28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰੂ ਨਾਨਕ ਕਾਲਜ ਮੋਗਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਮੋਗਾ, 28 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਦੇ ਐਨ. ਐਸ.

Ad Position 21
No active advertisement
ਅਜੀਤ ਡੈਸਕ 29-09-2026
ਮੋਗਾ, 28 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਦੇ ਐਨ.ਐਸ.ਐਸ. ਯੂਨਿਟ ਅਤੇ ਵਿਭਾਗ ਪੋਲੀਟੀਕਲ ਸਾਇੰਸ ਵਲੋਂ ਸਾਂਝੇ ਤੌਰ ’ਤੇ ਸ਼ਹੀਦ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਮਨਾਇਆ ਗਿਆ| ਕਾਲਜ ਕੈਂਪਸ ਵਿਚ ਗੀਤ ਅਤੇ ਕਾਵਿ ਉਚਾਰਨ ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀਆਂ ਨੇ ਸਿਵਲ ਸੁਸਾਇਟੀ ਮੋਗਾ ਦੇ ਪ੍ਰੋਗਰਾਮ ਵਿਚ ਸ਼ਿਰਕਤ ਕਰਦੇ ਹੋਏ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਆਪਣੀਆਂ ਰਚਨਾਵਾਂ ਰਾਹੀਂ ਸਾਂਝਾ ਕੀਤਾ| ਐਨ.ਐਸ.ਐਸ. ਯੂਨਿਟ ਦੇ ਪ੍ਰੋਗਰਾਮ ਅਫਸਰ ਡਾ. ਸਿਮਰਜੀਤ ਕੌਰ ਗਿੱਲ ਨੇ ਇਸ ਮੌਕੇ ਭਗਤ ਸਿੰਘ ਦੇ ਆਜ਼ਾਦ ਭਾਰਤ ਦੇ ਸੁਪਨੇ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ| ਡਾ. ਮਨਪ੍ਰੀਤ ਕੌਰ ਬਰਾੜ ਮੁਖੀ ਪੋਲੀਟੀਕਲ ਸਾਇੰਸ ਵਿਭਾਗ ਨੇ ਭਗਤ ਸਿੰਘ ਦੁਆਰਾ ਅਪਣਾਈ ਰਣਨੀਤੀ ਅਤੇ ਆਜ਼ਾਦ ਭਾਰਤ ਵਿੱਚ ਲਾਗੂ ਹੋਈਆਂ ਰਾਜਨੀਤਕ ਨੀਤੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ| ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦਿੰਦੇ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਦੀ ਵਿਚਾਰਧਾਰਾ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਮਾਣ ਕਰਦੇ ਹੋਏ ਭਗ ਤ ਸਿੰਘ ਦੀ ਸੋਚ ਨੂੰ ਆਪਣੀ ਜੀਵਨ ਜਾਂਚ ਦਾ ਹਿੱਸਾ ਬਣਾਉਣ ਦਾ ਸੁਨੇਹਾ ਦਿੱਤਾ| ਕਮਰਸ ਵਿਭਾਗ ਦੇ ਮੁਖੀ ਪ੍ਰੋਫੈਸਰ ਬਾਲਾ ਖੰਨਾ ਨੇ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਸਾਰਿਆਂ ਨੂੰ ਵਧਾਈ ਦਿੱਤੀ|
Ad Position 22
No active advertisement
ਪਿਛਲੀ ਖ਼ਬਰ ਚੋਣਾਂ ਨੇੜੇ ਆਉਣ ਕਾਰਨ ਮਾਨ ਸਰਕਾਰ ਲੋਕ ਲੁਭਾਊ ਪੈਂਤੜੇ ਵਰਤ ਰਹੀ-ਜਥੇਦਾਰ ਮਾਹਲਾ ਅਗਲੀ ਖ਼ਬਰ ਚੋਰੀ ਦੇ ਮਾਮਲੇ ’ਚ ਭਗੌੜੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ
Ad Position 24