26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਕੌਮੀ ਸੇਵਾ ਯੋਜਨਾ ਦਿਵਸ

ਨਿਹਾਲ ਸਿੰਘ ਵਾਲਾ, 26 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਅਤੇ ਮੈਡਮ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਦੱਸਿਆ ਕਿ ਸਾਡੇ ਦੇਸ਼ ਵਿਚ 1969 ਤੋਂ ਹਰ ਵਰ੍ਹੇ 24 ਸਤੰਬਰ ਨੂੰ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਜਾਂਦਾ ਹੈ।

Ad Position 21
No active advertisement
ਦਸਮੇਸ਼ ਪਬਲਿਕ ਸੀ.ਸੈ. ਸਕੂਲ ਬਿਲਾਸਪੁਰ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਮਨਾਉਂਦੇ ਹੋਏ ਅਧਿਆਪਕ ਤੇ ਵਲੰਟੀਅਰ। ਤਸਵੀਰ : ਪਲਵਿੰਦਰ ਸਿੰਘ ਟਿਵਾਣਾ 27-09-2026
ਨਿਹਾਲ ਸਿੰਘ ਵਾਲਾ, 26 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਅਤੇ ਮੈਡਮ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਦੱਸਿਆ ਕਿ ਸਾਡੇ ਦੇਸ਼ ਵਿਚ 1969 ਤੋਂ ਹਰ ਵਰ੍ਹੇ 24 ਸਤੰਬਰ ਨੂੰ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਜਾਂਦਾ ਹੈ। ਇਸ ਦਾ ਉਦੇਸ਼ ਦੇਸ਼ ਦੇ ਨੌਜਵਾਨ ਵਰਗ ਨੂੰ ਸਮਾਜ ਅਤੇ ਰਾਸ਼ਟਰ ਪ੍ਰਤੀ ਬਣਦੇ ਫ਼ਰਜ਼ਾਂ ਤੋਂ ਜਾਣੂੰ ਕਰਵਾਉਣਾ ਹੈ। ਉਨ੍ਹਾਂ ਨੇ ਇਸ ਦੇ ਪਿਛੋਕੜ, ਮਹੱਤਵ ਅਤੇ ਮਾਟੋ ਬਾਰੇ ਵਿਸਥਾਰਤ ਰੌਸ਼ਨੀ ਪਾਈ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਨੌਜਵਾਨ ਵਰਗ ਸਿਰ ਬਹੁਤ ਵੱਡੀਆਂ ਜ਼ਿੰਮੇਵਾਰੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਹਾਸਿਲ ਕਰਕੇ ਚੰਗੇ ਨਾਗਰਿਕ ਬਣਨ ਅਤੇ ਸਮਾਜਿਕ ਜ਼ਿੰਮੇਵਾਰੀਆਂ ਸੁਹਿਰਦਤਾ ਨਾਲ ਨਿਭਾਉਣ ਦੀ ਤਾਕੀਦ ਕੀਤੀ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਪੈਗ਼ਾਮ ਵਿਚ ਦੱਸਿਆ ਕਿ ਨੌਜਵਾਨ ਵਰਗ ਸਾਡੇ ਰਾਸ਼ਟਰ ਦਾ ਹਰਿਆਵਲ ਦਸਤਾ ਹੁੰਦਾ ਹੈ, ਜਿਸ ਨੇ ਭਵਿੱਖ ਵਿਚ ਦੇਸ਼ ਦੀ ਵਾਗਡੋਰ ਸੰਭਾਲ ਕੇ ਭਾਰਤ ਨੂੰ ਵਿਸ਼ਵ ਦਾ ਮੋਹਰੀ ਦੇਸ਼ ਬਣਾਉਣ ‘ਚ ਸਰਗਰਮ ਭੂਮਿਕਾ ਨਿਭਾਉਣੀ ਹੁੰਦੀ ਹੈ। ਇਸ ਮੌਕੇ ਵਲੰਟੀਅਰਾਂ ਦੇ ਵਿਸ਼ੇ ਨਾਲ ਸਬੰਧਿਤ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿਚ ਦਰਜਨ ਦੇ ਕਰੀਬ ਵਲੰਟੀਅਰਾਂ ਨੇ ਭਾਗ ਲਿਆ। ਇਸ ਮੌਕੇ ਵਲੰਟੀਅਰਾਂ ਨੇ ਸਮਾਜ ਸੇਵਾ ਦਾ ਅਹਿਦ ਵੀ ਲਿਆ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ ਅਗਲੀ ਖ਼ਬਰ ਸਫਲਤਾ ਲਈ ਪੜ੍ਹਾਈ ਦੇ ਨਾਲ-ਨਾਲ ਮਸਤੀ ਵੀ ਜ਼ਰੂਰੀ-ਚੇਅਰਮੈਨ ਐਡਵੋਕੇਟ ਸੁਨੀਲ ਗਰਗ ਡਾ. ਸੈਫੁਦੀਨ ਕਿਚਲੂ ਸਕੂਲ ’ਚ ਮੋਟੀਵੇ...
Ad Position 24