ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)- ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਵਲੋਂ ‘ਬਣੇਗਾ ਪ੍ਰਾਪਤੀ’ ਮੁਹਿੰਮ ਦੇ ਬੈਨਰ ਹੇਠ ਅੱਜ ਇੱਥੇ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਸੈਂਕੜੇ ਲਾਲ ਵਰਦੀਧਾਰੀ ਨੌਜਵਾਨਾਂ ਅਤੇ ਵਿਦਿਆਰਥੀਆਂ ਵਲੋਂ ਵਿਸ਼ਾਲ ਬਣੇਗਾ ਵਲੰਟੀਅਰ ਸੰਮੇਲਨ ਉਪਰੰਤ ਬਾਜ਼ਾਰਾਂ ’ਚ ਵਿਸ਼ਾਲ ਮਾਰਚ ਕੀਤਾ ਗਿਆ। ਇਸ ਵਲੰਟੀਅਰ ਸੰਮੇਲਨ ਅਤੇ ਮਾਰਚ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਜਗਵਿੰਦਰ ਕਾਕਾ, ਸੂਬਾ ਸਕੱਤਰ ਚਰਨਜੀਤ ਛਾਂਗਾ ਰਾਏ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂਵਾਲਾ, ਸੂਬਾ ਸਕੱਤਰ ਸੁਖਵਿੰਦਰ ਮਲੋਟ, ਕੌਮੀ ਕੌਂਸਲ ਮੈਂਬਰ ਗੁਰਜੰਟ ਮਾਜਰੀ, ਸੂਬਾ ਖ਼ਜ਼ਾਨਚੀ ਵਿਸ਼ਾਲ ਵਲਟੋਹਾ, ਨਵਜੀਤ ਸੰਗਰੂਰ ਅਤੇ ਸੁਬੇਗ ਝੰਗੜਭੈਣੀ ਨੇ ਕੀਤੀ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਕੌਮੀ ਜਨਰਲ ਸਕੱਤਰ ਸੁਖਜਿੰਦਰ ਮਹੇਸ਼ਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਪੰਜਾਬ ਭਰ ਵਿਚੋਂ ਸੈਂਕੜੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਭਗਤ ਸਿੰਘ ਦੀ ਫੋਟੋ ਅਤੇ ਬਣੇਗਾ ਵਾਲੀਆਂ ਟੀ ਸ਼ਰਟਾਂ ਪਹਿਨ ਕੇ ਇਸ ਇਤਿਹਾਸਕ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ। ਇਸ ਸਮਾਗਮ ਦਾ ਉਦਘਾਟਨ ਅਤੇ ਸਵਾਗਤੀ ਭਾਸ਼ਣ ਤਿਆਰੀ ਕਮੇਟੀ ਦੇ ਕਨਵੀਨਰ ਅਤੇ ਨੌਜਵਾਨਾਂ ਦੇ ਸਾਬਕਾ ਸੂਬਾ ਸਕੱਤਰ ਕੁਲਦੀਪ ਭੋਲਾ ਨੇ ਕੀਤਾ। ਉਨ੍ਹਾਂ ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀਆਂ ਸਭ ਨੂੰ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਪਰਮ ਗੁਣੀ ਭਗਤ ਸਿੰਘ ਦਾ ਸਮੁੱਚਾ ਜੀਵਨ ਦੇਸ਼ ਨੂੰ ਆਜ਼ਾਦ ਕਰਵਾ ਕੇ ਸਮਾਜਵਾਦੀ ਪ੍ਰਬੰਧ ਸਥਾਪਿਤ ਕਰਨ ਦੇ ਸੰਘਰਸ਼ ਵਿਚ ਗੁਜ਼ਰਿਆ। ਅੱਜ ਦੀ ਨੌਜਵਾਨ ਪੀੜੀ ਨੂੰ ਉਨ੍ਹਾਂ ਦੇ ਇਨਕਲਾਬੀ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਵਲੰਟੀਅਰ ਸੰਮੇਲਨ ਨੂੰ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਦਿਆਂ ਬਣੇਗਾ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਸਾਥੀ ਜਗਰੂਪ ਸਿੰਘ ਨੇ ਭਗਤ ਸਿੰਘ ਦੇ ਜਨਮ ਦਿਨ ਦੀਆਂ ਅਮੁੱਕ ਮੁਬਾਰਕਾਂ ਦਿੰਦਿਆਂ ਭਗਤ ਦੇ ਜੀਵਨ ਫ਼ਲਸਫ਼ੇ ਨੂੰ ਸਲਾਮ ਪੇਸ਼ ਕੀਤੀ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਕੌਮੀ ਜਨਰਲ ਸਕੱਤਰ ਸੁਖਜਿੰਦਰ ਮਹੇਸ਼ਰੀ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂਵਾਲਾ ਨੇ ਇਸ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਗਤ ਸਿੰਘ ਦੀ ਵਾਰਿਸ ਜਵਾਨੀ ਉਨ੍ਹਾਂ ਦੇ ਪਾਏ ਪੂਰਨਿਆਂ ਚੱਲ ਕੇ ਇਕ ਵੱਡੀ ਲਾਮਬੰਦੀ ਕਰ ਰਹੀ ਹੈ, ਜੋ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ ਦੇਸ਼ ਦੀ ਪਾਰਲੀਮੈਂਟ ਵਿਚੋਂ ਪਾਸ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਨੌਜਵਾਨਾਂ-ਵਿਦਿਆਰਥੀਆਂ ਦੇ ਆਗੂਆਂ ਨੇ ਕਿਹਾ ਕਿ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ (ਬਣੇਗਾ) ਹਰ ਇਕ ਲਈ ਰੁਜ਼ਗਾਰ ਦੀ ਗਾਰੰਟੀ ਕਰਕੇ ਸਭ ਦੇ ਚੰਗੇ ਭਵਿੱਖ ਦੀ ਆਸ ਨੂੰ ਪੂਰਾ ਕਰਦਾ ਹੈ। ਇਸ ਮੌਕੇ ਏ.ਆਈ.ਐਸ.ਐਫ. ਦੇ ਸੂਬਾ ਸਕੱਤਰ ਸੁਖਵਿੰਦਰ ਮਲੋਟ ਅਤੇ ਗੁਰਜੰਟ ਸਿੰਘ ਨੇ ਪਿਛਲੇ ਦਿਨੀਂ ਪੰਜਾਬ ਦੀਆਂ ਪ੍ਰਮੁੱਖ ਨਿੱਜੀ ਯੂਨੀਵਰਸਿਟੀਆਂ ਵਿਚ ਵਿਦਿਆਰਥੀ ਕੁੜੀਆਂ ਨਾਲ ਹੋਏ ਜਬਰ ਜਨਾਹ ਅਤੇ ਤਿੰਨ ਵਿਦਿਆਰਥਣਾਂ ਵਲੋਂ ਕੀਤੀ ਖ਼ੁਦਕੁਸ਼ੀ ਦੀ ਘਟਨਾ ‘ਤੇ ਚਿੰਤਾ ਪ੍ਰਗਟ ਕੀਤੀ। ਇਸ ਇਤਿਹਾਸਕ ਦਿਨ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਸਾਬਕਾ ਸੂਬਾ ਪ੍ਰਧਾਨ ਪਰਮਜੀਤ ਢਾਬਾਂ, ਏਟਕ ਦੇ ਸੂਬਾ ਪ੍ਰਧਾਨ ਸੁਖਦੇਵ ਸ਼ਰਮਾ, ਸ਼ਹੀਦ ਨਛੱਤਰ ਸਿੰਘ ਟਰੱਸਟ ਦੇ ਚੇਅਰਮੈਨ ਜਗਦੀਸ਼ ਚਾਹਲ, ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਸ਼ਮੀਰ ਗਦਾਈਆਂ, ਸਰਬ ਭਾਰਤ ਨੌਜਵਾਨ ਸਭਾ ਲੜਕੀਆਂ ਦੀ ਸੂਬਾ ਕੋ ਕਨਵੀਨਰ ਜਸਪ੍ਰੀਤ ਬੱਧਨੀ, ਗੁਰਦਿਆਲ ਢਾਬਾਂ, ਮਦਨ ਗੁਰਦਾਸਪੁਰ, ਨਰਿੰਦਰ ਢਾਬਾਂ, ਗੁਰਦਿੱਤ ਦੀਨਾ, ਨਵਜੋਤ ਕੌਰ, ਸੋਨਾ ਸਿੰਘ ਧੁਨਕੀਆਂ, ਗੋਰਾ ਪਿੱਪਲੀ, ਜਸਪ੍ਰੀਤ ਬੱਧਨੀ, ਚਰਨਜੀਤ ਚਮੇਲੀ, ਰਾਜਵਿੰਦਰ ਨੌਲ਼ਾਂ, ਰਮਨਦੀਪ ਕੌਰ ਮੁਕਤਸਰ, ਹਰਲਾਭ ਸਿੰਘ, ਸਵਰਨ ਖੋਸਾ, ਜਗਜੀਤ ਧੂੜ ਕੋਟ, ਡਾ. ਇੰਦਰਬੀਰ ਗਿੱਲ, ਸੁਭਾਸ਼ ਕੈਰੇ, ਬੋਹੜ ਬੁੱਟਰ ਅਤੇ ਹਰਮਨਜੀਤ ਆਦਿ ਹਾਜ਼ਰ ਸਨ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ‘ਤੇ ਸਿਵਲ ਸੁਸਾਇਟੀ ਵਲੋਂ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਭਾਵ ਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ। ਸਮਾਗਮ ਵਿਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਿਰਫ਼ ਇਤਿਹਾਸ ਦਾ ਇੱਕ ਅਧਿਆਇ ਨਹੀਂ, ਸਗੋਂ ਦੇਸ਼ ਦੇ ਨੌਜਵਾਨਾਂ ਲਈ ਸਾਹਸ, ਸੰਕਲਪ ਅਤੇ ਰਾਸ਼ਟਰ ਪ੍ਰੇਮ ਦੀ ਜੀਵੰਤ ਪ੍ਰੇਰਨਾ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਜਿਸ ਉਮਰ ਵਿਚ ਅੱਜ ਦੇ ਨੌਜਵਾਨ ਆਪਣੇ ਭਵਿੱਖ ਦੇ ਸੁਪਨੇ ਸਜਾਉਂਦੇ ਹਨ, ਉਸ ਉਮਰ ਵਿਚ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਨੂੰ ਆਪਣਾ ਸਭ ਤੋਂ ਵੱਡਾ ਸੁਪਨਾ ਬਣਾ ਲਿਆ ਸੀ। ਉਨ੍ਹਾਂ ਨੇ ਆਪਣੀ ਖ਼ੁਸ਼ੀ, ਪਰਿਵਾਰ ਅਤੇ ਨਿੱਜੀ ਜੀਵਨ ਦੀ ਪਰਵਾਹ ਕੀਤੇ ਬਿਨਾਂ ਮਾਤ ਭੂਮੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਲੋੜ ਸਿਰਫ਼ ਭਗਤ ਸਿੰਘ ਨੂੰ ਯਾਦ ਕਰਨ ਦੀ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਹੈ। ਸਮਾਗਮ ਵਿਚ ਹਾਜ਼ਰ ਲੋਕਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ‘ਤੇ ਫ਼ੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਮਾਹੌਲ ਵਿਚ ਦੇਸ਼ ਭਗਤੀ ਅਤੇ ਸ਼ਰਧਾ ਦਾ ਭਾਵ ਸਪਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਸੀ। ਹਾਜ਼ਰ ਲੋਕਾਂ ਨੇ ਸੰਕਲਪ ਲਿਆ ਕਿ ਦੇਸ਼ ਦੀ ਆਜ਼ਾਦੀ ਲਈ ਆਪਣੇ ਪ੍ਰਾਣ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ, ਜ਼ਿਲ੍ਹਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ, ਜ਼ਿਲ੍ਹਾ ਜਰਨਲ ਸਕੱਤਰ ਮੁਖਤਿਆਰ ਸਿੰਘ ਰਿਟਾ. ਐਸ.