਕਾਰ ਵਲੋਂ ਰੁਜ਼ਗਾਰ ਦਿੱਤਾ ਗਿਆ ਤਾਂ ਕਿ ਉਹ ਇੱਜ਼ਤ ਅਤੇ ਮਾਣ ਵਾਲੀ ਕਮਾਈ ਕਰਕੇ ਆਪਣਾ ਜੀਵਨ ਜੀਅ ਸਕਣ। ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਯਾਦ ਕਰਦਿਆਂ ਸਾਨੂੰ ਸਭ ਨੂੰ ਬੜਾ ਮਾਣ ਮਹਿਸੂਸ ਹੁੰਦਾ ਹੈ। ਇਸ ਮੌਕੇ ਡਾ. ਪਵਨ ਥਾਪਰ ਨੇ ਡਾ. ਮਨਮੋਹਨ ਸਿੰਘ ਨੂੰ ਯਾਦ ਕਰਦੇ ਹੋਏ ਕਿਹਾ ਕਿ ਡਾ. ਸਾਬ ਨੇ ਗਾਂਧੀਅਨ ਨਿਯਮਾਂ ‘ਤੇ ਚੱਲਦੇ ਹੋਏ ਡਿਗਨਟੀ ਆਫ਼ ਲੇਬਰ ਨੂੰ ਬਹਾਲ ਕੀਤਾ । ਸੋ ਸਾਨੂੰ ਸਭ ਨੂੰ ਡਾ. ਮਨਮੋਹਨ ਸਿੰਘ ਦੇ ਨਕਸ਼ੇ ਕਦਮਾਂ ‘ਤੇ ਚੱਲਦੇ ਹੋਏ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਦੇ ਲਈ ਸੋਚਣਾ ਚਾਹੀਦਾ ਅਤੇ ਦਰਦ ਮਹਿਸੂਸ ਕਰਨਾ ਚਾਹੀਦਾ ਹੈ।