27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਐਸ.ਬੀ.ਬੀ.ਐਸ. ਸਕੂਲ ਦੇ ਬੱਚਿਆਂ ਨੇ ਜਾਦੂਗਰ ਦਾ ਸ਼ੋਅ ਦੇਖਿਆ ਭਾਕਿਯੂ ਸਿੱਧੂਪੁਰ ਦੀ ਚੰਡੀਗੜ੍ਹ ਵਿਖੇ ਮੀਟਿੰਗ ਅੱਜ

ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਲਵਜੀਤ ਸਿੰਘ ਦੱਧਾਹੂਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਵਲੋਂ ਭਲਕੇ 27 ਸਤੰਬਰ ਦਿਨ ਐਤਵਾਰ ਨੂੰ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਦੋ ਅਹਿਮ ਮੁੱਦਿਆਂ ਜਿੰਨ੍ਹਾਂ ਵਿਚ ਪੰਜਾਬ ’ਚ ਵਧ ਰਹੇ ਚਿੱਟੇ ਨਸ਼ੇ ਅਤੇ ਉਸ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ, ਪੰਜਾਬ ਵਿਚ ਵਧ ਰਿਹਾ ਦਿਨੋਂ ਦਿਨ ਕ੍ਰਾਈਮ ਅਤੇ ਪੁਲਿਸ ਦਾ ਜਬਰ ਆਦਿ ਵਿਸ਼ਿਆਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਇਸ ਮੀਟਿੰਗ ਵਿਚ ਪੰਜਾਬ ਦੀਆਂ ਸਾਰੀਆਂ ਹੀ ਜਥੇਬੰਦੀਆਂ, ਪੰਜਾਬ ਪ੍ਰਤੀ ਚਿੰਤਕ ਤੇ ਸੁਹਿਰਦ ਲੋਕਾਂ ਨੂੰ ਖੁੱਲ੍ਹਾ ਸੱਦਾ ਹੈ ਅਤੇ ਉਨ੍ਹਾਂ ਦੇ ਵਿਚਾਰ ਲੈਣ ਤੋਂ ਬਾਅਦ ਪੰਜਾਬ ਦੇ ਭਖਦੇ ਮਸਲਿਆਂ ਨੂੰ ਕਿਵੇਂ ਹੱਲ ਕੀਤਾ ਜਾਵੇ ਅਤੇ ਇਕ ਸਾਂਝੀ ਰਣਨੀਤੀ ਤਹਿਤ ਸਾਂਝੀ ਲੜਾਈ ਲੜੀ ਜਾ ਸਕੇ ਅਤੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਬਚਾਉਣ ਦੇ ਨਾਲ ਹੋਰ ਭਖਦੇ ਮਸਲਿਆਂ ਨੂੰ ਕਿਵੇਂ ਹੱਲ ਕਰਵਾਇਆ ਜਾ ਸਕੇ। ਲਵਜੀਤ ਸਿੰਘ ਦੱਧਾਹੂਰ ਨੇ ਕਿਹਾ ਕਿ ਪੁਲਿਸ ਦਾ ਜਬਰ ਏਨਾ ਵਧ ਗਿਆ ਹੈ ਕਿ ਨਸ਼ੇ ਨੂੰ ਰੋਕਣ ਦਾ ਸਵਾਲ ਕਰਨ ਵਾਲਿਆਂ ਨੂੰ ਪੁਲਿਸ ਤਸ਼ੱਦਦ ਦਾ ਸ਼ਿਕਾਰ ਅਤੇ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ| ਜਿਸ ਦੀ ਤਾਜ਼ਾ ਮਿਸਾਲ ਮੋਹਨਜੀਤ ਸਿੰਘ ਸੇਰੋਂ ਅਤੇ ਖੁਦਕੁਸ਼ੀ ਕਰ ਗਏ ਗੁਲਜ਼ਾਰ ਸਿੰਘ ਤੋਂ ਮਿਲਦੀ ਹੈ।

Ad Position 21
No active advertisement
ਅਜੀਤ ਡੈਸਕ 27-09-2026
