27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪਿੰਡ ਸਲੀਣਾ ਨੂੰ 91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸੌਗਾਤ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ

ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੇ ਪਿੰਡ ਸਲੀਣਾ ਵਿਚ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਕੁੱਲ 91 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ ਗਈ। ਇਸ ਮੌਕੇ 65 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮੋਗਾ ਹਲਕੇ ਦੀ ਪਹਿਲੀ ਸਰਕਾਰੀ ਸ਼ੂਟਿੰਗ ਰੇਂਜ ਦਾ ਨੀਂਹ ਪੱਥਰ ਰੱਖਿਆ ਗਿਆ ਜਦ ਕਿ 26 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਸੱਤ ਇੰਟਰਲਾਕ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਮੋਗਾ ਹਲਕੇ ਦੀ ਵਿਧਾਇਕਾ ਡਾ.

Ad Position 21
No active advertisement
ਅਜੀਤ ਡੈਸਕ 28-09-2026
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੇ ਪਿੰਡ ਸਲੀਣਾ ਵਿਚ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਕੁੱਲ 91 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ ਗਈ। ਇਸ ਮੌਕੇ 65 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮੋਗਾ ਹਲਕੇ ਦੀ ਪਹਿਲੀ ਸਰਕਾਰੀ ਸ਼ੂਟਿੰਗ ਰੇਂਜ ਦਾ ਨੀਂਹ ਪੱਥਰ ਰੱਖਿਆ ਗਿਆ ਜਦ ਕਿ 26 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਸੱਤ ਇੰਟਰਲਾਕ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਡਾ. ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਲੀਣਾ ਵਿਚ ਬਣਨ ਵਾਲੀ ਸਰਕਾਰੀ ਸ਼ੂਟਿੰਗ ਰੇਂਜ ਮੋਗਾ ਹਲਕੇ ਦੇ ਨੌਜਵਾਨਾਂ ਲਈ ਅਹਿਮ ਸਹੂਲਤ ਸਾਬਤ ਹੋਵੇਗੀ। ਇਸ ਨਾਲ ਸਥਾਨਕ ਖਿਡਾਰੀਆਂ ਨੂੰ ਸ਼ੂਟਿੰਗ ਦੀ ਸਿਖਲਾਈ ਅਤੇ ਅਭਿਆਸ ਲਈ ਬਿਹਤਰ ਮੰਚ ਮਿਲੇਗਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਵਿਚ ਮਦਦ ਮਿਲੇਗੀ। ਵਿਧਾਇਕਾ ਡਾ. ਅਰੋੜਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਉਸਾਰੂ ਦਿਸ਼ਾ ਦੇਣ ਦਾ ਇਕ ਮਜ਼ਬੂਤ ਸਾਧਨ ਹਨ। ਸਰਕਾਰ ਦਾ ਯਤਨ ਹੈ ਕਿ ਪਿੰਡ ਪੱਧਰ ‘ਤੇ ਹੀ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਹੋਣਹਾਰ ਨੌਜਵਾਨ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਦਮ ‘ਤੇ ਜ਼ਿਲ੍ਹਾ, ਸੂਬਾ, ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਸ਼ੂਟਿੰਗ ਰੇਂਜ ਬਣਨ ਨਾਲ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਸਲੀਣਾ ਵਿਚ 26 ਲੱਖ ਰੁਪਏ ਦੀ ਲਾਗਤ ਨਾਲ ਸੱਤ ਇੰਟਰਲਾਕ ਗਲੀਆਂ ਦੇ ਵਿਕਾਸ ਕਾਰਜ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿਚ ਸਹੂਲਤ ਮਿਲੇਗੀ ਅਤੇ ਬਰਸਾਤ ਦੇ ਦਿਨਾਂ ਦੌਰਾਨ ਵੀ ਲੋਕਾਂ ਨੂੰ ਘੱਟ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਡਾ. ਅਰੋੜਾ ਨੇ ਕਿਹਾ ਕਿ ਮੋਗਾ ਹਲਕੇ ਵਿਚ ਵਿਕਾਸ ਦੀ ਰਫ਼ਤਾਰ ਲਗਾਤਾਰ ਜਾਰੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਅਜੈ ਸਿੰਘ, ਸਮੁੱਚੀ ਗ੍ਰਾਮ ਪੰਚਾਇਤ, ਪ੍ਰਿੰਸੀਪਲ ਗੁਰਪ੍ਰੀਤ ਕੌਰ, ਪਾਰਟੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਿਖੇ ‘ਅਨੁਵਾਦ: ਹੁਨਰ ਅਤੇ ਰਣਨੀਤੀਆਂ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਅਗਲੀ ਖ਼ਬਰ ਵਿਦੇਸ਼ ਰਹਿੰਦੇ ਵਿਅਕਤੀਆਂ ਦੀਆਂ ਦੁਕਾਨਾਂ ਦੀ ਧੋਖੇ ਨਾਲ ਰਜਿਸਟਰੀ ਕਰਵਾਉਣ ਦਾ ਮਾਮਲਾ ਆਇਆ ਸਾਹਮਣੇ ਸਟੇਅ ਆਰਡਰਾਂ ਦੇ ਬਾ...
Ad Position 24