ਪੀ., ਜ਼ਿਲ੍ਹਾ ਜਰਨਲ ਸਕੱਤਰ ਰਾਜਪਾਲ ਸਿੰਘ, ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫ਼ੂਵਾਲਾ, ਜ਼ਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ ਸਤਿੰਦਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਮਹਿਲਾ ਮੋਰਚਾ ਕਮਲਜੀਤ ਕੌਰ, ਜ਼ਿਲ੍ਹਾ ਸਕੱਤਰ ਸੁਖਨੰਦਨ ਅਗਰਵਾਲ, ਸਰਕਲ ਪ੍ਰਧਾਨ ਭੁਪਿੰਦਰ ਹੈਪੀ, ਸਰਕਲ ਪ੍ਰਧਾਨ ਦੀਪਕ ਤਲਵਾੜ, ਸਰਕਲ ਪ੍ਰਧਾਨ ਸੋਨੂੰ ਸ਼ਰਮਾ, ਸਰਕਲ ਪ੍ਰਧਾਨ ਸਤਨਾਮ ਸਿੰਘ, ਸਰਕਲ ਪ੍ਰਧਾਨ ਧੀਰਜ ਕੁਮਾਰ, ਸਰਕਲ ਪ੍ਰਧਾਨ ਗੁਰਚਰਨ ਸਿੰਘ, ਸਰਕਲ ਪ੍ਰਧਾਨ ਸਤਵੰਤ ਸਿੰਘ ਬਰਾੜ, ਸਰਕਲ ਪ੍ਰਧਾਨ ਜੱਜ ਸਿੰਘ, ਸਰਕਲ ਪ੍ਰਧਾਨ ਅਜਮੇਰ ਸਿੰਘ, ਸਰਕਲ ਪ੍ਰਧਾਨ ਵਿਨੋਦ ਸ਼ਰਮਾ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ, ਸਰਕਲ ਪ੍ਰਧਾਨ ਸੁਖਚੈਨ ਸਿੰਘ ਦਾਤਾ, ਐਸ.ਸੀ. ਮੋਰਚਾ ਜ਼ਿਲ੍ਹਾ ਜਰਨਲ ਸਕੱਤਰ ਇਕਬਾਲ ਸਿੰਘ, ਦਵਿੰਦਰ ਸਿੰਘ, ਗਗਨਦੀਪ ਧੁੰਨਾ, ਰਾਜ ਕੌਰ ਕਿਸ਼ਨਪੁਰਾ, ਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਵਿਸ਼ਾਲ ਬਨੇਗਾ ਵਲੰਟੀਅਰ ਸੰਮੇਲਨ ਅਤੇ ਮਾਰਚ
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)- ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਵਲੋਂ ‘ਬਣੇਗਾ ਪ੍ਰਾਪਤੀ’ ਮੁਹਿੰਮ ਦੇ ਬੈਨਰ ਹੇਠ ਅੱਜ ਇੱਥੇ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਸੈਂਕੜੇ ਲਾਲ ਵਰਦੀਧਾਰੀ ਨੌਜਵਾਨਾਂ ਅਤੇ ਵਿਦਿਆਰਥੀਆਂ ਵਲੋਂ ਵਿਸ਼ਾਲ ਬਣੇਗਾ ਵਲੰਟੀਅਰ ਸੰਮੇਲਨ ਉਪਰੰਤ ਬਾਜ਼ਾਰਾਂ ’ਚ ਵਿਸ਼ਾਲ ਮਾਰਚ ਕੀਤਾ ਗਿਆ। ਇਸ ਵਲੰਟੀਅਰ ਸੰਮੇਲਨ ਅਤੇ ਮਾਰਚ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਜਗਵਿੰਦਰ ਕਾਕਾ, ਸੂਬਾ ਸਕੱਤਰ ਚਰਨਜੀਤ ਛਾਂਗਾ ਰਾਏ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂਵਾਲਾ, ਸੂਬਾ ਸਕੱਤਰ ਸੁਖਵਿੰਦਰ ਮਲੋਟ, ਕੌਮੀ ਕੌਂਸਲ ਮੈਂਬਰ ਗੁਰਜੰਟ ਮਾਜਰੀ, ਸੂਬਾ ਖ਼ਜ਼ਾਨਚੀ ਵਿਸ਼ਾਲ ਵਲਟੋਹਾ, ਨਵਜੀਤ ਸੰਗਰੂਰ ਅਤੇ ਸੁਬੇਗ ਝੰਗੜਭੈਣੀ ਨੇ ਕੀਤੀ।
ਅਜੀਤ ਡੈਸਕ
29-09-2026