27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਅਗਰਵਾਲ ਸਮਾਜ ਦੇ ਉੱਚ ਪੱਧਰੀ ਵਫ਼ਦ ਵਲੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ

ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਮਹਾਰਾਜਾ ਅਗਰਸੇਨ ਦੇ ਜਨਮ ਉਤਸਵ ਨੂੰ ਸਮਰਪਿਤ ਆਗਾਮੀ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅਗਰਵਾਲ ਸਮਾਜ ਦੇ ਇਕ ਉੱਚ ਪੱਧਰੀ ਵਫ਼ਦ ਵਲੋਂ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨਾਲ ਉਨ੍ਹਾਂ ਦੀ ਜਲੰਧਰ ਸਥਿਤ ਰਿਹਾਇਸ਼ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਅਗਰੋਹਾ ਵਿਕਾਸ ਟਰੱਸਟ ਪੰਜਾਬ ਦੇ ਚੇਅਰਮੈਨ ਨਵੀਨ ਸਿੰਗਲਾ, ਅਗਰਵਾਲ ਵੈੱਲਫੇਅਰ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਮਨੋਜ ਕੁਮਾਰ ਅਗਰਵਾਲ, ਅਗਰਵਾਲ ਵੈੱਲਫੇਅਰ ਬੋਰਡ ਦੇ ਸਟੇਟ ਕਮੇਟੀ ਮੈਂਬਰ ਰਜਨੀਸ਼ ਮਿੱਤਲ, ਵਿਕਾਸ ਕੁਮਾਰ ਅਗਰਵਾਲ, ਅਗਰਵਾਲ ਸਭਾ ਮੋਗਾ ਦੇ ਜਨਰਲ ਸਕੱਤਰ ਰਾਮਪਾਲ ਗੁਪਤਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਹਰਸ਼ ਕੁਮਾਰ ਗੋਇਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Ad Position 21
No active advertisement
ਸੋਮਵਾਰ, 28 ਸਤੰਬਰ, 2026 28-09-2026
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਮਹਾਰਾਜਾ ਅਗਰਸੇਨ ਦੇ ਜਨਮ ਉਤਸਵ ਨੂੰ ਸਮਰਪਿਤ ਆਗਾਮੀ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅਗਰਵਾਲ ਸਮਾਜ ਦੇ ਇਕ ਉੱਚ ਪੱਧਰੀ ਵਫ਼ਦ ਵਲੋਂ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨਾਲ ਉਨ੍ਹਾਂ ਦੀ ਜਲੰਧਰ ਸਥਿਤ ਰਿਹਾਇਸ਼ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਅਗਰੋਹਾ ਵਿਕਾਸ ਟਰੱਸਟ ਪੰਜਾਬ ਦੇ ਚੇਅਰਮੈਨ ਨਵੀਨ ਸਿੰਗਲਾ, ਅਗਰਵਾਲ ਵੈੱਲਫੇਅਰ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਮਨੋਜ ਕੁਮਾਰ ਅਗਰਵਾਲ, ਅਗਰਵਾਲ ਵੈੱਲਫੇਅਰ ਬੋਰਡ ਦੇ ਸਟੇਟ ਕਮੇਟੀ ਮੈਂਬਰ ਰਜਨੀਸ਼ ਮਿੱਤਲ, ਵਿਕਾਸ ਕੁਮਾਰ ਅਗਰਵਾਲ, ਅਗਰਵਾਲ ਸਭਾ ਮੋਗਾ ਦੇ ਜਨਰਲ ਸਕੱਤਰ ਰਾਮਪਾਲ ਗੁਪਤਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਹਰਸ਼ ਕੁਮਾਰ ਗੋਇਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਵਫ਼ਦ ਵਲੋਂ ਸਾਂਝੇ ਤੌਰ ‘ਤੇ ਅਸ਼ੋਕ ਮਿੱਤਲ ਨੂੰ 18 ਅਕਤੂਬਰ 2026 ਦਿਨ ਐਤਵਾਰ ਨੂੰ ਪ੍ਰਾਈਮ ਫਾਰਮਜ਼ ਬੁੱਘੀਪੁਰਾ ਚੌਕ ਮੋਗਾ ਵਿਖੇ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਏ ਜਾ ਰਹੇ ਮਹਾਰਾਜਾ ਅਗਰਸੇਨ ਦੇ ਜਨਮ ਉਤਸਵ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਰਸਮੀ ਸੱਦਾ ਪੱਤਰ ਭੇਟ ਕੀਤਾ ਗਿਆ। ਅਸ਼ੋਕ ਮਿੱਤਲ ਨੇ ਸਮਾਗਮ ਵਿਚ ਸ਼ਾਮਲ ਹੋਣ ‘ਤੇ ਖ਼ੁਸ਼ੀ ਅਤੇ ਸਨਮਾਨ ਦੀ ਭਾਵਨਾ ਪ੍ਰਗਟ ਕੀਤੀ। ਉਨ੍ਹਾਂ ਨੇ ਮਹਾਰਾਜਾ ਅਗਰਸੇਨ ਦੇ ਸਮਾਜਿਕ ਸਮਾਨਤਾ, ਸੇਵਾ, ਸਹਿਯੋਗ ਅਤੇ ਲੋਕ ਭਲਾਈ ਦੇ ਆਦਰਸ਼ਾਂ ਨੂੰ ਯਾਦ ਕਰਦਿਆਂ ਅਜਿਹੇ ਸਮਾਗਮਾਂ ਨੂੰ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਾਲਾ ਦੱਸਿਆ। ਸਮਾਗਮ ਵਿਚ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਅਗਰਵਾਲ ਭਾਈਚਾਰੇ ਦੇ ਪਰਿਵਾਰ, ਸਮਾਜਿਕ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧ, ਸਮਾਜ ਸੇਵੀ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਉੱਘੀਆਂ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਸ਼ਿਰਕਤ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਲੋਨੀ ਵਾਰਡ ਨੰਬਰ 32 ’ਚ ‘ਆਪ’ ਨੂੰ ਮਿਲਿਆ ਭਰਵਾਂ ਸਮਰਥਨ ਵੱਖ-ਵੱਖ ਪਾਰਟੀਆਂ ਦੇ ਵਰਕਰ ਹੋਏ ਆਮ ਆਦਮੀ ਪਾਰ... ਅਗਲੀ ਖ਼ਬਰ ਮਲੋਟ ਵਿਖੇ ‘ਨਮਾਮੀ ਭਾਰਤਮ’ ਤਹਿਤ ਸਮੂਹਿਕ ਗਾਇਨ ਦਾ ਪ੍ਰੋਗਰਾਮ ਕਰਵਾਇਆ
Ad Position 24