28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਚੋਣਾਂ ਨੇੜੇ ਆਉਣ ਕਾਰਨ ਮਾਨ ਸਰਕਾਰ ਲੋਕ ਲੁਭਾਊ ਪੈਂਤੜੇ ਵਰਤ ਰਹੀ-ਜਥੇਦਾਰ ਮਾਹਲਾ

ਬਾਘਾ ਪੁਰਾਣਾ, 28 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਬੇਸ਼ੱਕ ਸੱਤਾਧਾਰੀ ਸਰਕਾਰ 2027 ਦੀਆਂ ਚੋਣਾਂ ਨੂੰ ਲੈ ਕੇ ਵੋਟਾਂ ਪ੍ਰਾਪਤ ਕਰਨ ਲਈ ਕਈ ਤਰ੍ਹਾਂ ਦੇ ਵੋਟ ਖਿੱਚੂ ਪੈਂਤੜੇ ਵਰਤ ਰਹੀ ਹੈ ਪਰ ਇਸ ਵਾਰ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੋਟਾਂ ਪਾਉਣ ਦਾ ਮਨ ਬਣਾਈ ਬੈਠੇ ਹਨ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਪੀ. ਏ.

Ad Position 21
No active advertisement
ਜਥੇਦਾਰ ਤੀਰਥ ਸਿੰਘ ਮਾਹਲਾ, ਮੁਖਤਿਆਰ ਸਿੰਘ ਬਰਾੜ ਅਤੇ ਮੈਂਬਰ ਹਰਜਿੰਦਰ ਸਿੰਘ ਕਾਲੇਕੇ| 29-09-2026
ਬਾਘਾ ਪੁਰਾਣਾ, 28 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਬੇਸ਼ੱਕ ਸੱਤਾਧਾਰੀ ਸਰਕਾਰ 2027 ਦੀਆਂ ਚੋਣਾਂ ਨੂੰ ਲੈ ਕੇ ਵੋਟਾਂ ਪ੍ਰਾਪਤ ਕਰਨ ਲਈ ਕਈ ਤਰ੍ਹਾਂ ਦੇ ਵੋਟ ਖਿੱਚੂ ਪੈਂਤੜੇ ਵਰਤ ਰਹੀ ਹੈ ਪਰ ਇਸ ਵਾਰ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੋਟਾਂ ਪਾਉਣ ਦਾ ਮਨ ਬਣਾਈ ਬੈਠੇ ਹਨ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਪੀ.ਏ.ਸੀ. ਕਮੇਟੀ ਮੈਂਬਰ ਮੁਖਤਿਆਰ ਸਿੰਘ ਬਰਾੜ ਬਾਘਾ ਪੁਰਾਣਾ ਅਤੇ ਹਰਜਿੰਦਰ ਸਿੰਘ ਕਾਲੇਕੇ ਨੇ ਹਲਕੇ ਅੰਦਰ ਪਾਰਟੀ ਨੂੰ ਮਿਲ ਰਹੇ ਵੱਡੇ ਸਮਰਥਨ ਦੀ ਗੱਲ ਕਰਦਿਆਂ ਕੀਤਾ| ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਬਾਘਾ ਪੁਰਾਣਾ ’ਚ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਇਕ ਸਮਾਗਮ ਦੌਰਾਨ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਨ ਪਹੁੰਚੇ ਸਨ ਅਤੇ ਇਸ ਸਮਾਗਮ ’ਚ ਪਾਰਟੀ ਦੇ ਪ੍ਰਬੰਧਕਾਂ ਵਲੋਂ ਕੀਤੇ ਪ੍ਰਬੰਧ ਤੋਂ ਕਈ ਗੁਣਾਂ ਜ਼ਿਆਦਾ ਔਰਤਾਂ ਦਾ ਆਪ ਮੁਹਾਰੇ ਹੋਇਆ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਪੰਜਾਬ ਦੀਆਂ ਔਰਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦੀਆਂ ਹਨ| ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਪੰਜਾਬ ਦੀ ਮਾਨ ਸਰਕਾਰ ਚੋਣਾਂ ਜਿੱਤਣ ਲਈ ਹਰੇਕ ਤਰ੍ਹਾਂ ਦੇ ਲੋਕ ਲਭਾਊ ਪੈਂਤੜੇ ਵਰਤ ਰਹੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਜਿੰਨੇ ਮਰਜ਼ੀ ਪੈਂਤੜੇ ਵਰਤ ਲਵੇ ਪਰ ਉਹ ਬਾਦਲ ਸਰਕਾਰ ਜਿੰਨੀਆ ਂ ਲੋਕ ਪੱਖੀ ਸਹੂਲਤਾਂ ਵੋਟਰਾਂ ਨੂੰ ਨਹੀਂ ਦੇ ਸਕਦਾ| ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ, ਮੁਖਤਿਆਰ ਸਿੰਘ ਬਰਾੜ ਅਤੇ ਮੈਂਬਰ ਹਰਜਿੰਦਰ ਸਿੰਘ ਕਾਲੇਕੇ ਨੇ ਹਲਕੇ ਦੀਆਂ ਬੀਬੀਆਂ ਨੂੰ ਅਪੀਲ ਕੀਤੀ ਕਿ ਇਹ ਪੈਸੇ ਦੇ ਕੇ ਵੋਟਾਂ ਖਰੀਦਣ ਵਾਲੀ ਮਾਨ ਸਰਕਾਰ ਦਾ 2027 ’ਚ ਬਾਈਕਾਟ ਕੀਤਾ ਜਾਵੇ ਅਤੇ ਸ਼ੋ੍ਰਮਣੀ ਅਕਾਲੀ ਦਲ (ਬ) ਨੂੰ ਭਰਵਾਂ ਸਮਰਥਨ ਦਿੰਦੇ ਹੋਏ ਸਰਕਾਰ ਬਣਾਉਣ ’ਚ ਯੋਗਦਾਨ ਪਾਇਆ ਜਾਵੇ|
Ad Position 22
No active advertisement
ਪਿਛਲੀ ਖ਼ਬਰ ਗਿਆਨੇਸ਼ ਕੁਮਾਰ ਤੋਂ ਅਸਤੀਫ਼ਾ ਲੈ ਕੇ ਤੁਰੰਤ ਕਾਰਵਾਈ ਕਰੇ ਕੇਂਦਰ : ਢਿੱਲਵਾਂ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
Ad Position 24