ਆਪ ਦਾ ‘ਜਸ਼ਨ-ਏ-ਇਨਕਲਾਬ’ ਸਮਾਗਮ ਸ਼ਹੀਦਾਂ ਦੇ ਸੁਪਨਿਆਂ ਵਾਲੇ ਪੰਜਾਬ ’ਤੇ ਮੋਹਰ-ਵਿਧਾਇਕ ਲਾਡੀ ਢੋਸ
ਕਿਸ਼ਨਪੁਰਾ ਕਲਾਂ, 26 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇਸ ’ਚ ਕੋਈ ਸ਼ੱਕ ਨਹੀਂ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਵੱਕਾਰੀ ਅਤੇ ਮਿਸਾਲੀ ਜਿੱਤ ਹੋਣ ਦਾ ਮੁੱਖ ਕਾਰਨ ਭਗਵੰਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਊਧਮ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਦਾ ਲਗਾਇਆ ਨਾਅਰਾ ਮੰਨਿਆ ਗਿਆ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਅਗਵਾਈ ’ਚ ਅਨੇਕਾਂ ਕਾਰਜਾਂ ਦੀ ਬਦੌਲਤ ਅੱਜ ਪੰਜਾਬ ਨੇ ਵੱਖਰੀ ਪਹਿਚਾਣ ਬਣਾਈ ਹੈ।
ਕਿਸ਼ਨਪੁਰਾ ਕਲਾਂ, 26 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇਸ ’ਚ ਕੋਈ ਸ਼ੱਕ ਨਹੀਂ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਵੱਕਾਰੀ ਅਤੇ ਮਿਸਾਲੀ ਜਿੱਤ ਹੋਣ ਦਾ ਮੁੱਖ ਕਾਰਨ ਭਗਵੰਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਊਧਮ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਦਾ ਲਗਾਇਆ ਨਾਅਰਾ ਮੰਨਿਆ ਗਿਆ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਅਗਵਾਈ ’ਚ ਅਨੇਕਾਂ ਕਾਰਜਾਂ ਦੀ ਬਦੌਲਤ ਅੱਜ ਪੰਜਾਬ ਨੇ ਵੱਖਰੀ ਪਹਿਚਾਣ ਬਣਾਈ ਹੈ। ਇਸ ਸੰਦਰਭ ’ਚ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਸ਼ਹੀਦਾਂ ਦੇ ਪੰਜਾਬ ਦਾ ਹੋਰ ਮੂੰਹ ਮੱਥਾ ਸੰਵਾਰਨ ਦਾ ਸੱਦਾ ਦੇਣ ਲਈ 28 ਸਤੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸਥਿਤ ਪੀ.ਏ.ਯੂ. ਖੇਡ ਮੈਦਾਨ ਅੰਦਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਜਸ਼ਨ ਏ-ਇਨਕਲਾਬ ਉਲੀਕਿਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੋ ਰਹੀ ਹੈ ਕਿ ਸਰਕਾਰ ਵਲੋਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ ਹੋਣ ਵਾਲੇ ਇਸ ਸਮਾਗਮ ਦੀ ਰੂਪ ਰੇਖਾ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ’ਚ ਭਾਗੀਦਾਰ ਬਣਾਉਣ ਲਈ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਡੀਆਂ ਟੀਮਾਂ ਵਲੋਂ ਪਿੰਡ-ਪਿੰਡ ਜਾ ਕੇ ਯੂਥ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਸਾਰੇ ਸਾਥੀਆਂ ਨੂੰ ਬਸੰਤੀ ਰੰਗ ਵਿਚ ਸਜ ਕੇ ਇਸ ਇਨਕਲਾਬੀ ਦਿਹਾੜੇ ਦਾ ਹਿੱਸਾ ਬਣਨ ਦਾ ਸੱਦਾ ਵੀ ਦਿੱਤਾ ਜਾਂਦਾ ਹੈ।