27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਾਵਰੀਆ ਸਮਾਜ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਕ ਵਿਚ ਖੜ੍ਹਨ ਦਾ ਐਲਾਨ

ਕਿਸ਼ਨਪੁਰਾ ਕਲਾਂ, 26 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਹੋਈ| ਜਿਸ ਦੌਰਾਨ ਪ੍ਰਧਾਨ ਸੁਖਮੰਦਰ ਸਿੰਘ ਕਾਕਾ ਅਤੇ ਚੰਦ ਸਿੰਘ ਆੜ੍ਹਤੀਆ ਦੀ ਅਗਵਾਈ ਹੇਠ ਬਾਵਰੀਆ ਸਮਾਜ ਦੇ ਹੋਏ ਵੱਡੇ ਇਕੱਠ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਖੜਨ ਦਾ ਐਲਾਨ ਕੀਤਾ। ਬਾਵਰੀਆ ਸਮਾਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਸਿੱਖਿਆ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਲਕਾ ਧਰਮਕੋਟ ਦੇ ਵਿਕਾਸ ਲਈ ਕਈ ਮਹੱਤਵਪੂਰਨ ਕਾਰਜ ਕਰਵਾਏ ਸਨ ।

Ad Position 21
No active advertisement
ਅਜੀਤ ਡੈਸਕ 27-09-2026
ਕਿਸ਼ਨਪੁਰਾ ਕਲਾਂ, 26 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਹੋਈ| ਜਿਸ ਦੌਰਾਨ ਪ੍ਰਧਾਨ ਸੁਖਮੰਦਰ ਸਿੰਘ ਕਾਕਾ ਅਤੇ ਚੰਦ ਸਿੰਘ ਆੜ੍ਹਤੀਆ ਦੀ ਅਗਵਾਈ ਹੇਠ ਬਾਵਰੀਆ ਸਮਾਜ ਦੇ ਹੋਏ ਵੱਡੇ ਇਕੱਠ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਖੜਨ ਦਾ ਐਲਾਨ ਕੀਤਾ। ਬਾਵਰੀਆ ਸਮਾਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਸਿੱਖਿਆ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਲਕਾ ਧਰਮਕੋਟ ਦੇ ਵਿਕਾਸ ਲਈ ਕਈ ਮਹੱਤਵਪੂਰਨ ਕਾਰਜ ਕਰਵਾਏ ਸਨ । ਪੰਜਾਬ ਦੀ ਮੌਜੂਦਾ ਸਥਿਤੀ ਦਾ ਜ਼ਿਕਰ ਕਰਦਿਆਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਐਸ.ਸੀ. ਵਿੰਗ ਦੇ ਪ੍ਰਧਾਨ ਰਣਧੀਰ ਸਿੰਘ ਥਰਾਜ ਅਤੇ ਹਲਕਾ ਐਸ.ਸੀ. ਵਿੰਗ ਦੇ ਪ੍ਰਧਾਨ ਸੁਰਜੀਤ ਸਿੰਘ ਲੁਹਾਰਾ ਨੇ ਬਾਵਰੀਆ ਸਮਾਜ ਦੇ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਸਮਾਜਿਕ ਅਤੇ ਹੋਰ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਇਕਬਾਲਦੀਪ ਸਿੰਘ ਹੈਰੀ, ਪਰਮਿੰਦਰ ਸਿੰਘ ਭੁੱਲਰ ਹਲਕਾ ਪ੍ਰਧਾਨ ਯੂਥ ਵਿੰਗ, ਅਵਤਾਰ ਸਿੰਘ ਨੱਥੋਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਐਸ.ਸੀ. ਵਿੰਗ, ਨੰਬਰਦਾਰ ਬਲਕਾਰ ਸਿੰਘ , ਚਮਕੌਰ ਸਿੰਘ ਭਿੰਡਰ, ਗੁਰਦੀਪ ਸਿੰਘ ਤੂਰ ਸਰਕਲ ਪ੍ਰਧਾਨ, ਸੁਖਮੰਦਰ ਸਿੰਘ ਕਾਕਾ ਪ੍ਰਧਾਨ, ਚੰਦ ਸਿੰਘ ਆੜ੍ਹਤੀਆ, ਹਰਨੇਕ ਸਿੰਘ ਨੰਬਰਦਾਰ, ਡਾ. ਪੂਰਨ ਸਿੰਘ, ਅਵਤਾਰ ਸਿੰਘ ਨਿੱਕਾ, ਪਵਿੱਤਰ ਸਿੰਘ ਕਲਸੀ, ਜਸਵਿੰਦਰ ਸਿੰਘ ਛਿੰਦਾ, ਬਲਵਿੰਦਰ ਸਿੰਘ ਸਾਬਕਾ ਪੰਚ, ਮਹਿੰਦਰ ਸਿੰਘ, ਸੁਖਮੰਦਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰਕਾਸ਼ ਸਿੰਘ, ਰੇਸ਼ਮ ਸਿੰਘ, ਜਰਨੈਲ ਸਿੰਘ, ਕੁਲਵਿੰਦਰ ਕੌਰ ਸਰਕਲ ਪ੍ਰਧਾਨ, ਚਮਕੌਰ ਸਿੰਘ ਸਾਬਕਾ ਪੰਚ ਭਿੰਡਰ ਖੁਰਦ,ਭੋਲਾ ਸਿੰਘ ਪੰਚ, ਬਲਜੀਤ ਸਿੰਘ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਆਪ ਦਾ ‘ਜਸ਼ਨ-ਏ-ਇਨਕਲਾਬ’ ਸਮਾਗਮ ਸ਼ਹੀਦਾਂ ਦੇ ਸੁਪਨਿਆਂ ਵਾਲੇ ਪੰਜਾਬ ’ਤੇ ਮੋਹਰ-ਵਿਧਾਇਕ ਲਾਡੀ ਢੋਸ ਅਗਲੀ ਖ਼ਬਰ ਡਾ. ਮਨਮੋਹਨ ਸਿੰਘ ਨੇ ਭਾਰਤ ਦੀ ਡੁੱਬੀ ਅਰਥ ਵਿਵਸਥਾ ਨੂੰ ਚੁੱਕਣ ਲਈ ਸ਼ਲਾਘਾਯੋਗ ਕੰਮ ਕੀਤਾ-ਡਾ. ਮਾਲਤੀ ਥਾਪਰ
Ad Position 24