ਖੱਤਰੀ ਸਭਾ ਮੋਗਾ ਵਲੋਂ ਭਾਰਤੀ ਕ੍ਰਿਕਟ ਟੀਮ ਵਿਚ ਸ਼ਾਮਿਲ ਖਿਡਾਰੀ ਨਮਨ ਧੀਰ ਨੂੰ ਸਨਮਾਨਿਤ ਕੀਤਾ ਜਾਵੇਗਾ-ਵਿਜੇ ਧੀਰ ਐਡਵੋਕੇਟ
ਮੋਗਾ, 27 ਸਤੰਬਰ (ਜਸਪਾਲ ਸਿੰਘ ਬੱਬੀ)-ਹੋਣਹਾਰ ਕ੍ਰਿਕਟ ਖਿਡਾਰੀ ਨਮਨ ਧੀਰ ਦੀ ਭਾਰਤੀ ਕ੍ਰਿਕਟ ਟੀਮ ਵਿਚ ਬਤੌਰ ਖਿਡਾਰੀ ਚੋਣ ਹੋਣ ਤੇ ਮੋਗਾ ਦੇ ਖੱਤਰੀ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਖੱਤਰੀ ਭਵਨ ਮੋਗਾ ਵਿਖੇ ਖੱਤਰੀ ਭਾਈਚਾਰੇ ਦੇ ਆਗੂਆਂ ਅਤੇ ਮੈਂਬਰਾਂ ਵਲੋਂ ਖ਼ੁਸ਼ੀ ਸਾਂਝੀ ਕੀਤੀ ਗਈ।
ਮੋਗਾ, 27 ਸਤੰਬਰ (ਜਸਪਾਲ ਸਿੰਘ ਬੱਬੀ)-ਹੋਣਹਾਰ ਕ੍ਰਿਕਟ ਖਿਡਾਰੀ ਨਮਨ ਧੀਰ ਦੀ ਭਾਰਤੀ ਕ੍ਰਿਕਟ ਟੀਮ ਵਿਚ ਬਤੌਰ ਖਿਡਾਰੀ ਚੋਣ ਹੋਣ ਤੇ ਮੋਗਾ ਦੇ ਖੱਤਰੀ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਖੱਤਰੀ ਭਵਨ ਮੋਗਾ ਵਿਖੇ ਖੱਤਰੀ ਭਾਈਚਾਰੇ ਦੇ ਆਗੂਆਂ ਅਤੇ ਮੈਂਬਰਾਂ ਵਲੋਂ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਖੱਤਰੀ ਸਭਾ ਦੇ ਚੇਅਰਮੈਨ ਵਿਜੇ ਧੀਰ ਐਡਵੋਕੇਟ ਅਤੇ ਪ੍ਰਧਾਨ ਡਾ. ਐਮ.ਐਲ. ਜੈਦਕਾ ਨੇ ਕਿਹਾ ਕਿ ਨਮਨ ਧੀਰ ਦੀ ਟੀਮ ਇੰਡੀਆ ਵਿਚ ਚੋਣ ਪੰਜਾਬ ਅਤੇ ਖ਼ਾਸ ਕਰਕੇ ਫ਼ਰੀਦਕੋਟ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਨਮਨ ਧੀਰ ਨੂੰ ਪਹਿਲੀ ਵਾਰ ਵੈਸਟ ਇੰਡੀਜ਼ ਵਿਰੁੱਧ ਹੋਣ ਵਾਲੀ ਟੀ-20 ਸੀਰੀਜ਼ ਵਿਚ ਭਾਰਤੀ ਟੀਮ ਵਲੋਂ ਖੇਡਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਮਨ ਧੀਰ ਨੇ ਸ਼ੇਰੇ ਪੰਜਾਬ ਟੀ-20 ਵਿਚ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 64 ਗੇਂਦਾਂ ‘ਤੇ 173 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ ਸੀ। ਉਨ੍ਹਾਂ ਅਨੁਸਾਰ ਨਮਨ ਧੀਰ ਦੀ ਇਸ ਸ਼ਾਨਦਾਰ ਖੇਡ ਦਾ ਨਤੀਜਾ ਉਸ ਦੀ ਭਾਰਤੀ ਟੀਮ ਵਿਚ ਚੋਣ ਦੇ ਰੂਪ ਵਿਚ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਨਮਨ ਧੀਰ ਆਈ.ਪੀ.ਐਲ. ਵਿਚ ਮੁੰਬਈ ਇੰਡੀਅਨਜ਼ ਵਲੋਂ ਵੀ ਖੇਡ ਚੁੱਕੇ ਹਨ ਅਤੇ ਆਪਣੀ ਖੇਡ ਰਾਹੀਂ ਕ੍ਰਿਕਟ ਪ੍ਰੇਮੀਆਂ ਦਾ ਧਿਆਨ ਖਿੱਚਿਆ ਹੈ। ਇਸ ਮੌਕੇ ਵਿਜੇ ਧੀਰ ਨੇ ਕਿਹਾ ਕਿ ਨਮਨ ਧੀਰ ਦੀ ਇਸ ਪ੍ਰਾਪਤੀ ਨਾਲ ਧੀਰ ਪਰਿਵਾਰ ਦੇ ਨਾਲ-ਨਾਲ ਜ਼ਿਲ੍ਹਾ ਫ਼ਰੀਦਕੋਟ, ਪੰਜਾਬ ਅਤੇ ਸਮੁੱਚੇ ਖੱਤਰੀ ਭਾਈਚਾਰੇ ਦਾ ਨਾਮ ਰੌਸ਼ਨ ਹੋਇਆ ਹੈ। ਉਨ੍ਹਾਂ ਨਮਨ ਧੀਰ ਦੀ ਇਸ ਪ੍ਰਾਪਤੀ ਨੂੰ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾਦਾਇਕ ਦੱਸਿਆ। ਉਨ੍ਹਾਂ ਦੱਸਿਆ ਕਿ ਖੱਤਰੀ ਸਭਾ ਵੱਲੋਂ ਕ੍ਰਿਕਟ ਖਿਡਾਰੀ ਨਮਨ ਧੀਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।