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਲਵਜੀਤ ਸਿੰਘ ਦੱਧਾਹੂਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਵਲੋਂ ਭਲਕੇ 27 ਸਤੰਬਰ ਦਿਨ ਐਤਵਾਰ ਨੂੰ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਦੋ ਅਹਿਮ ਮੁੱਦਿਆਂ ਜਿੰਨ੍ਹਾਂ ਵਿਚ ਪੰਜਾਬ ’ਚ ਵਧ ਰਹੇ ਚਿੱਟੇ ਨਸ਼ੇ ਅਤੇ ਉਸ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ, ਪੰਜਾਬ ਵਿਚ ਵਧ ਰਿਹਾ ਦਿਨੋਂ ਦਿਨ ਕ੍ਰਾਈਮ ਅਤੇ ਪੁਲਿਸ ਦਾ ਜਬਰ ਆਦਿ ਵਿਸ਼ਿਆਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਇਸ ਮੀਟਿੰਗ ਵਿਚ ਪੰਜਾਬ ਦੀਆਂ ਸਾਰੀਆਂ ਹੀ ਜਥੇਬੰਦੀਆਂ, ਪੰਜਾਬ ਪ੍ਰਤੀ ਚਿੰਤਕ ਤੇ ਸੁਹਿਰਦ ਲੋਕਾਂ ਨੂੰ ਖੁੱਲ੍ਹਾ ਸੱਦਾ ਹੈ ਅਤੇ ਉਨ੍ਹਾਂ ਦੇ ਵਿਚਾਰ ਲੈਣ ਤੋਂ ਬਾਅਦ ਪੰਜਾਬ ਦੇ ਭਖਦੇ ਮਸਲਿਆਂ ਨੂੰ ਕਿਵੇਂ ਹੱਲ ਕੀਤਾ ਜਾਵੇ ਅਤੇ ਇਕ ਸਾਂਝੀ ਰਣਨੀਤੀ ਤਹਿਤ ਸਾਂਝੀ ਲੜਾਈ ਲੜੀ ਜਾ ਸਕੇ ਅਤੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਬਚਾਉਣ ਦੇ ਨਾਲ ਹੋਰ ਭਖਦੇ ਮਸਲਿਆਂ ਨੂੰ ਕਿਵੇਂ ਹੱਲ ਕਰਵਾਇਆ ਜਾ ਸਕੇ। ਲਵਜੀਤ ਸਿੰਘ ਦੱਧਾਹੂਰ ਨੇ ਕਿਹਾ ਕਿ ਪੁਲਿਸ ਦਾ ਜਬਰ ਏਨਾ ਵਧ ਗਿਆ ਹੈ ਕਿ ਨਸ਼ੇ ਨੂੰ ਰੋਕਣ ਦਾ ਸਵਾਲ ਕਰਨ ਵਾਲਿਆਂ ਨੂੰ ਪੁਲਿਸ ਤਸ਼ੱਦਦ ਦਾ ਸ਼ਿਕਾਰ ਅਤੇ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ| ਜਿਸ ਦੀ ਤਾਜ਼ਾ ਮਿਸਾਲ ਮੋਹਨਜੀਤ ਸਿੰਘ ਸੇਰੋਂ ਅਤੇ ਖੁਦਕੁਸ਼ੀ ਕਰ ਗਏ ਗੁਲਜ਼ਾਰ ਸਿੰਘ ਤੋਂ ਮਿਲਦੀ ਹੈ। ਇਸ ਲਈ ਸਰਕਾਰਾਂ ਤੋਂ ਕੋਈ ਵੀ ਉਮੀਦ ਨਹੀਂ ਰੱਖੀ ਜਾ ਸਕਦੀ ਤੇ ਪੰਜਾਬ ਦੇ ਲੋਕਾਂ ਨੂੰ ਖੁਦ ਦੀ ਲੜਾਈ ਲੜਨੀ ਪਵੇਗੀ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਸਟੱਡੀ ਵੀਜ਼ਾ ਲਈ ਮੈਕਰੋ ਗਲੋਬਲ ਬਣਿਆ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਸਮਾਜਿਕ ਵਿਗਿਆਨ ਦੇ ਅਧਿਆਪਕਾਂ ਲਈ ਵਰਕਸ਼ਾਪ ਦਾ ਆਯੋਜਨ
Ad Position 24