ਚੋਰੀ ਦੇ ਮਾਮਲੇ ’ਚ ਭਗੌੜੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ
ਨਿਹਾਲ ਸਿੰਘ ਵਾਲਾ, 28 ਸਤੰਬਰ (ਸੁਖਦੇਵ ਸਿੰਘ ਖਾਲਸਾ)-ਨਿਹਾਲ ਸਿੰਘ ਵਾਲਾ ਦੇ ਡੀ. ਐਸ.
ਨਿਹਾਲ ਸਿੰਘ ਵਾਲਾ, 28 ਸਤੰਬਰ (ਸੁਖਦੇਵ ਸਿੰਘ ਖਾਲਸਾ)-ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਅਨਵਰ ਅਲੀ ਦੀਆਂ ਹਦਾਇਤਾਂ ’ਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਰਣਜੀਤ ਸਿੰਘ ਢੀਂਡਸਾ ਵਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਚੋਰੀ ਦੇ ਮਾਮਲੇ ’ਚ ਨਿਹਾਲ ਸਿੰਘ ਵਾਲਾ ਦੀ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਇਕ ਵਿਅਕਤੀ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਰਣਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਕਾਲਾ ਪੁੱਤਰ ਚਮਕੌਰ ਸਿੰਘ ਵਾਸੀ ਬਿਲਾਸਪੁਰ ਜਿਸ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਕੇਬਲ ਤਾਰਾਂ ਚੋਰੀ ਦੇ ਮਾਮਲੇ ਸਬੰਧੀ ਕੇਸ ਦਰਜ ਕੀਤਾ ਗਿਆ ਸੀ ਅਤੇ ਉਕਤ ਵਿਅਕਤੀ ਅਦਾਲਤ ਨਿਹਾਲ ਸਿੰਘ ਵਾਲਾ ਵਲੋਂ ਭਗੌੜਾ ਕਰਾਰ ਦਿੱਤਾ ਹੋਇਆ ਸੀ ਨੂੰ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਸਹਾਇਕ ਥਾਣੇਦਾਰ ਇਕਬਾਲ ਸਿੰਘ, ਮੁੱਖ ਮੁਨਸ਼ੀ ਚਮਕੌਰ ਸਿੰਘ ਅਤੇ ਹੌਲਦਾਰ ਰਾਜਾ ਸਿੰਘ ਵਲੋਂ ਕਾਬੂ ਕੀਤਾ ਗਿਆ ਹੈ| ਜਿਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਰੰਭੀ ਜਾਵੇਗੀ|