27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਝੋਨੇ ਦੀ ਪਰਾਲੀ ਦਾ ਸਰਕਾਰ ਠੋਸ ਹੱਲ ਕੱਢੇ-ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ

ਕਿਸ਼ਨਪੁਰਾ ਕਲਾਂ, 27 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਪਰਾਲੀ ਦੀ ਸਮੱਸਿਆ ਦਾ ਕੋਈ ਠੋਸ ਅਤੇ ਸਥਾਈ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਹਰ ਸਾਲ ਕਣਕ ਅਤੇ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਸਬੰਧੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Ad Position 21
No active advertisement
ਅਜੀਤ ਡੈਸਕ 28-09-2026
ਕਿਸ਼ਨਪੁਰਾ ਕਲਾਂ, 27 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਪਰਾਲੀ ਦੀ ਸਮੱਸਿਆ ਦਾ ਕੋਈ ਠੋਸ ਅਤੇ ਸਥਾਈ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਹਰ ਸਾਲ ਕਣਕ ਅਤੇ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਸਬੰਧੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੰਧੂ ਨੇ ਕਿਹਾ ਕਿ ਖਾਸ ਕਰਕੇ ਛੋਟੇ ਅਤੇ ਸੀਮਤ ਕਿਸਾਨਾਂ ਲਈ ਪਰਾਲੀ ਦਾ ਪ੍ਰਬੰਧਨ ਕਰਨਾ ਆਰਥਿਕ ਤੌਰ ’ਤੇ ਭਾਰੀ ਪੈਂਦਾ ਹੈ। ਮਹਿੰਗੀ ਮਸ਼ੀਨਰੀ ਅਤੇ ਵਾਧੂ ਖਰਚਿਆਂ ਕਾਰਨ ਛੋਟੇ ਕਿਸਾਨਾਂ ਲਈ ਪਰਾਲੀ ਨੂੰ ਖੇਤ ਵਿਚ ਸੰਭਾਲਣਾ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਅਸਲ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਅਜਿਹੀ ਨੀਤੀ ਬਣਾਉਣੀ ਚਾਹੀਦੀ ਹੈ ਜਿਸ ਨਾਲ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਨਾ ਪਵੇ। ਇਸ ਲਈ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਵਿਹਾਰਕ ਹੱਲ ਲੱਭਣਾ ਚਾਹੀਦਾ ਹੈ। ਇਸ ਮੌਕੇ ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਨਿਰਮਲ ਸਿੰਘ ਸੰਘਾ ਪੇਂਟਰ, ਦਰਸ਼ਨ ਬਾਵਾ, ਬਿੱਲੂ ਸਿੰਘ, ਬਿੰਦਰ ਸਿੰਘ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ ‘ਨਮਾਮੀ ਭਾਰਤਮ’ ਤਹਿਤ ਸਮੂਹਿਕ ਗਾਇਨ ਦਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਰਾਧ ਪੱਖ ਦੇ ਮੌਕੇ ’ਤੇ ਇਕ ਵਿਸ਼ਾਲ ਕੜੀ ਚੌਲਾਂ ਦਾ ਭੰਡਾਰਾ ਲਗਾਇਆ
Ad Position 24